18-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-12-2025

ਵਿਸ਼ਵ ਯੂਨੀਵਰਸਿਟੀ ਵਲੋਂ ਪਿੰਡ ਧੀਰਪੁਰ 'ਚ ਨਸ਼ਾ ਵਿਰੋਧੀ ਕਾਨੂੰਨੀ ਜਾਗਰੂਕਤਾ ਕੈਂਪ

ਅਜੀਤ ਡੈਸਕ 04-12-2025
ਫ਼ਤਹਿਗੜ੍ਹ ਸਾਹਿਬ, 3 ਦਸੰਬਰ (ਬਲਜਿੰਦਰ ਸਿੰਘ)-ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਦੇ ਕਾਨੂੰਨ ਫੈਕਲਟੀ ਦੇ ਐਨ.ਐੱਸ.ਐੱਸ. ਯੂਨਿਟ ਵਲੋਂ ਪਿੰਡ ਧੀਰਪੁਰ ਵਿਚ ਨਸ਼ਿਆਂ ਵਿਰੁੱਧ ਜਾਗਰੂਕਤਾ ਕੈਂਪ ਲਗਾਇਆ ਗਿਆ | ਇਸ ਕੈਂਪ ਦਾ ਉਦੇਸ਼ ਵਿਦਿਆਰਥੀਆਂ ਅਤੇ ਪਿੰਡ ਵਾਸੀਆਂ ਨੂੰ ਨਸ਼ੇ ਦੀ ਸਮੱਸਿਆ ਤੋਂ ਸਮਾਜ ਦੀ ਰੱਖਿਆ ਕਰਨ ਵਾਲੇ ਕਾਨੂੰਨੀ ਪ੍ਰਬੰਧਾਂ ਬਾਰੇ ਜਾਣੂ ਕਰਾਉਣਾ ਸੀ | ਸੈਸ਼ਨ ਦੌਰਾਨ ਨਾਰਕੋਟਿਕ ਡਰੱਗਜ਼ ਐਂਡ ਸਾਈਕੋਟ੍ਰੋਪਿਕ ਸਬਸਟੈਂਸ ਐੈਕਟ 1985 ਦੇ ਮਹੱਤਵਪੂਰਨ ਭਾਗਾਂ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ ਗਈ | ਡਾ. ਨਵਨੀਤ ਕੌਰ ਪ੍ਰੋਗਰਾਮ ਅਫ਼ਸਰ ਨੇ ਨਸ਼ਿਆਂ-ਸਬੰਧੀ ਮਾਮਲਿਆਂ ਵਿਚ ਮੁੱਢਲੀ ਰਿਪੋਰਟ, ਸਮੇਂ-ਸਿਰ ਸੂਚਨਾ ਅਤੇ ਕਾਨੂੰਨੀ ਹਸਤਖੇਪ ਦੇ ਲਾਭਾਂ ਬਾਰੇ ਚਰਚਾ ਕੀਤੀ | ਵਿਸ਼ੇਸ਼ ਤੌਰ 'ਤੇ ਵਿਦਿਆਰਥੀਆਂ ਅਤੇ ਪਰਵਾਸੀ ਪਰਿਵਾਰਾਂ ਨੂੰ ਨਸ਼ਾ-ਵਿਰੋਧ ਸਿੱਖਿਆ ਅਤੇ ਕਾਨੂੰਨੀ ਸਾਖਰਤਾ ਬਾਰੇ ਸੁਚੇਤ ਕੀਤਾ ਗਿਆ | ਇਸ ਮੌਕੇ ਬਖ਼ਸ਼ਦੀਪ ਸਿੰਘ ਸਹਾਇਕ ਪ੍ਰੋਫ਼ੈਸਰ ਨੇ ਪੁਨਰਵਾਸ, ਪੀੜਤ ਸਹਾਇਤਾ ਅਤੇ ਸਮਾਜਿਕ ਨਿਆਂ ਨਾਲ ਜੁੜੀਆਂ ਧਾਰਨਾਵਾਂ 'ਤੇ ਵਿਚਾਰ ਸਾਂਝੇ ਕੀਤੇ | ਇਸ ਕੈਂਪ ਵਿਚ ਗ੍ਰਾਮ ਪੰਚਾਇਤ ਦੇ ਸਰਪੰਚ ਰਣਧੀਰ ਸਿੰਘ ਤੇ ਮੋਨਿਕਾ ਪੰਚ ਸਮੇਤ ਵੱਡੀ ਗਿਣਤੀ ਵਿਚ ਪਿੰਡ ਵਾਸੀਆਂ ਨੇ ਹਿੱਸਾ ਲਿਆ | ਕੈਂਪ ਵਿਚ ਡਾ. ਨਵਨੀਤ ਟਿਵਾਣਾ ਨੇ ਐੱਨ.ਐੱਸ.ਐੱਸ. ਸਹਿ-ਸੰਯੋਜਕ ਡਾ. ਹਰਨੀਤ ਕੌਰ ਦਾ ਉਨ੍ਹਾਂ ਦੇ ਮਾਰਗਦਰਸ਼ਨ ਅਤੇ ਨਿਰੰਤਰ ਸਹਿਯੋਗ ਲਈ ਧੰਨਵਾਦ ਕੀਤਾ | ਯੂਨੀਵਰਸਿਟੀ ਦੇ ਉਪ ਕੁਲਪਤੀ ਡਾ. ਪਰਿਤਪਾਲ ਸਿੰਘ ਤੇ ਡਾ. ਤੇਜਬੀਰ ਸਿੰਘ ਰਜਿਸਟਰਾਰ ਨੇ ਵਿਭਾਗ ਦੇ ਉਪਰਾਲੇ ਦੀ ਪ੍ਰਸ਼ੰਸਾ ਕੀਤੀ |
ਪਿਛਲੀ ਖ਼ਬਰ ਪੇਂਡੂ ਜਲ ਸਪਲਾਈ ਸਕੀਮਾਂ ਦੀ ਨਿੱਜੀਕਰਨ ਨੀਤੀ ਰੱਦ ਕਰਨ ਸੰਬੰਧੀ ਮੁੱਖ ਮੰਤਰੀ ਦੇ ਨਾਂਅ ਦਿੱਤਾ ਮੰਗ ਪੱਤਰ ਅਗਲੀ ਖ਼ਬਰ ਰਾਜ ਚੋਣ ਕਮਿਸ਼ਨ ਵਲੋਂ ਵਿਨੈ ਬੁਬਲਾਨੀ ਪਟਿਆਲਾ ਜ਼ਿਲ੍ਹੇ ਲਈ ਚੋਣ ਆਬਜ਼ਰਵਰ ਨਿਯੁਕਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।