29-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-12-2025

ਕਾਂਗਰਸ ਨੇ ਗੁਰਪ੍ਰੀਤ ਕੌਰ ਜੱਲ੍ਹਾ ਨੂੰ ਜ਼ਿਲ੍ਹਾ ਪ੍ਰੀਸ਼ਦ ਜ਼ੋਨ ਮਾਧੋਪੁਰ ਤੋਂ ਉਮੀਦਵਾਰ ਐਲਾਨਿਆ

ਅਜੀਤ ਡੈਸਕ 03-12-2025
ਫ਼ਤਹਿਗੜ੍ਹ ਸਾਹਿਬ, 2 ਦਸੰਬਰ (ਬਲਜਿੰਦਰ ਸਿੰਘ)-ਅਗਾਮੀ 14 ਦਸੰਬਰ ਨੂੰ ਹੋਣ ਵਾਲੀਆਂ ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ ਚੋਣਾਂ ਦੌਰਾਨ ਕਾਂਗਰਸ ਪਾਰਟੀ ਵਲੋਂ ਹਲਕਾ ਫ਼ਤਹਿਗੜ੍ਹ ਸਾਹਿਬ ਅਧੀਨ ਪੈਂਦੇ ਜ਼ਿਲ੍ਹਾ ਪ੍ਰੀਸ਼ਦ ਜੋਨ ਮਾਧੋਪੁਰ ਲਈ ਟਕਸਾਲੀ ਕਾਂਗਰਸੀ ਆਗੂ ਤੇ ਸਾਬਕਾ ਸਰਪੰਚ ਦਵਿੰਦਰ ਸਿੰਘ ਜੱਲ੍ਹਾ ਦੀ ਧਰਮ ਪਤਨੀ ਗੁਰਪ੍ਰੀਤ ਕੌਰ ਜੱਲ੍ਹਾ ਨੂੰ ਪਾਰਟੀ ਉਮੀਦਵਾਰ ਵਜੋਂ ਚੋਣ ਮੈਦਾਨ ਵਿਚ ਉਤਾਰਿਆ ਗਿਆ ਹੈ | ਇਸ ਮੌਕੇ ਦਵਿੰਦਰ ਸਿੰਘ ਜੱਲ੍ਹਾ ਨੇ ਸੰਸਦ ਮੈਂਬਰ ਡਾ. ਅਮਰ ਸਿੰਘ ਅਤੇ ਸਾਬਕਾ ਵਿਧਾਇਕ ਕੁਲਜੀਤ ਸਿੰਘ ਨਾਗਰਾ ਸਮੇਤ ਸਮੁੱਚੀ ਸੀਨੀਅਰ ਲੀਡਰਸ਼ਿਪ ਦਾ ਧੰਨਵਾਦ ਕਰਦਿਆਂ ਵਿਸ਼ਵਾਸ ਦਿਵਾਇਆ ਕਿ ਉਹ ਵੱਡੇ ਬਹੁਮਤ ਨਾਲ ਇਹ ਸੀਟ ਜਿੱਤ ਕੇ ਪਾਰਟੀ ਦੀ ਝੋਲੀ ਵਿਚ ਪਾਉਣਗੇ | ਉਨ•ਾਂ ਕਿਹਾ ਕਿ ਜ਼ੋਨ ਅਧੀਨ ਪੈਂਦੇ ਪਿੰਡਾਂ ਵਿਚ ਪਾਰਟੀ ਉਮੀਦਵਾਰ ਗੁਰਪ੍ਰੀਤ ਕੌਰ ਜੱਲ੍ਹਾ ਦੀ ਚੋਣ ਮੁਹਿੰਮ ਨੂੰ ਭਖਾਉਣ ਲਈ ਮੀਟਿੰਗਾਂ ਦਾ ਸਿਲਸਿਲਾ ਸ਼ੁਰੂ ਕਰ ਦਿੱਤਾ ਗਿਆ ਹੈ | ਉਨ੍ਹਾਂ ਵੋਟਰਾਂ ਨੂੰ ਅਪੀਲ ਕੀਤੀ ਕਿ ਉਹ ਜੋਨ ਅਧੀਨ ਪੈਂਦੇ ਪਿੰਡਾਂ ਦੇ ਸਰਵਪੱਖੀ ਵਿਕਾਸ ਲਈ ਗੁਰਪ੍ਰੀਤ ਕੌਰ ਜੱਲ੍ਹਾ ਨੂੰ ਵੱਡੇ ਬਹੁਮਤ ਨਾਲ ਜਿੱਤ ਦਿਵਾਉਣ ਤਾਂ ਜੋ ਹਲਕੇ ਦੇ ਵਿਕਾਸ ਕਾਰਜ ਬਿਨਾਂ ਕਿਸੇ ਪੱਖਪਾਤ ਤੋਂ ਕਰਵਾਏ ਜਾ ਸਕਣ | ਉਨ੍ਹਾਂ ਕਿਹਾ ਕਿ ਬਦਲਾਅ ਦੇ ਨਾਅਰੇ ਨਾਲ ਸੱਤਾ 'ਤੇ ਕਾਬਜ਼ ਹੋਈ ਆਮ ਆਦਮੀ ਪਾਰਟੀ ਦੀ ਸਰਕਾਰ ਨੂੰ ਸੂਬੇ ਦੇ ਲੋਕ ਇਨ੍ਹਾਂ ਚੋਣਾਂ 'ਚ ਕਰਾਰੀ ਹਾਰ ਦੇ ਕੇ ਧੋਖੇਬਾਜ਼ੀ ਅਤੇ ਝੂਠ ਦਾ ਸਬਕ ਜ਼ਰੂਰ ਸਿਖਾਉਣਗੇ |
ਦੱਸਣਯੋਗ ਹੈ ਕਿ ਸਾਬਕਾ ਸਰਪੰਚ ਦਵਿੰਦਰ ਸਿੰਘ ਜੱਲ੍ਹਾ ਸਾਬਕਾ ਵਿਧਾਇਕ ਕੁਲਜੀਤ ਸਿੰਘ ਨਾਗਰਾ ਦੇ ਅਤਿ ਨਜ਼ਦੀਕੀਆਂ 'ਚੋਂ ਇਕ ਹਨ ਅਤੇ ਇਲਾਕੇ ਵਿਚ ਉਨ੍ਹਾਂ ਦਾ ਪਰਿਵਾਰ ਟਕਸਾਲੀ ਕਾਂਗਰਸੀਆਂ ਵਜੋਂ ਜਾਣਿਆ ਜਾਂਦਾ ਹੈ | ਸ. ਜੱਲ੍ਹਾ ਸਮਾਜਿਕ ਕਾਰਜਾਂ ਕਰਕੇ ਇਲਾਕੇ ਵਿਚ ਚੰਗਾ ਅਸਰ ਰਸੂਖ਼ ਰੱਖਦੇ ਹਨ ਅਤੇ ਉਨ੍ਹਾਂ ਆਪਣੇ ਸਰਪੰਚੀ ਦੇ ਕਾਰਜਕਾਲ ਵਿਚ ਪਿੰਡ ਦਾ ਸਰਵਪੱਖੀ ਵਿਕਾਸ ਕਰਵਾ ਕੇ ਵੱਖਰੀ ਪਛਾਣ ਕਾਇਮ ਕੀਤੀ ਹੈ |
ਪਿਛਲੀ ਖ਼ਬਰ ਪਟਿਆਲਾ ਤੇ ਫਤਿਹਗੜ੍ਹ ਸਾਹਿਬ 'ਚ ਕੰਨਾਂ ਦੇ ਮੁਫ਼ਤ ਟੈਸਟ ਅਤੇ ਕੰਨ ਦੀਆਂ ਮਸ਼ੀਨਾਂ ਉਪਲਬਧ ਅਗਲੀ ਖ਼ਬਰ ਮਹੰਤ ਡਾ. ਸਿਕੰਦਰ ਸਿੰਘ ਨੂੰ ਸੇਜ਼ਲ ਅੱਖਾਂ ਨਾਲ ਅੰਤਿਮ ਵਿਦਾਇਗੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।