18-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-12-2025

ਨੈਸ਼ਨਲ ਹੈਲਥ ਮਿਸ਼ਨ ਕਾਮਿਆਂ ਨੇ ਮੁੱਖ ਮੰਤਰੀ ਦਾ ਪੁਤਲਾ ਸਾੜਿਆ

ਅਜੀਤ ਡੈਸਕ 04-12-2025
ਫ਼ਤਹਿਗੜ੍ਹ ਸਾਹਿਬ, 3 ਦਸੰਬਰ (ਮਨਪ੍ਰੀਤ ਸਿੰਘ)-ਸਿਹਤ ਵਿਭਾਗ 'ਚ ਕੰਮ ਕਰਦੇ ਨੈਸ਼ਨਲ ਹੈਲਥ ਮਿਸ਼ਨ ਦੇ ਕਾਮਿਆਂ ਵਲੋਂ ਆਪਣੀਆਂ ਦੋ ਮਹੀਨੇ ਦੀਆਂ ਰੁਕੀਆਂ ਤਨਖ਼ਾਹਾਂ ਨੂੰ ਤੁਰੰਤ ਜਾਰੀ ਕਰਵਾਉਣ ਤੇ ਹੋਰ ਮੰਗਾਂ ਨੂੰ ਲੈ ਕੇ ਸਿਵਲ ਹਸਪਤਾਲ ਫ਼ਤਹਿਗੜ੍ਹ ਸਾਹਿਬ ਤੋਂ ਲੈ ਕੇ ਡੀ. ਸੀ. ਦਫ਼ਤਰ ਤੱਕ ਇਕ ਰੋਸ ਮਾਰਚ ਕੱਢਿਆ ਗਿਆ | ਉਪਰੰਤ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਡੀ. ਸੀ. ਦਫ਼ਤਰ ਫ਼ਤਹਿਗੜ੍ਹ ਸਾਹਿਬ ਦੇ ਬਾਹਰ ਪੁਤਲਾ ਫ਼ੂਕ ਕੇ ਰੋਸ ਪ੍ਰਦਰਸ਼ਨ ਕੀਤਾ ਗਿਆ ਅਤੇ ਮੰਗ ਪੱਤਰ ਡਿਪਟੀ ਕਮਿਸ਼ਨਰ ਡਾ. ਸੋਨਾ ਥਿੰਦ ਨੂੰ ਦਿੱਤਾ ਗਿਆ | ਸੂਬਾ ਕਮੇਟੀ ਮੈਂਬਰ ਅਮਰਜੀਤ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਸਾਡੀਆਂ ਮੰਗਾਂ ਨਹੀਂ ਮੰਨੀਆਂ ਜਾ ਰਹੀਆਂ ਅਤੇ ਸਾਡੀ ਪਿਛਲੇ ਦੋ ਮਹੀਨਿਆਂ ਤੋਂ ਤਨਖ਼ਾਹ ਵੀ ਨਹੀਂ ਦਿੱਤੀ ਗਈ, ਜਿਸ ਦੇ ਰੋਸ ਵਜੋਂ ਨੈਸ਼ਨਲ ਹੈਲਥ ਮਿਸ਼ਨ ਦੇ ਕਾਮਿਆਂ ਦੁਆਰਾ ਪੰਜਾਬ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ ਕੀਤਾ ਗਿਆ ਹੈ | ਉਨ੍ਹਾਂ ਕਿਹਾ ਕਿ ਜਦੋਂ ਤੱਕ ਸਰਕਾਰ ਸਾਡੀ ਤਨਖ਼ਾਹ ਨਹੀਂ ਦਿੰਦੀ ਉਦੋਂ ਤੱਕ ਇਹ ਸੰਘਰਸ਼ ਜਾਰੀ ਰਹੇਗਾ | ਇਸ ਮੌਕ ਹਰਪਾਲ ਸਿੰਘ ਸੋਢੀ, ਡਾ. ਜਤਿੰਦਰ, ਡਾ. ਨਵਜੋਤ, ਡਾ. ਗੁਰਪ੍ਰਤਾਪ, ਡਾ. ਨਵਾਬ ਮੁਹੰਮਦ, ਜਸ਼ਨਜੋਤ, ਵਿੱਕੀ ਵਰਮਾ, ਹਰਦੀਪ ਸਿੰਘ, ਮਨੀਸ਼ ਕੁਮਾਰ, ਅਨਿਲ ਕੁਮਾਰ, ਸੁਖਜਿੰਦਰ ਸਿੰਘ, ਬਲਜੀਤ ਸਿੰਘ, ਡਾ. ਨਵਦੀਪ ਸਿਆਲ, ਮਹਿੰਦਰ ਸਿੰਘ, ਜਸਪਾਲ ਸ਼ਰਮਾ, ਗਗਨਦੀਪ ਸਿੰਘ, ਧਰਮਿੰਦਰ ਸਿੰਘ, ਡਾ. ਮਨਵਿੰਦਰ ਕੌਰ, ਸਿਮਰਨਜੀਤ ਕੌਰ, ਸਤਨਾਮ ਕੌਰ, ਮਨਪ੍ਰੀਤ ਕੌਰ, ਜਿੰਦਰ ਕੌਰ, ਤੇਜਪਾਲ ਕੌਰ, ਹਸੀਨਾ ਬੇਗਮ, ਡਾ. ਪ੍ਰਤਿਭਾ, ਜਸਵੀਰ ਸਿੰਘ ਤੇ ਜਗਜੀਤ ਸਿੰਘ ਆਦਿ ਹਾਜ਼ਰ ਸਨ |
ਪਿਛਲੀ ਖ਼ਬਰ ਸ਼ਹੀਦੀ ਜੋੜ ਮੇਲ ਤੋਂ ਪਹਿਲਾਂ ਸਾਰੀਆਂ ਲਿੰਕ ਤੇ ਪ੍ਰਮੁੱਖ ਸੜਕਾਂ ਦੀ ਮੁਰੰਮਤ ਕਰਵਾਈ ਜਾਵੇ-ਜਥੇ. ਸੈਂਪਲਾ ਅਗਲੀ ਖ਼ਬਰ ਕੌਂਸਲਰ ਗੁਰਪ੍ਰੀਤ ਕੌਰ ਨੇ ਅਹੁਦੇ ਤੋਂ ਦਿੱਤਾ ਅਸਤੀਫ਼ਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।