ਰਾਜਪੁਰਾ, 2 ਦਸੰਬਰ (ਰਣਜੀਤ ਸਿੰਘ)-ਸ਼ੰਭੂ ਪੁਲਿਸ ਨੇ ਹਰਿਆਣਾ ਮਾਰਕਾ ਸ਼ਰਾਬ ਸਮੇਤ ਪੰਜ ਕਾਰ ਸਵਾਰ ਵਿਅਕਤੀਆਂ ਨੂੰ ਕਾਬੂ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ | ਜਾਣਕਾਰੀ ਮੁਤਾਬਿਕ ਥਾਣੇਦਾਰ ਜਸਵੰਤ ਸਿੰਘ ਸਮੇਤ ਪੁਲਿਸ ਪਾਰਟੀ ਪਿੰਡ ਮਹਿਮਦਪੁਰ ਨੇੜੇ ਹਾਜ਼ਰ ਸਨ | ਪੁਲਿਸ ਪਾਰਟੀ ਨੇ ਸ਼ੱਕ ਦੇ ਅਧਾਰ 'ਤੇ ਇਕ ਕਾਰ ਨੂੰ ਰੋਕ ਕੇ ਜਦੋਂ ਉਸ ਦੀ ਤਲਾਸ਼ੀ ਲਈ ਤਾਂ ਕਾਰ ਵਿਚੋਂ ਪੁਲਿਸ ਪਾਰਟੀ ਨੂੰ ਹਰਿਆਣਾ ਮਾਰਕਾ ਸ਼ਰਾਬ ਦੀਆਂ 60 ਬੋਤਲਾਂ ਬਰਾਮਦ ਹੋਈਆਂ | ਇਸ ਸੰਬੰਧੀ ਪੁਲਿਸ ਨੇ ਸੰਤੋਸ਼ ਕੁਮਾਰ ਵਾਸੀ ਲੁਧਿਆਣਾ, ਸੁਰਿੰਦਰ ਸਿੰਘ ਵਾਸੀ ਸਮਾਣਾ, ਸੁਜੀਤ ਤਿਵਾੜੀ ਵਾਸੀ ਲੁਧਿਆਣਾ, ਉਮ ਕੁਮਾਰ ਪੁੱਤਰ ਸੁਮਨ ਸਿੰਘ ਵਾਸੀ ਲੁਧਿਆਣਾ, ਅਸੀਸ ਕੁਮਾਰ ਪੁੱਤਰ ਮੇਹਸ਼ ਸਿੰਘ ਵਾਸੀ ਲੁਧਿਆਣਾ ਨੂੰ ਕਾਬੂ ਕਰਕੇ ਇਨ੍ਹਾਂ ਦੇ ਖ਼ਿਲਾਫ਼ ਕੇਸ ਦਰਜ ਕਰਕੇ ਅਗਲੀ ਕਰਵਾਈ ਸ਼ੁਰੂ ਕਰ ਦਿੱਤੀ ਹੈ |