29-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-12-2025

'ਆਪ' ਨੇ ਸੂਬੇ ਦੇ ਲੋਕਾਂ ਨਾਲ ਕੀਤੇ ਵਾਅਦਿਆਂ ਨੂੰ ਪੂਰਾ ਕੀਤਾ- ਰਾਏ, ਭੱਟੀ

ਅਜੀਤ ਡੈਸਕ 03-12-2025
ਫ਼ਤਹਿਗੜ੍ਹ ਸਾਹਿਬ, 2 ਦਸੰਬਰ (ਮਨਪ੍ਰੀਤ ਸਿੰਘ)-'ਆਪ' ਦੇ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਸੂਬੇ ਦੇ ਲੋਕਾਂ ਨੂੰ ਬਣਦੀਆਂ ਸਾਰੀਆਂ ਸਹੂਲਤਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ ਤੇ ਸਰਕਾਰ ਵਲੋਂ ਲੋਕਾਂ ਨੂੰ ਦਿੱਤੀਆਂ ਸਾਰੀਆਂ ਗਾਰੰਟੀਆਂ ਨੂੰ ਇਕ ਇਕ ਕਰਕੇ ਪੂਰਾ ਕੀਤਾ ਗਿਆ ਹੈ, ਇਨ੍ਹਾਂ ਗੱਲਾ ਦਾ ਪ੍ਰਗਟਾਵਾ ਹਲਕਾ ਵਿਧਾਇਕ ਲਖਵੀਰ ਸਿੰਘ ਰਾਏ ਤੇ 'ਆਪ' ਯੂਥ ਵਿੰਗ ਦੇ ਪ੍ਰਧਾਨ ਦਿਲਪ੍ਰੀਤ ਸਿੰਘ ਭੱਟੀ ਨੇ ਮੁੱਖ ਮੰਤਰੀ ਮਾਨ ਨਾਲ ਮੁਲਾਕਾਤ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ | ਵਿਧਾਇਕ ਰਾਏ ਨੇ ਕਿਹਾ ਕਿ 'ਆਪ' ਦੀ ਸਰਕਾਰ ਨੇ ਚੋਣਾਂ ਤੋਂ ਪਹਿਲਾ ਲੋਕਾਂ ਨਾਲ ਜੋ ਵਾਅਦੇ ਕੀਤੇ ਸਨ, ਉਨ੍ਹਾਂ ਨੂੰ ਪੂਰਾ ਕੀਤਾ ਜਾ ਰਿਹਾ ਹੈ, ਜਿਸ ਦੇ ਚੱਲਦਿਆਂ ਸਰਕਾਰ ਵਲੋਂ ਬਿਜਲੀ ਮੁਆਫ਼ੀ, ਸਿਹਤ ਸਹੂਲਤਾਂ, ਸਿੱਖਿਆ ਸੁਧਾਰ, ਇਸਤਰੀਆਂ ਨੂੰ ਬੱਸਾਂ 'ਚ ਮੁਫ਼ਤ ਸਫ਼ਰ ਸਹੂਲਤ ਆਦਿ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ | ਉਨ੍ਹਾਂ ਕਿਹਾ ਕਿ ਵਿਰੋਧੀ ਪਾਰਟੀਆਂ ਭਾਵੇਂ 'ਆਪ' ਪ੍ਰਤੀ ਗ਼ਲਤ ਦੂਸ਼ਣਬਾਜ਼ੀ ਕਰ ਰਹੀਆਂ ਹਨ, ਪਰ ਸੂਬੇ ਦੇ ਲੋਕ 'ਆਪ' ਦੀਆਂ ਨੀਤੀਆਂ ਤੋਂ ਭਲੀ ਭਾਂਤੀ ਜਾਣੂ ਹਨ, ਜਿਸ ਸਦਕਾ 2027 ਦੀਆਂ ਚੋਣਾਂ 'ਚ 'ਆਪ' ਵੱਡੀ ਲੀਡ ਨਾਲ ਜਿੱਤ ਪ੍ਰਾਪਤ ਕਰੇਗੀ |
ਪਿਛਲੀ ਖ਼ਬਰ ਸਰਬੱਤ ਦਾ ਭਲਾ ਟਰੱਸਟ ਨੇ ਮਾਤਾ ਗੁਜਰੀ ਕਾਲਜ ਤੇ ਬਾਬਾ ਬੰਦਾ ਸਿੰਘ ਬਹਾਦਰ ਇੰਜੀ. ਕਾਲਜ ਦੇ ਲੋੜਵੰਦ ਵਿਦਿਆਰਥੀਆਂ ਨੂੰ... ਅਗਲੀ ਖ਼ਬਰ ਵਿਸ਼ਵ ਏਡਜ਼ ਦਿਵਸ ਮੌਕੇ ਜਾਗਰੂਕਤਾ ਰੈਲੀ ਕੱਢੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।