17-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-12-2025

'ਆਪ' ਸਰਕਾਰ ਨੇ ਲੋਕਾਂ ਨਾਲ ਵਾਅਦੇ ਪੂਰੇ ਕੀਤੇ- ਸਿੰਗਲਾ

ਅਜੀਤ ਡੈਸਕ 04-12-2025
ਮੰਡੀ ਗੋਬਿੰਦਗੜ੍ਹ, 3 ਦਸੰਬਰ (ਇਕਬਾਲਦੀਪ ਸੰਧੂ)-'ਆਪ' ਪੰਜਾਬ ਵਿਚ ਲੋਕਾਂ ਦੀ ਸਰਕਾਰ ਹੈ, ਜੋ ਆਪਣੇ ਸਾਢੇ ਤਿੰਨ ਸਾਲਾਂ ਦੇ ਕਾਰਜਕਾਲ ਦੌਰਾਨ ਲੋਕਾਂ ਨਾਲ ਕੀਤੇ ਗਏ ਹਰ ਵਾਅਦੇ ਨੂੰ ਪੂਰਾ ਕਰਦੀ ਹੈ | ਇਹ ਗੱਲ 'ਆਪ' ਦੇ ਅਮਲੋਹ ਹਲਕੇ ਦੇ ਮੀਡੀਆ ਕੋਆਰਡੀਨੇਟਰ, ਮੰਡੀ ਗੋਬਿੰਦਗੜ੍ਹ ਦੇ ਵਾਰਡ ਨੰ. 5 ਦੇ ਇੰਚਾਰਜ ਸੰਚਿਤ ਸਿੰਗਲਾ ਨੇ ਪਾਰਟੀ ਪ੍ਰਧਾਨ ਅਤੇ ਕੈਬਨਿਟ ਮੰਤਰੀ ਅਮਨ ਅਰੋੜਾ ਨਾਲ ਮੁਲਾਕਾਤ ਤੋਂ ਬਾਅਦ ਕਹੀ | ਉਨ੍ਹਾਂ ਕਿਹਾ ਕਿ ਅਰੋੜਾ ਨਾਲ ਪਾਰਟੀ ਦੇ ਸੰਗਠਨਾਤਮਿਕ ਢਾਂਚੇ ਅਤੇ ਆਉਣ ਵਾਲੀਆਂ ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਕਮੇਟੀ ਚੋਣਾਂ ਬਾਰੇ ਵਿਸਥਾਰਪੂਰਵਕ ਵਿਚਾਰ ਵਟਾਂਦਰਾ ਕੀਤਾ ਗਿਆ | ਇਸ ਮੌਕੇ ਕੈਬਨਿਟ ਮੰਤਰੀ ਨੇ ਪਾਰਟੀ ਆਗੂਆਂ, ਵਲੰਟੀਅਰਾਂ ਅਤੇ ਵਰਕਰਾਂ ਨੂੰ ਸੱਦਾ ਦਿੱਤਾ ਕਿ ਉਹ ਪੰਜਾਬ ਸਰਕਾਰ ਦੀਆਂ ਲੋਕ ਭਲਾਈ ਸਕੀਮਾਂ ਅਤੇ ਪਾਰਟੀ ਨੀਤੀਆਂ ਨੂੰ ਘਰ-ਘਰ ਪਹੁੰਚਾਉਣ, ਜਿਸ ਨਾਲ ਆਉਣ ਵਾਲੀਆਂ ਚੋਣਾਂ ਵਿਚ ਪਾਰਟੀ ਉਮੀਦਵਾਰਾਂ ਦੀ ਸ਼ਾਨਦਾਰ ਜਿੱਤ ਯਕੀਨੀ ਬਣਾਈ ਜਾ ਸਕੇ | ਸਿੰਗਲਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਨੇ ਲੋਕਾਂ ਨਾਲ ਕੀਤੇ ਗਏ ਹਰ ਵਾਅਦੇ ਨੂੰ ਪੂਰਾ ਕਰਨ ਵਿਚ ਕੋਈ ਕਸਰ ਨਹੀਂ ਛੱਡੀ | ਇਸੇ ਤਰ੍ਹਾਂ ਹਲਕਾ ਅਮਲੋਹ ਵਿਚ ਵਿਧਾਇਕ ਗੁਰਿੰਦਰ ਸਿੰਘ ਗੈਰੀ ਬੜਿੰਗ ਦੀ ਲੀਡਰਸ਼ਿਪ ਯੋਗਤਾ ਸਦਕਾ ਮੰਡੀ ਗੋਬਿੰਦਗੜ੍ਹ, ਅਮਲੋਹ ਅਤੇ ਹਲਕੇ ਦੇ ਪਿੰਡਾਂ ਵਿਚ ਵੱਡੇ ਪੱਧਰ 'ਤੇ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ |
ਪਿਛਲੀ ਖ਼ਬਰ ਵਿਧਾਇਕ ਰਾਏ ਨੇ ਸਰਹਿੰਦ ਵਿਖੇ ਵਿਕਾਸ ਕਾਰਜ ਸ਼ੁਰੂ ਕਰਵਾਏ ਅਗਲੀ ਖ਼ਬਰ ਭਗਵਤ ਗੀਤਾ ਗਿਆਨ ਯੱਗ ਹੋਇਆ ਸੰਪੰਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।