18-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-12-2025

ਸਿਵਲ ਸਰਜਨ ਨੇ ਮਰੀਜ਼ਾਂ ਨੂੰ ਮਿਲ ਰਹੀਆਂ ਸਿਹਤ ਸਹੂਲਤਾਂ ਦਾ ਲਿਆ ਜਾਇਜ਼ਾ

ਅਜੀਤ ਡੈਸਕ 04-12-2025
ਫ਼ਤਹਿਗੜ੍ਹ ਸਾਹਿਬ, 3 ਦਸੰਬਰ (ਮਨਪ੍ਰੀਤ ਸਿੰਘ)-ਸੂਬਾ ਸਰਕਾਰ ਵਲੋਂ ਸਮੂਹ ਸਿਹਤ ਕੇਂਦਰਾਂ ਵਿਚ ਇਲਾਜ ਕਰਾਉਣ ਲਈ ਆਏ ਮਰੀਜ਼ਾਂ ਨੂੰ ਮੁਫ਼ਤ ਸਿਹਤ ਸਹੂਲਤਾਂ ਪ੍ਰਦਾਨ ਕੀਤੀਆਂ ਜਾ ਰਹੀਆਂ ਹਨ | ਇਨ੍ਹਾਂ ਸੁਵਿਧਾਵਾਂ ਵਿਚ ਮੁਫ਼ਤ ਦਵਾਈਆਂ ਦੇ ਨਾਲ ਮੁਫ਼ਤ ਡਾਇਗਨੋਸਟਿਕ ਟੈੱਸਟ ਅਤੇ ਸਿਹਤ ਕੇਂਦਰਾਂ ਵਿਚ ਬੁਨਿਆਦੀ ਸਹੂਲਤਾਂ ਵੀ ਪ੍ਰਦਾਨ ਕੀਤੀਆਂ ਜਾ ਰਹੀਆਂ ਹਨ | ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਸਿਵਲ ਸਰਜਨ ਫ਼ਤਹਿਗੜ੍ਹ ਸਾਹਿਬ ਡਾ. ਅਰਵਿੰਦ ਪਾਲ ਸਿੰਘ ਨੇ ਜ਼ਿਲ੍ਹਾ ਹਸਪਤਾਲ ਵਿਚ ਦਵਾਈਆਂ ਦੇ ਕਾਊਾਟਰ ਤੇ ਮਰੀਜ਼ਾਂ ਦੀਆਂ ਪਰਚੀਆਂ ਦੀ ਅਚਨਚੇਤ ਚੈਕਿੰਗ ਕਰਨ ਮੌਕੇ ਕੀਤਾ | ਉਨ੍ਹਾਂ ਡਿਸਪੈਂਸਰੀ ਵਿਚ ਮਰੀਜ਼ਾਂ ਨੂੰ ਦਵਾਈਆਂ ਦੇ ਰਹੇ ਕਰਮਚਾਰੀਆਂ ਨੂੰ ਹਦਾਇਤ ਕੀਤੀ ਕਿ ਦਵਾਈਆਂ ਦੀ ਲੋੜੀਂਦੀ ਮਿਕਦਾਰ ਵਿਚ ਸਟਾਕ ਰੱਖਣਾ ਯਕੀਨੀ ਬਣਾਇਆ ਜਾਵੇ ਅਤੇ ਕਿਸੇ ਵੀ ਕਿਸਮ ਦੀ ਦਵਾਈ ਖ਼ਤਮ ਹੋਣ ਤੋਂ ਪਹਿਲਾਂ ਹੀ ਉਸ ਦੀ ਮੰਗ ਜ਼ਿਲ੍ਹਾ ਪੱਧਰ 'ਤੇ ਭੇਜੀ ਜਾਵੇ | ਉਨ੍ਹਾਂ ਮਰੀਜ਼ਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਜ਼ਿਲੇ੍ਹ ਦੇ ਸਿਹਤ ਕੇਂਦਰਾਂ ਵਿਚ ਜੇਕਰ ਉਨ੍ਹਾਂ ਨੂੰ ਕੋਈ ਸਿਹਤ ਸੇਵਾਵਾਂ ਲੈਣ ਵਿਚ ਦਿੱਕਤ ਆਉਂਦੀ ਹੋਵੇ ਤਾਂ ਉਹ ਉਨ੍ਹਾਂ ਦੇ ਧਿਆਨ ਵਿਚ ਲਿਆਉਣ |
ਪਿਛਲੀ ਖ਼ਬਰ ਸੀਨੀਅਰ ਸਿਟੀਜ਼ਨ ਵੈੱਲਫੇਅਰ ਐਸੋਸੀਏਸ਼ਨ ਦੀ ਮੀਟਿੰਗ 6 ਨੂੰ ਅਗਲੀ ਖ਼ਬਰ ਕੌਂਸਲਰ ਗੁਰਪ੍ਰੀਤ ਕੌਰ ਨੇ ਅਹੁਦੇ ਤੋਂ ਦਿੱਤਾ ਅਸਤੀਫ਼ਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।