18-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-12-2025

ਮਿਊਾਸੀਪਲ ਕੌਂਸਲ ਫ਼ਤਹਿਗੜ੍ਹ ਸਾਹਿਬ ਵਲੋਂ ਬਸੀ ਪਠਾਣਾਂ ਬਾਈਪਾਸ 'ਤੇ ਕੂੜੇ ਦਾ ਡੰਪ ਬਣਾਉਣ ਦੇ ਅਮਲ ਨੂੰ ਤੁਰੰਤ ਰੋਕਿਆ ਜਾਵੇ-ਮਾਨ

ਅਜੀਤ ਡੈਸਕ 04-12-2025
ਫ਼ਤਹਿਗੜ੍ਹ ਸਾਹਿਬ, 3 ਦਸੰਬਰ (ਬਲਜਿੰਦਰ ਸਿੰਘ)-ਸ਼੍ਰੋਮਣੀ ਅਕਾਲੀ ਦਲ (ਅੰਮਿ੍ਤਸਰ) ਦੇ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਨੇ ਨਗਰ ਕੌਂਸਲ ਸਰਹਿੰਦ ਫ਼ਤਹਿਗੜ੍ਹ ਸਾਹਿਬ ਵਲੋਂ ਪਿੰਡ ਕਿਲ੍ਹਾ ਹਰਨਾਮ ਸਿੰਘ, ਤਲਾਣੀਆ, ਬਸੀ ਪਠਾਣਾਂ ਵਿਚਕਾਰ ਬਾਈਪਾਸ ਰੋਡ ਨੇੜੇ ਕੂੜੇ ਦਾ ਡੰਪ ਬਣਾਉਣ ਦਾ ਸਖ਼ਤ ਵਿਰੋਧ ਪ੍ਰਗਟਾਇਆ ਹੈ | ਉਨ੍ਹਾਂ ਕਿਹਾ ਕਿ ਸ਼ਹਿਰਾਂ ਦੀਆਂ ਮਿਊਾਸੀਪਲ ਕੌਂਸਲਾਂ ਤੇ ਕਾਰਪੋਰੇਸ਼ਨਾਂ ਦੀ ਸ਼ਹਿਰ ਦਾ ਠੀਕ ਪ੍ਰਬੰਧ ਕਰਨ ਦੇ ਨਾਲ-ਨਾਲ ਆਪਣੇ ਇਲਾਕੇ ਦੀ ਹਰ ਪੱਖੋਂ ਸਾਫ਼ ਸਫ਼ਾਈ, ਪਾਣੀ ਦੀ ਨਿਕਾਸੀ ਅਤੇ ਸਟਰੀਟ ਲਾਈਟਾਂ ਦਾ ਸੁਚੱਜੇ ਢੰਗ ਨਾਲ ਪ੍ਰਬੰਧ ਕਰਨ ਦੀ ਜ਼ਿੰਮੇਵਾਰੀ ਹੁੰਦੀ ਹੈ | ਪ੍ਰੰਤੂ ਕੌਂਸਲ ਪ੍ਰਸ਼ਾਸਨ ਨੂੰ ਕਿਸੇ ਰਿਹਾਇਸ਼ੀ ਇਲਾਕੇ ਵਿਚ ਕੂੜੇ ਦਾ ਡੰਪ ਬਣਾਉਣ ਦਾ ਕੋਈ ਹੱਕ ਨਹੀਂ, ਕਿਉਂਕਿ ਰਿਹਾਇਸ਼ੀ ਇਲਾਕੇ ਵਿਚ ਕੂੜੇ ਦਾ ਡੰਪ ਬਣਾਉਣ ਨਾਲ ਉੱਥੋਂ ਦੇ ਨਿਵਾਸੀਆਂ ਨੂੰ ਕਈ ਤਰ੍ਹਾਂ ਦੀਆਂ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ | ਇਲਾਕੇ ਵਿਚ ਬਿਮਾਰੀਆਂ ਫੈਲਣ ਦਾ ਡਰ ਵੀ ਬਣਿਆ ਰਹੇਗਾ ਅਤੇ ਕੂੜੇ ਦੇ ਢੇਰ ਤੋਂ ਉੱਠਣ ਵਾਲੀ ਬਦਬੂ ਨਾਲ ਆਲ਼ੇ ਦੁਆਲੇ ਦੇ ਨਿਵਾਸੀਆਂ ਦੇ ਰਹਿਣ ਸਹਿਣ ਵਿਚ ਬਹੁਤ ਵੱਡੀ ਮੁਸ਼ਕਿਲ ਖੜ੍ਹੀ ਹੋ ਸਕਦੀ ਹੈ | ਸ. ਮਾਨ ਨੇ ਜ਼ਿਲ੍ਹਾ ਪ੍ਰਸ਼ਾਸਨ ਫ਼ਤਹਿਗੜ੍ਹ ਸਾਹਿਬ ਤੇ ਮਿਊਾਸੀਪਲ ਕੌਂਸਲ ਨੂੰ ਅਪੀਲ ਕੀਤੀ ਕਿ ਉਕਤ ਰਿਹਾਇਸ਼ੀ ਇਲਾਕੇ ਵਿਚ ਬਣਾਏ ਜਾ ਰਹੇ ਕੂੜੇ ਦੇ ਡੰਪ ਨੂੰ ਬਦਲ ਕੇ ਕਿਸੇ ਅਜਿਹੀ ਜਗ੍ਹਾ ਤੇ ਕਾਇਮ ਕੀਤਾ ਜਾਵੇ ਜਿੱਥੇ ਅਬਾਦੀ ਨਾ ਹੋਵੇ ਅਤੇ ਕਿਸੇ ਤਰ੍ਹਾਂ ਦੀ ਬਿਮਾਰੀ ਫੈਲਣ ਜਾਂ ਇਸ ਦੀ ਬਦਬੂ ਕਾਰਨ ਆਲ਼ੇ ਦੁਆਲੇ ਰਹਿਣ ਵਾਲੇ ਨਿਵਾਸੀਆਂ ਨੂੰ ਮੁਸ਼ਕਿਲ ਪੇਸ਼ ਨਾ ਆਵੇ |
ਪਿਛਲੀ ਖ਼ਬਰ ਕੌਂਸਲਰ ਗੁਰਪ੍ਰੀਤ ਕੌਰ ਨੇ ਅਹੁਦੇ ਤੋਂ ਦਿੱਤਾ ਅਸਤੀਫ਼ਾ ਅਗਲੀ ਖ਼ਬਰ ਭਾਜਪਾ ਜ਼ਿਲ੍ਹਾ ਪਰਿਸ਼ਦ ਤੇ ਬਲਾਕ ਸੰਮਤੀ ਲਈ ਆਪਣੇ ਉਮੀਦਵਾਰ ਖੜੇ੍ਹ ਕਰੇਗੀ- ਕੇਵਲ ਢਿੱਲੋਂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।