18-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-12-2025

ਪੇਂਡੂ ਜਲ ਸਪਲਾਈ ਸਕੀਮਾਂ ਦੀ ਨਿੱਜੀਕਰਨ ਨੀਤੀ ਰੱਦ ਕਰਨ ਸੰਬੰਧੀ ਮੁੱਖ ਮੰਤਰੀ ਦੇ ਨਾਂਅ ਦਿੱਤਾ ਮੰਗ ਪੱਤਰ

ਅਜੀਤ ਡੈਸਕ 04-12-2025
ਫ਼ਤਹਿਗੜ੍ਹ ਸਾਹਿਬ, 3 ਦਸੰਬਰ (ਬਲਜਿੰਦਰ ਸਿੰਘ)-ਪੀ.ਡਬਲਿਊ.ਡੀ ਜਲ ਸਪਲਾਈ ਤਾਲਮੇਲ ਸੰਘਰਸ਼ ਕਮੇਟੀ ਪੰਜਾਬ ਦੇ ਫ਼ੈਸਲੇ ਮੁਤਾਬਿਕ ਟੈਕਨੀਕਲ ਐਂਡ ਮਕੈਨੀਕਲ ਇੰਪਲਾਈਜ਼ ਯੂਨੀਅਨ ਫ਼ਤਹਿਗੜ੍ਹ ਸਾਹਿਬ ਵਲੋਂ ਸ਼ਾਖਾ ਪ੍ਰਧਾਨ ਤਰਲੋਚਨ ਸਿੰਘ ਚੁੰਨ੍ਹੀ ਦੀ ਪ੍ਰਧਾਨਗੀ ਹੇਠ ਪੇਂਡੂ ਜਲ ਸਪਲਾਈ ਸਕੀਮਾਂ ਦੀ ਨਿੱਜੀਕਰਨ ਨੀਤੀ ਨੂੰ ਰੱਦ ਕਰਨ ਦੀ ਮੰਗ ਸਬੰਧੀ ਹਲਕਾ ਵਿਧਾਇਕ ਰਾਹੀਂ ਮੁੱਖ ਮੰਤਰੀ ਦੇ ਨਾਂਅ ਮੰਗ ਪੱਤਰ ਦਿੱਤਾ ਗਿਆ | ਜਾਣਕਾਰੀ ਦਿੰਦਿਆਂ ਜਥੇਬੰਦੀ ਦੇ ਜਨਰਲ ਸਕੱਤਰ ਦੀਦਾਰ ਸਿੰਘ ਢਿੱਲੋਂ ਨੇ ਦੱਸਿਆ ਕਿ ਪਿਛਲੀਆਂ ਸਰਕਾਰਾਂ ਵਲੋਂ ਪੇਂਡੂ ਖੇਤਰ ਦੇ ਲੋਕਾਂ ਦੀ ਬੁਨਿਆਦੀ ਪਾਣੀ ਦੀ ਸਹੂਲਤ ਦਾ ਨਿੱਜੀਕਰਨ ਕਰਨ ਲਈ ਪਹਿਲੇ ਪੜਾਅ ਵਜੋਂ ਪੰਚਾਇਤੀਕਰਨ ਦੀ ਨੀਤੀ ਨੂੰ ਲਾਗੂ ਕੀਤਾ ਗਿਆ ਸੀ | ਜਿਸ ਨਾਲ ਸੈਂਕੜੇ ਸਕੀਮਾਂ ਜੋ ਪੰਚਾਇਤਾਂ ਅਧੀਨ ਦਿੱਤੀਆਂ ਗਈਆਂ ਸਨ, ਖੰਡਰ ਦਾ ਰੂਪ ਧਾਰਨ ਕਰ ਗਈਆਂ ਅਤੇ ਬਹੁਤੀਆਂ ਸਕੀਮਾਂ ਖ਼ਤਮ ਹੋਣ ਦੇ ਕਿਨਾਰੇ ਪਹੁੰਚ ਗਈਆਂ ਹਨ | ਇਨ੍ਹਾਂ ਸਕੀਮਾਂ ਤੇ ਕਰੋੜਾਂ ਰੁਪਏ ਦੀ ਮਸ਼ੀਨਰੀ ਬਰਬਾਦ ਹੋ ਰਹੀ ਹੈ | ਇਸ ਲੋਕ ਵਿਰੋਧੀ ਨੀਤੀ ਨੂੰ 'ਆਪ' ਸਰਕਾਰ ਵਲੋਂ ਵੀ ਲਾਗੂ ਕੀਤਾ ਜਾ ਰਿਹਾ ਹੈ, ਜਿਸ ਨਾਲ ਜਿੱਥੇ ਪੇਂਡੂ ਖੇਤਰ ਦੇ ਲੋਕਾਂ ਲਈ ਪੀਣ ਵਾਲੇ ਪਾਣੀ ਦੀ ਸਹੂਲਤ ਖ਼ਤਮ ਹੋ ਜਾਵੇਗੀ, ਉੱਥੇ ਹੀ ਪੀਣ ਵਾਲੇ ਪਾਣੀ ਤੇ ਕਾਰਪੋਰੇਟ ਘਰਾਣਿਆਂ ਦਾ ਕਬਜ਼ਾ ਹੋ ਜਾਵੇਗਾ | ਉਨ੍ਹਾਂ ਦੱਸਿਆ ਕਿ ਇਸ ਨੀਤੀ ਨੂੰ ਰੱਦ ਕਰਨ, ਪੇਂਡੂ ਭੱਤਾ ਬਹਾਲ ਕਰਨ, ਇਨਲਿਸਟਮੈਂਟ, ਆਊਟਸੋਰਸਿੰਗ ਨੀਤੀ ਤਹਿਤ ਲਗਾਤਾਰ ਕੰਮ ਕਰਦੇ ਕਾਮਿਆਂ ਨੂੰ ਵਿਭਾਗ ਵਿਚ ਸ਼ਾਮਿਲ ਕਰਕੇ ਰੈਗੂਲਰ ਕਰਨ, ਵਿਭਾਗ ਵਿਚ ਪ੍ਰਮੋਸ਼ਨ ਨੀਤੀ ਲਾਗੂ ਕਰਨ, ਖ਼ਾਲੀ ਹੋ ਰਹੀਆਂ ਹਜ਼ਾਰਾਂ ਪੋਸਟਾਂ ਤੇ ਪੱਕੀ ਭਰਤੀ ਕਰਨ, ਪੁਰਾਣੀ ਪੈਨਸ਼ਨ ਸਕੀਮ ਲਾਗੂ ਕਰਨ, ਕੈਸ਼ ਲੈਸ ਹੈਲਥ ਸਕੀਮ ਲਾਗੂ ਕਰਨ, ਡੀ.ਏ ਦੀਆਂ ਕਿਸ਼ਤਾਂ ਸਮੇਤ ਪੇਅ ਕਮਿਸ਼ਨ ਦੇ ਬਕਾਏ ਜਾਰੀ ਕਰਨ, ਪੇਂਡੂ ਸਕੀਮਾਂ ਲਈ ਲੋੜੀਂਦੇ ਫ਼ੰਡ ਜਾਰੀ ਕਰਨ, ਭਿ੍ਸ਼ਟਾਚਾਰ ਨੂੰ ਨੱਥ ਪਾਉਣ ਆਦਿ ਮੰਗਾਂ ਸੰਬੰਧੀ ਮੰਗ ਪੱਤਰ ਦਿੱਤਾ ਗਿਆ ਹੈ | ਇਸ ਮੌਕੇ 'ਤੇ ਸੂਬਾ ਪ੍ਰਧਾਨ ਮਲਾਗਰ ਸਿੰਘ ਖਮਾਣੋਂ, ਸੁਖਰਾਮ ਕਾਲੇਵਾਲ, ਬਲਜੀਤ ਸਿੰਘ ਹਿੰਦੂਪੁਰ, ਹਰਜਿੰਦਰ ਸਿੰਘ ਖਮਾਣੋਂ, ਲਖਵੀਰ ਸਿੰਘ, ਕਰਮ ਸਿੰਘ ਚੁੰਨੀ ਆਦਿ ਆਗੂ ਹਾਜ਼ਰ ਸਨ |
ਪਿਛਲੀ ਖ਼ਬਰ ਸੀਵਰੇਜ ਬੋਰਡ ਦੇ ਠੇਕਾ ਮੁਲਾਜ਼ਮ ਤਿੰਨ ਰੋਜ਼ਾ ਹੜਤਾਲ 'ਤੇ ਅਗਲੀ ਖ਼ਬਰ ਵਿਸ਼ਵ ਯੂਨੀਵਰਸਿਟੀ ਵਲੋਂ ਪਿੰਡ ਧੀਰਪੁਰ 'ਚ ਨਸ਼ਾ ਵਿਰੋਧੀ ਕਾਨੂੰਨੀ ਜਾਗਰੂਕਤਾ ਕੈਂਪ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।