18-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-12-2025

ਸੀਵਰੇਜ ਬੋਰਡ ਦੇ ਠੇਕਾ ਮੁਲਾਜ਼ਮ ਤਿੰਨ ਰੋਜ਼ਾ ਹੜਤਾਲ 'ਤੇ

ਅਜੀਤ ਡੈਸਕ 04-12-2025
ਫ਼ਤਹਿਗੜ੍ਹ ਸਾਹਿਬ, 3 ਦਸੰਬਰ (ਬਲਜਿੰਦਰ ਸਿੰਘ)-ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ ਦੇ ਬੈਨਰ ਹੇਠ ਪੰਜਾਬ ਵਾਟਰ ਸਪਲਾਈ ਅਤੇ ਸੀਵਰੇਜ ਬੋਰਡ ਇੰਪਲਾਈਜ਼ ਕੰਟਰੈਕਟ ਵਰਕਰਜ਼ ਵਰਕਰ ਯੂਨੀਅਨ ਦੇ ਸੂਬਾ ਪ੍ਰਧਾਨ ਸ਼ੇਰ ਸਿੰਘ ਖੰਨਾ ਦੀ ਅਗਵਾਈ ਹੇਠ ਜਿੱਥੇ ਪੂਰੇ ਪੰਜਾਬ 'ਚ ਪੰਜਾਬ ਵਾਟਰ ਸਪਲਾਈ ਤੇ ਸੀਵਰੇਜ ਬੋਰਡ ਦੇ ਕਾਮੇ ਤਿੰਨ ਦਿਨਾਂ ਹੜਤਾਲ 'ਤੇ ਬੈਠ ਗਏ ਹਨ, ਉੱਥੇ ਹੀ ਸਰਹਿੰਦ ਸ਼ਹਿਰ ਵਿਚ ਵੱਖ-ਵੱਖ ਸਟੇਸ਼ਨਾਂ ਤੇ ਧਰਨਾ ਜਾਰੀ ਹੈ, ਬੁਲਾਰਿਆਂ ਨੇ ਸਰਕਾਰ ਤੋਂ ਮੰਗ ਕੀਤੀ ਕਿ ਵੱਖ-ਵੱਖ ਸਰਕਾਰੀ ਵਿਭਾਗਾਂ ਵਿਚ ਠੇਕੇਦਾਰਾਂ, ਕੰਪਨੀਆਂ, ਸੁਸਾਇਟੀਆਂ ਆਦਿ ਰਾਹੀਂ ਕੰਮ ਕਰਦੇ ਠੇਕਾ ਆਧਾਰਿਤ ਕਾਮਿਆਂ ਨੂੰ ਵਿਭਾਗ ਵਿਚ ਮਰਜ਼ ਕਰਕੇ ਰੈਗੂਲਰ ਕੀਤਾ ਜਾਵੇ ਅਤੇ ਉਨ੍ਹਾਂ ਨੂੰ ਗੁਜ਼ਾਰੇ ਜੋਗੀ ਤਨਖ਼ਾਹ ਦਿੱਤੀ ਜਾਵੇ | ਆਗੂਆਂ ਨੇ ਕਿਹਾ ਕਿ ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰਨ ਦਾ ਵਾਅਦਾ ਕਰਕੇ ਸੱਤਾ ਵਿਚ ਆਈ 'ਆਪ' ਸਰਕਾਰ ਨੇ ਆਪਣੇ ਕਾਰਜਕਾਲ ਦੇ ਪੌਣੇ ਚਾਰ ਸਾਲਾਂ ਵਿਚ ਠੇਕਾ ਮੁਲਾਜ਼ਮਾਂ ਨੂੰ ਪੱਕਾ ਕਰਨ ਸੰਬੰਧੀ ਹਾਲੇ ਤੱਕ ਕੋਈ ਵੀ ਨੀਤੀ ਨਹੀਂ ਬਣਾਈ ਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਲੋਂ ਸਰਕਾਰੀ ਵਿਭਾਗਾਂ ਦੇ ਠੇਕਾ ਮੁਲਾਜ਼ਮਾਂ ਦੀ ਕਿਰਤ ਦੀ ਕੀਤੀ ਜਾ ਰਹੀ ਅੰਨੀ-ਲੁੱਟ ਨੂੰ ਬੰਦ ਕਰਨ ਦੇ ਐਲਾਨ ਮਗਰੋਂ ਵੀ ਠੇਕਾ ਮੁਲਾਜ਼ਮਾਂ ਨੂੰ ਠੇਕਾ ਪ੍ਰਣਾਲੀ ਦੀ ਚੱਕੀ 'ਚ ਪਿਸਣ ਲਈ ਮਜਬੂਰ ਕੀਤਾ ਹੋਇਆ ਹੈ | ਜਿਸ ਤੋਂ ਸਿੱਧ ਹੁੰਦਾ ਹੈ ਕਿ 'ਆਪ' ਸਰਕਾਰ ਵੀ ਪਿਛਲੀਆਂ ਸਰਕਾਰਾਂ ਦੀ ਤਰ੍ਹਾਂ ਠੇਕੇਦਾਰਾਂ, ਕੰਪਨੀਆਂ, ਸੁਸਾਇਟੀਆਂ ਰਾਹੀਂ ਰੱਖੇ ਠੇਕਾ ਆਧਾਰਤ ਨਾਲ ਨੰਗਾ-ਚਿੱਟਾ ਧੋਖਾ ਕਰ ਰਹੀ ਹੈ ਅਤੇ ਪੰਜਾਬ ਸਰਕਾਰ ਵਲੋਂ ਕੇਂਦਰ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਲੋਕਾਂ ਨੂੰ ਸਸਤੀਆਂ ਸੇਵਾਵਾਂ ਦੇਣ ਵਾਲੇ ਸਮੂਹ ਸਰਕਾਰੀ ਅਦਾਰਿਆਂ ਤੇ ਨਿੱਜੀਕਰਨ ਦਾ ਹੱਲਾ ਵਿੱਢਿਆ ਹੋਇਆ ਹੈ | ਇਸ ਮੌਕੇ ਕੁਲਦੀਪ ਸਿੰਘ, ਕਰਨੈਲ ਸਿੰਘ, ਭੁਪਿੰਦਰ ਸਿੰਘ, ਸੁਖਵਿੰਦਰ ਸਿੰਘ, ਇਕਬਾਲਪ੍ਰੀਤ ਸਿੰਘ, ਜਸਪ੍ਰੀਤ ਸਿੰਘ ਤੇ ਵਿਕਰਮ ਸਿੰਘ ਆਦਿ ਹਾਜ਼ਰ ਸਨ |
ਪਿਛਲੀ ਖ਼ਬਰ ਪਿੰਡ ਸਲਾਣਾ 'ਚ ਦੋ ਦਰਜਨ ਪਰਿਵਾਰ ਸ਼੍ਰੋਮਣੀ ਅਕਾਲੀ ਦਲ 'ਚ ਹੋਏ ਸ਼ਾਮਿਲ ਅਗਲੀ ਖ਼ਬਰ ਪੇਂਡੂ ਜਲ ਸਪਲਾਈ ਸਕੀਮਾਂ ਦੀ ਨਿੱਜੀਕਰਨ ਨੀਤੀ ਰੱਦ ਕਰਨ ਸੰਬੰਧੀ ਮੁੱਖ ਮੰਤਰੀ ਦੇ ਨਾਂਅ ਦਿੱਤਾ ਮੰਗ ਪੱਤਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।