29-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-12-2025

ਮਨਜੀਤ ਸ਼ਰਮਾ ਸਰਹਿੰਦ ਹਲਕਾ ਪਾਇਲ ਦੇ ਆਬਜ਼ਰਵਰ ਨਿਯੁਕਤ

ਅਜੀਤ ਡੈਸਕ 03-12-2025
ਫ਼ਤਹਿਗੜ੍ਹ ਸਾਹਿਬ, 2 ਦਸੰਬਰ (ਬਲਜਿੰਦਰ ਸਿੰਘ)-ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਵਲੋਂ ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀਆਂ ਚੋਣਾਂ ਸਬੰਧੀ ਸੀਨੀਅਰ ਆਗੂ ਮਨਜੀਤ ਸ਼ਰਮਾ ਸਰਹਿੰਦ ਨੂੰ ਹਲਕਾ ਪਾਇਲ ਦਾ ਅਬਜ਼ਰਵਰ ਨਿਯੁਕਤ ਕੀਤਾ ਗਿਆ ਹੈ | ਸ਼ਰਮਾ ਨੇ ਕਾਂਗਰਸ ਦੇ ਸੂਬਾ ਪ੍ਰਧਾਨ ਤੇ ਸੰਸਦ ਅਮਰਿੰਦਰ ਸਿੰਘ ਰਾਜਾ ਬੜਿੰਗ, ਵਿਧਾਨ ਸਭਾ ਵਿਚ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਅਤੇ ਸਮੁੱਚੀ ਕਾਂਗਰਸ ਹਾਈ ਕਮਾਂਡ ਦਾ ਧੰਨਵਾਦ ਕਰਦੇ ਹੋਏ ਕਿਹਾ ਕਿ ਜੋ ਵਿਸ਼ਵਾਸ ਪਾਰਟੀ ਨੇ ਉਨ੍ਹਾਂ ਪ੍ਰਤੀ ਪ੍ਰਗਟਾਇਆ ਹੈ, ਉਹ ਉਸ 'ਤੇ ਖਰਾ ਉੱਤਰਨਗੇ | ਉਨ੍ਹਾਂ ਕਿਹਾ ਕਿ ਉਹ ਹਲਕੇ ਦੇ ਕਾਂਗਰਸੀ ਆਗੂਆਂ ਤੇ ਵਰਕਰਾਂ ਨੂੰ ਨਾਲ ਲੈ ਕੇ ਪਾਰਟੀ ਵਲੋਂ ਉਲੀਕੀਆਂ ਲੋਕ ਹਿੱਤ ਨੀਤੀਆਂ ਨੂੰ ਘਰ-ਘਰ ਪਹੁੰਚਾਉਣ ਦਾ ਯਤਨ ਕਰਨਗੇ ਤਾਂ ਜੋ ਪਾਰਟੀ ਵਲੋਂ ਚੋਣ ਮੈਦਾਨ ਵਿਚ ਉਤਾਰੇ ਉਮੀਦਵਾਰ ਵੱਡੇ ਬਹੁਮਤ ਨਾਲ ਜਿੱਤ ਹਾਸਲ ਕਰ ਸਕਣ | ਉਨ੍ਹਾਂ ਦਾਅਵਾ ਕੀਤਾ ਕਿ ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ ਦੀਆਂ ਬਹੁਮਤ ਵਿਚ ਸੀਟਾਂ ਜਿੱਤ ਕੇ ਕਾਂਗਰਸ ਦੀ ਝੋਲੀ ਵਿਚ ਪਾਈਆਂ ਜਾਣਗੀਆਂ |
ਪਿਛਲੀ ਖ਼ਬਰ ਵਿਸ਼ਵ ਏਡਜ਼ ਦਿਵਸ ਮੌਕੇ ਜਾਗਰੂਕਤਾ ਰੈਲੀ ਕੱਢੀ ਅਗਲੀ ਖ਼ਬਰ ਸੀ. ਐੱਮ. ਦੀ ਯੋਗਸ਼ਾਲਾ ਦਾ ਆਦਰਸ਼ ਨਗਰ ਦੇ ਲੋਕ ਉਠਾ ਰਹੇ ਹਨ ਲਾਭ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।