18-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-12-2025

ਭਾਜਪਾ ਜ਼ਿਲ੍ਹਾ ਪਰਿਸ਼ਦ ਤੇ ਬਲਾਕ ਸੰਮਤੀ ਲਈ ਆਪਣੇ ਉਮੀਦਵਾਰ ਖੜੇ੍ਹ ਕਰੇਗੀ- ਕੇਵਲ ਢਿੱਲੋਂ

ਅਜੀਤ ਡੈਸਕ 04-12-2025
ਅਮਲੋਹ, 3 ਦਸੰਬਰ (ਗਿੱਲ)-ਭਾਰਤੀ ਜਨਤਾ ਪਾਰਟੀ ਦੇ ਸੂਬਾ ਮੀਤ ਪ੍ਰਧਾਨ ਅਤੇ ਸਾਬਕਾ ਮੰਤਰੀ ਕੇਵਲ ਸਿੰਘ ਢਿੱਲੋਂ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਦੱਸਿਆ ਕਿ ਭਾਜਪਾ ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਵਿਚ ਸਾਰੀਆਂ ਜ਼ਿਲ੍ਹਾ ਪਰਿਸ਼ਦ ਤੇ ਬਲਾਕ ਸੰਮਤੀ ਹਲਕਿਆਂ 'ਤੇ ਆਪਣੇ ਉਮੀਦਵਾਰ ਖੜੇ੍ਹ ਕਰ ਰਹੀ ਹੈ | ਢਿੱਲੋਂ ਜਿਨ੍ਹਾਂ ਨੂੰ ਇਨ੍ਹਾਂ ਚੋਣਾਂ ਸਬੰਧੀ ਜ਼ਿਲ੍ਹਾ ਇੰਚਾਰਜ ਲਗਾਇਆ ਗਿਆ ਹੈ ਅੱਜ ਅਮਲੋਹ ਵਿਖੇ ਪ੍ਰਦੀਪ ਗਰਗ ਸੂਬਾ ਕਾਰਜਕਾਰੀ ਮੈਂਬਰ ਦੇ ਗ੍ਰਹਿ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰ ਰਹੇ ਸਨ | ਢਿੱਲੋਂ ਨੇ ਕਿਹਾ ਜ਼ਿਲ੍ਹਾ ਪਰਿਸ਼ਦ ਤੇ ਬਲਾਕ ਸੰਮਤੀ ਚੋਣਾਂ ਨੂੰ ਲੈ ਕੇ ਉਮੀਦਵਾਰਾਂ ਵਿਚ ਜੋਸ਼ ਪਾਇਆ ਜਾ ਰਿਹਾ ਹੈ | 2027 ਦੀਆਂ ਵਿਧਾਨ ਸਭਾ ਚੋਣਾਂ ਬਾਰੇ ਗੱਲਬਾਤ ਕਰਦੇ ਹੋਏ ਢਿੱਲੋਂ ਨੇ ਕਿਹਾ ਕਿ ਭਾਜਪਾ ਆਪਣੇ ਤੌਰ 'ਤੇ ਪੰਜਾਬ ਵਿਚ ਚੋਣਾਂ ਲੜੇਗੀ ਤੇ ਪੰਜਾਬ ਵਿਚ ਸਰਕਾਰ ਬਣਾਵੇਗੀ |
ਪਿਛਲੀ ਖ਼ਬਰ ਮਿਊਾਸੀਪਲ ਕੌਂਸਲ ਫ਼ਤਹਿਗੜ੍ਹ ਸਾਹਿਬ ਵਲੋਂ ਬਸੀ ਪਠਾਣਾਂ ਬਾਈਪਾਸ 'ਤੇ ਕੂੜੇ ਦਾ ਡੰਪ ਬਣਾਉਣ ਦੇ ਅਮਲ ਨੂੰ ਤੁਰੰਤ ਰੋਕਿਆ... ਅਗਲੀ ਖ਼ਬਰ ਡਿਵਾਈਨ ਲਾਈਟ ਸਕੂਲ ਦੀ ਅਧਿਆਪਕਾ ਤੇ ਵਿਦਿਆਰਥੀ ਨੂੰ ਫੈਪ ਨੇ ਕੀਤਾ ਸਨਮਾਨਿਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।