29-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-12-2025

ਵਰਲਡ ਯੂਨੀਵਰਸਿਟੀ ਵਲੋਂ ਸ੍ਰੀ ਗੁਰੂ ਅਮਰਦਾਸ ਤੇ ਸ੍ਰੀ ਗੁਰੂ ਰਾਮਦਾਸ ਜੀ ਸੰਬੰਧੀ ਪੁਸਤਕ ਰਿਲੀਜ਼

ਅਜੀਤ ਡੈਸਕ 03-12-2025
ਫ਼ਤਹਿਗੜ੍ਹ ਸਾਹਿਬ, 2 ਦਸੰਬਰ (ਬਲਜਿੰਦਰ ਸਿੰਘ)-ਸ੍ਰੀ ਗੁਰੂ ਗ੍ਰੰਥ ਸਾਹਿਬ ਵਿਸ਼ਵ ਯੂਨੀਵਰਸਿਟੀ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਧਰਮ ਅਧਿਐਨ ਵਿਭਾਗ ਵਲੋਂ 'ਗੁਰੁ ਅਮਰਹੁ ਗੁਰੁ ਰਾਮਦਾਸੁ' ਪੁਸਤਕ ਸੰਗਤ ਅਰਪਣ ਕੀਤੀ ਗਈ | ਇਸ ਮੌਕੇ ਉਪ ਕੁਲਪਤੀ ਡਾ. ਪਰਿਤਪਾਲ ਸਿੰਘ ਨੇ ਦੱਸਿਆ ਕਿ ਪਿਛਲੇ ਸਾਲ ਸ੍ਰੀ ਗੁਰੂ ਅਮਰਦਾਸ ਜੀ ਦੇ ਜੋਤੀ ਜੋਤ ਸਮਾਉਣ ਅਤੇ ਸ੍ਰੀ ਗੁਰੂ ਰਾਮਦਾਸ ਜੀ ਦੀ ਗੁਰਿਆਈ ਦੇ 450ਵੇਂ ਪੁਰਬ ਨੂੰ ਸਮਰਪਿਤ ਦੋ ਕੌਮੀ ਸੈਮੀਨਾਰ ਯੂਨੀਵਰਸਿਟੀ ਵਲੋਂ ਕਰਵਾਏ ਗਏ ਸਨ, ਜਿਨ੍ਹਾਂ ਵਿਚ ਪੰਜਾਬ ਅਤੇ ਹੋਰਨਾਂ ਸੂਬਿਆਂ ਦੀਆਂ ਵੱਖ-ਵੱਖ ਯੂਨੀਵਰਸਿਟੀਆਂ ਤੇ ਕਾਲਜਾਂ ਦੇ ਵਿਦਵਾਨਾਂ ਨੇ ਖੋਜ ਪਰਚੇ ਪੇਸ਼ ਕੀਤੇ ਸਨ | ਉਨ੍ਹਾਂ ਦੱਸਿਆ ਕਿ ਇਹ ਕਿਤਾਬ ਉਨ੍ਹਾਂ ਹੀ ਖੋਜ ਪਰਚਿਆਂ 'ਚੋਂ ਚੋਣਵੇਂ 13 ਪਰਚਿਆਂ ਦਾ ਸੰਪਾਦਿਤ ਸੰਗ੍ਰਹਿ ਹੈ | ਉਨ੍ਹਾਂ ਕਿਹਾ ਕਿ ਵਰਲਡ ਯੂਨੀਵਰਸਿਟੀ ਗੁਰਬਾਣੀ, ਸਿੱਖ ਇਤਿਹਾਸ ਅਤੇ ਸਿੱਖ ਪਰੰਪਰਾਵਾਂ ਨੂੰ ਵਿਸ਼ਵ ਪੱਧਰ 'ਤੇ ਪਹੁੰਚਾਉਣ ਲਈ ਵਚਨਬੱਧ ਅਤੇ ਲਗਾਤਾਰ ਕਾਰਜਸ਼ੀਲ ਹੈ | ਡੀਨ ਅਕਾਦਮਿਕ ਮਾਮਲੇ ਪ੍ਰੋਫ਼ੈਸਰ ਸੁਖਵਿੰਦਰ ਸਿੰਘ ਬਿਲਿੰਗ ਨੇ ਧਰਮ ਅਧਿਐਨ ਵਿਭਾਗ ਨੂੰ ਵਧਾਈ ਦਿੰਦਿਆਂ ਕਿਹਾ ਕਿ ਇਸ ਪੁਸਤਕ ਵਿਚ ਸ੍ਰੀ ਗੁਰੂ ਅਮਰਦਾਸ ਜੀ ਅਤੇ ਸ੍ਰੀ ਗੁਰੂ ਰਾਮਦਾਸ ਜੀ ਦੀ ਬਾਣੀ, ਜੀਵਨ ਅਤੇ ਸਿੱਖੀ ਦੀ ਉਸਾਰੀ ਵਿਚ ਪਾਏ ਯੋਗਦਾਨ ਬਾਰੇ ਮਹੱਤਵਪੂਰਨ ਖੋਜ ਪਰਚੇ ਸ਼ਾਮਿਲ ਹਨ | ਇਹ ਕਿਤਾਬ ਧਰਮ ਅਧਿਐਨ ਵਿਭਾਗ ਦੇ ਪ੍ਰੋਫ਼ੈਸਰ ਜਸਪਾਲ ਕੌਰ ਕਾਂਗ, ਡਾ. ਹਰਦੇਵ ਸਿੰਘ ਅਤੇ ਡਾ. ਕਿਰਨਦੀਪ ਕੌਰ ਵਲੋਂ ਸੰਪਾਦਿਤ ਕੀਤੀ ਗਈ ਹੈ |
ਪਿਛਲੀ ਖ਼ਬਰ ਹਰਿਆਣਾ ਮਾਰਕਾ ਸ਼ਰਾਬ ਸਮੇਤ ਪੰਜ ਕਾਰ ਸਵਾਰ ਕਾਬੂ ਅਗਲੀ ਖ਼ਬਰ ਨੈਸ਼ਨਲ ਹੈਲਥ ਮਿਸ਼ਨ ਕਰਮੀਆਂ ਵਲੋਂ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।