ਮੰਡੀ ਗੋਬਿੰਦਗੜ੍ਹ, 3 ਦਸੰਬਰ (ਇਕਬਾਲਦੀਪ ਸੰਧੂ)-ਸੇਂਟ ਫ਼ਰੀਦ ਪਬਲਿਕ ਸਕੂਲ ਮੰਡੀ ਗੋਬਿੰਦਗੜ੍ਹ ਦੇ ਵਿਦਿਆਰਥੀ ਅਸ਼ੀਸ਼ ਨੇ ਇਕ ਵਾਰ ਫਿਰ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ 69ਵੀਂ ਸਕੂਲ ਸਟੇਟ ਕਿੱਕ ਬਾਕਸਿੰਗ ਚੈਂਪੀਅਨਸ਼ਿਪ, ਜੋ ਕਿ ਸੰਗਰੂਰ ਵਿਚ ਆਯੋਜਿਤ ਹੋਈ, ਵਿਚ ਕਾਂਸੀ ਦਾ ਤਗਮਾ ਜਿੱਤ ਕੇ ਸਕੂਲ ਤੇ ਮਾਪਿਆਂ ਦਾ ਨਾਂਅ ਰੌਸ਼ਨ ਕੀਤਾ ਹੈ | ਇਸ ਮੌਕੇ ਸਕੂਲ ਪਿ੍ੰਸੀਪਲ ਡਾ. ਅੰਮਿ੍ਤਾ ਸਿੰਘ ਨੇ ਅਸ਼ੀਸ਼ ਨੂੰ ਇਸ ਕਾਮਯਾਬੀ 'ਤੇ ਮੁਬਾਰਕਬਾਦ ਦਿੰਦਿਆਂ ਕਿਹਾ ਕਿ ਇਹ ਮੈਡਲ ਉਸ ਦੀ ਮਿਹਨਤ, ਅਨੁਸ਼ਾਸਨ ਅਤੇ ਲਗਨ ਦਾ ਨਤੀਜਾ ਹੈ | ਉਨ੍ਹਾਂ ਕਿਹਾ ਕਿ ਸਕੂਲ ਪਰਿਵਾਰ ਦੇ ਲਈ ਇਹ ਮਾਣ ਦੀ ਗੱਲ ਹੈ ਕਿ ਉਨ੍ਹਾਂ ਦੇ ਸਕੂਲ ਦੇ ਵਿਦਿਆਰਥੀ ਰਾਜ ਪੱਧਰ 'ਤੇ ਆਪਣੀ ਪ੍ਰਤਿਭਾ ਦਰਸਾ ਰਹੇ ਹਨ | ਉਨ੍ਹਾਂ ਨੇ ਅਸ਼ੀਸ਼ ਦੇ ਮਾਪਿਆਂ ਨੂੰ ਵਧਾਈ ਦਿੱਤੀ ਅਤੇ ਉਸ ਦੇ ਕੋਚ ਦਾ ਵੀ ਧੰਨਵਾਦ ਕੀਤਾ, ਜਿਨ੍ਹਾਂ ਨੇ ਉਸ ਨੂੰ ਹਰ ਕਦਮ 'ਤੇ ਪ੍ਰੇਰਿਤ ਕੀਤਾ |