29-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-12-2025

ਸਰਬੱਤ ਦਾ ਭਲਾ ਟਰੱਸਟ ਨੇ ਮਾਤਾ ਗੁਜਰੀ ਕਾਲਜ ਤੇ ਬਾਬਾ ਬੰਦਾ ਸਿੰਘ ਬਹਾਦਰ ਇੰਜੀ. ਕਾਲਜ ਦੇ ਲੋੜਵੰਦ ਵਿਦਿਆਰਥੀਆਂ ਨੂੰ ਦਿੱਤੇ ਵਜ਼ੀਫ਼ੇ

ਅਜੀਤ ਡੈਸਕ 03-12-2025
ਫ਼ਤਹਿਗੜ੍ਹ ਸਾਹਿਬ, 2 ਦਸੰਬਰ (ਮਨਪ੍ਰੀਤ ਸਿੰਘ)-ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵਲੋਂ ਮਾਤਾ ਗੁਜਰੀ ਕਾਲਜ ਦੇ 38 ਵਿਦਿਆਰਥੀਆਂ ਨੂੰ ਦੋ ਲੱਖ ਪੰਜ ਹਜ਼ਾਰ ਅਤੇ ਬਾਬਾ ਬੰਦਾ ਸਿੰਘ ਬਹਾਦਰ ਇੰਜੀਨੀਅਰਿੰਗ ਕਾਲਜ ਦੇ 10 ਲੋੜਵੰਦ ਤੇ ਹੋਣਹਾਰ ਵਿਦਿਆਰਥੀਆਂ ਨੂੰ ਇਕ ਲੱਖ ਰੁਪਏ ਦੀ ਰਾਸ਼ੀ ਦੇ ਵਜ਼ੀਫ਼ੇ ਸੰਨੀ ਓਬਰਾਏ ਸਕਾਲਰਸ਼ਿਪ ਸਕੀਮ ਤਹਿਤ ਦਿੱਤੇ ਗਏ | ਇਹ ਟਰੱਸਟ ਡਾ. ਐੱਸ. ਪੀ. ਸਿੰਘ ਓਬਰਾਏ ਦੀ ਸਰਪ੍ਰਸਤੀ ਹੇਠ ਚਲਾਇਆ ਜਾ ਰਿਹਾ ਹੈ, ਜੋ ਕਿ ਵੱਖ-ਵੱਖ ਸਮਾਜ ਸੇਵੀ ਗਤੀਵਿਧੀਆਂ ਲਈ ਸਰਗਰਮ ਹੈ | ਟਰੱਸਟ ਵਲੋਂ ਹਰ ਸਾਲ ਹੀ ਉਕਤ ਕਾਲਜਾਂ ਦੇ ਵਿਦਿਆਰਥੀਆਂ ਦੀਆਂ ਵਿੱਦਿਅਕ ਲੋੜਾਂ ਪੂਰੀਆਂ ਕਰਨ ਲਈ ਵਿੱਤੀ ਸਹਾਇਤਾ ਦਿੱਤੀ ਜਾਂਦੀ ਹੈ | ਟਰੱਸਟ ਦੇ ਐਜੂਕੇਸ਼ਨ ਡਾਇਰੈਕਟਰ ਇੰਦਰਜੀਤ ਕੌਰ ਦੁਆਰਾ ਵਜ਼ੀਫ਼ੇ ਦੀ ਰਾਸ਼ੀ ਦਾ ਚੈੱਕ ਮਾਤਾ ਗੁਜਰੀ ਕਾਲਜ ਦੇ ਵਾਈਸ ਪਿ੍ੰਸੀਪਲ ਡਾ. ਬਿਕਰਮਜੀਤ ਸਿੰਘ ਸੰਧੂ ਅਤੇ ਬਾਬਾ ਬੰਦਾ ਸਿੰਘ ਬਹਾਦਰ ਇੰਜੀਨੀਅਰਿੰਗ ਕਾਲਜ ਦਾ ਚੈੱਕ ਪਿ੍ੰਸੀਪਲ ਡਾ. ਲਖਵੀਰ ਸਿੰਘ ਤੇ ਡਾ. ਲਖਵਿੰਦਰ ਸਿੰਘ ਨੂੰ ਸੌਂਪਿਆ ਗਿਆ | ਕਾਲਜਾਂ ਦੇ ਪ੍ਰਬੰਧਕਾਂ ਨੇ ਰਸਮੀ ਤੌਰ 'ਤੇ ਆਏ ਹੋਏ ਮਹਿਮਾਨਾਂ ਦਾ ਸਵਾਗਤ ਕੀਤਾ ਅਤੇ ਵਿਦਿਆਰਥੀਆਂ ਨੂੰ ਸਰਬੱਤ ਦਾ ਭਲਾ ਟਰੱਸਟ ਵਲੋਂ ਦਿੱਤੀਆਂ ਜਾਣ ਵਾਲੀਆਂ ਸੇਵਾਵਾਂ ਪ੍ਰਤੀ ਜਾਣੂ ਕਰਵਾਇਆ | ਇੰਦਰਜੀਤ ਕੌਰ ਨੇ ਵਿਦਿਆਰਥੀਆਂ ਨੂੰ ਹੋਰ ਮਿਹਨਤ ਅਤੇ ਚੰਗੇ ਇਨਸਾਨ ਬਣਨ ਲਈ ਪ੍ਰੇਰਿਤ ਕੀਤਾ | ਕਾਲਜ ਫ਼ੀਸ ਮੁਆਫ਼ੀ ਕਮੇਟੀ ਦੇ ਕੋਆਰਡੀਨੇਟਰ ਡਾ. ਗੁਰਬਾਜ ਸਿੰਘ ਤੇ ਡਾ. ਲਖਵਿੰਦਰ ਸਿੰਘ ਨੇ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਸਰਪ੍ਰਸਤ ਡਾ. ਓਬਰਾਏ ਦਾ ਧੰਨਵਾਦ ਕਰਦਿਆਂ ਕਿਹਾ ਕਿ ਵੱਖ-ਵੱਖ ਸੇਵਾ ਕਾਰਜਾਂ ਦੀ ਲੜੀ ਤਹਿਤ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵਲੋਂ ਮਨੁੱਖਤਾ ਦੀ ਭਲਾਈ ਲਈ ਨਿਸ਼ਕਾਮ ਭਾਵਨਾ ਨਾਲ ਕੀਤੇ ਜਾ ਰਹੇ ਸੇਵਾ ਉਪਰਾਲੇ ਸ਼ਲਾਘਾ ਯੋਗ ਹਨ | ਇਸ ਮੌਕੇ ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਦੇ ਸਰਬੱਤ ਦਾ ਭਲਾ ਟਰੱਸਟ ਦੇ ਜਨਰਲ ਸੈਕਟਰੀ ਪਰਮਜੀਤ ਸਿੰਘ ਹਰੀਪੁਰ, ਦਫ਼ਤਰ ਇੰਚਾਰਜ ਜਸਵੰਤ ਸਿੰਘ ਤੇ ਕੁਲਦੀਪ ਸਿੰਘ ਪਟਿਆਲਾ ਆਦਿ ਹਾਜ਼ਰ ਸਨ |
ਪਿਛਲੀ ਖ਼ਬਰ ਪੁਲਿਸ ਨਾਲ ਮੁਕਾਬਲੇ ਦੌਰਾਨ ਗੈਂਗਸਟਰ ਜ਼ਖਮੀ ਅਗਲੀ ਖ਼ਬਰ 'ਆਪ' ਨੇ ਸੂਬੇ ਦੇ ਲੋਕਾਂ ਨਾਲ ਕੀਤੇ ਵਾਅਦਿਆਂ ਨੂੰ ਪੂਰਾ ਕੀਤਾ- ਰਾਏ, ਭੱਟੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।