18-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-12-2025

ਵਿਆਹੁਤਾ ਤੋਂ ਦਾਜ ਦੀ ਮੰਗ ਕਰਨ ਵਾਲੇ ਪਤੀ ਤੇ ਸਹੁਰਾ ਮੁਕੱਦਮੇ 'ਚ ਨਾਮਜ਼ਦ

ਅਜੀਤ ਡੈਸਕ 04-12-2025
ਖਮਾਣੋਂ, 3 ਦਸੰਬਰ (ਮਨਮੋਹਣ ਸਿੰਘ ਕਲੇਰ)-ਖਮਾਣੋਂ ਪੁਲਿਸ ਨੇ ਇਕ ਵਿਆਹੁਤਾ ਦੀ ਸ਼ਿਕਾਇਤ 'ਤੇ ਉਸ ਤੋਂ ਦਾਜ ਦੀ ਮੰਗ ਕਰਨ ਵਾਲੇ ਉਸ ਦੇ ਪਤੀ ਅਤੇ ਸਹੁਰੇ ਨੂੰ ਮੁਕੱਦਮੇ 'ਚ ਨਾਮਜ਼ਦ ਕੀਤਾ ਹੈ | ਮਿਲੀ ਜਾਣਕਾਰੀ ਮੁਤਾਬਿਕ ਰਵਿੰਦਰ ਕੌਰ ਪੁੱਤਰੀ ਰਣਧੀਰ ਸਿੰਘ ਵਾਸੀ ਪਿੰਡ ਭੜੀ ਥਾਣਾ ਖੇੜੀ ਨੌਧ ਸਿੰਘ ਨੇ ਆਪਣੇ ਪਤੀ ਅਤੇ ਸਹੁਰਾ ਵਾਸੀ ਵਾਰਡ ਨੰ.-8 ਖਮਾਣੋਂ ਖ਼ਿਲਾਫ਼ ਜ਼ਿਲ੍ਹਾ ਪੁਲਿਸ ਮੁਖੀ ਨੂੰ ਸ਼ਿਕਾਇਤ ਦਿੱਤੀ ਸੀ ਕਿ ਉਸ ਦਾ ਵਿਆਹ ਮਾਪਿਆ ਵਲੋਂ ਸਿੱਖ ਧਾਰਮਿਕ ਰੀਤੀ ਰਿਵਾਜ਼ਾਂ ਮੁਤਾਬਿਕ ਕੀਤਾ ਗਿਆ | ਇਸ ਤੋਂ ਬਾਅਦ ਉਸ ਦਾ ਪਤੀ ਅਤੇ ਸਹੁਰਾ ਉਸ ਨੂੰ ਦਹੇਜ ਲਿਆਉਣ ਲਈ ਤੰਗ ਪ੍ਰੇਸ਼ਾਨ ਕਰਨ ਲੱਗੇ, ਜਿਸ ਦੀ ਪੜਤਾਲ ਉਪਰੰਤ ਪੁਲਿਸ ਨੇ ਉਕਤ ਵਿਆਹੁਤਾ ਤੋਂ ਦਹੇਜ ਮੰਗ ਕਰਨ ਵਾਲੇ ਪਤੀ ਅਤੇ ਸਹੁਰਾ ਖ਼ਿਲਾਫ਼ ਧਾਰਾ 85, 316, 351 ਬੀ.ਐੱਨ.ਐੱਸ. ਤਹਿਤ ਦਰਜ ਕਰਕੇ ਮੁਕੱਦਮੇ 'ਚ ਨਾਮਜ਼ਦ ਕੀਤਾ ਹੈ |
ਪਿਛਲੀ ਖ਼ਬਰ ਓਵਰ ਸਪੀਡ ਵਾਹਨਾਂ ਦੇ ਚਲਾਨ ਕੱਟੇ ਅਗਲੀ ਖ਼ਬਰ ਇਤਰਾਜ਼ਯੋਗ ਵੀਡੀਓ ਬਣਾ ਕੇ ਵਾਇਰਲ ਕਰਨ ਵਾਲਾ ਮੁਕੱਦਮੇ 'ਚ ਗਿ੍ਫ਼ਤਾਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।