17-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-12-2025

ਰੈਵੀਨਿਊ ਪਟਵਾਰ ਯੂਨੀਅਨ ਨੇ ਡੀ. ਸੀ. ਨੂੰ ਦਿੱਤਾ ਮੰਗ ਪੱਤਰ

ਅਜੀਤ ਡੈਸਕ 04-12-2025
ਫ਼ਤਹਿਗੜ੍ਹ ਸਾਹਿਬ, 3 ਦਸੰਬਰ (ਬਲਜਿੰਦਰ ਸਿੰਘ)-ਦੀ ਰੈਵੀਨਿਊ ਪਟਵਾਰ ਯੂਨੀਅਨ ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਵਲੋਂ ਆਪਣੀਆਂ ਲੰਬਿਤ ਮੰਗਾਂ ਸਬੰਧੀ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਦਿੱਤਾ ਗਿਆ | ਇਸ ਮੌਕੇ ਜ਼ਿਲ੍ਹਾ ਪ੍ਰਧਾਨ ਦਵਿੰਦਰ ਸ਼ਰਮਾ ਨੇ ਦੱਸਿਆ ਕਿ ਜ਼ਿਲੇ੍ਹ ਵਿਚ ਪਟਵਾਰੀਆਂ ਦੀਆਂ ਕੁੱਲ 118 ਅਸਾਮੀਆਂ ਹਨ, ਜਿਨ੍ਹਾਂ ਵਿਚ ਮੌਜੂਦਾ ਸਮੇਂ 47 ਪਟਵਾਰੀ ਤਾਇਨਾਤ ਹਨ | ਪਟਵਾਰੀਆਂ 'ਤੇ ਵਾਧੂ ਸਰਕਲਾਂ ਦਾ ਬੋਝ ਹੈ | ਉਨ੍ਹਾਂ ਕਿਹਾ ਕਿ ਰੋਜ਼ਾਨਾ ਦੇ ਰੈਵੀਨਿਊ ਕੰਮਾਂ ਤੋਂ ਇਲਾਵਾ ਸਰਕਾਰ ਵਲੋਂ ਸਮੇਂ-ਸਮੇਂ ਗ਼ੈਰ-ਵਿਭਾਗੀ ਬਾਹਰ ਡਿਊਟੀ 'ਤੇ ਲਗਾਇਆ ਜਾਂਦਾ ਹੈ | ਹਰੇਕ ਪਟਵਾਰੀ ਆਪਣੇ ਸਰਕਲ ਤੋਂ ਇਲਾਵਾ ਕਈ ਵਾਧੂ ਸਰਕਲਾਂ ਦਾ ਕੰਮ ਬਿਨਾਂ ਕਿਸੇ ਵਾਧੂ ਮਿਹਨਤਾਨੇ ਤੋਂ ਕਰ ਰਿਹਾ ਹੈ | ਜਦੋਂਕਿ ਪਟਵਾਰੀਆਂ ਦੀ ਬਹੁ-ਗਿਣਤੀ ਪਰਖ ਕਾਲ ਵਿਚ ਹੈ | ਉਨ੍ਹਾਂ 'ਤੇ ਕੰਮ ਦਾ ਜ਼ਿਆਦਾ ਬੋਝ ਹੋਣ ਕਰਕੇ ਉਹ ਲਗਾਤਾਰ ਅਸਤੀਫ਼ੇ ਦੀਆਂ ਅਰਜ਼ੀਆਂ ਦੇ ਰਹੇ ਹਨ | ਉਨ੍ਹਾਂ ਸਰਕਾਰ ਤੋਂ ਮੰਗ ਕੀਤੀ ਕਿ ਜਲਦ ਸਰਕਾਰੀ ਪੋਸਟਾਂ ਮੁਤਾਬਿਕ ਪਟਵਾਰੀਆਂ ਦੀ ਪੂਰਤੀ ਕੀਤੀ ਜਾਵੇ, ਤਾਂ ਜੋ ਲੋਕਾਂ ਦੇ ਕੰਮ ਸਮੇਂ ਸਿਰ ਪੂਰੇ ਹੋ ਸਕਣ | ਉਨ੍ਹਾਂ ਕਿਹਾ ਕਿ ਮੰਗਾਂ ਦੀ ਪੂਰਤੀ ਨਾ ਹੋਣ ਕਰਕੇ 8 ਦਸੰਬਰ ਤੋਂ ਜ਼ਿਲੇ੍ਹ ਦੇ ਸਮੂਹ ਪਟਵਾਰੀ ਕਿਸੇ ਵੀ ਵਾਧੂ ਪਟਵਾਰ ਸਰਕਲ ਦਾ ਕੰਮ ਨਹੀਂ ਕਰਨਗੇ ਅਤੇ ਵਾਧੂ ਸਰਕਲਾਂ ਦਾ ਰਿਕਾਰਡ ਦਫ਼ਤਰ ਕਾਨੂੰਗੋ ਵਿਖੇ ਜਮ੍ਹਾਂ ਕਰਵਾ ਦਿੱਤਾ ਜਾਵੇਗਾ, ਜਿਸ ਦੀ ਪੂਰੀ ਜ਼ਿੰਮੇਵਾਰੀ ਪ੍ਰਸ਼ਾਸਨ ਦੀ ਹੋਵੇਗੀ | ਇਸ ਮੌਕੇ 'ਤੇ ਜ਼ਿਲ੍ਹਾ ਜਨਰਲ ਸਕੱਤਰ ਪ੍ਰੀਤਇੰਦਰ ਸਿੰਘ, ਖ਼ਜ਼ਾਨਚੀ ਸਤਵਿੰਦਰ ਸਿੰਘ, ਵੱਖ-ਵੱਖ ਤਹਿਸੀਲਾਂ ਦੇ ਪ੍ਰਧਾਨ ਤੇ ਪਟਵਾਰੀ ਹਾਜ਼ਰ ਸਨ |
ਪਿਛਲੀ ਖ਼ਬਰ ਐੱਨ. ਡੀ. ਆਰ. ਐੱਫ. ਨੇ ਸਕੂਲੀ ਵਿਦਿਆਰਥੀਆਂ ਨੂੰ ਸੰਕਟਕਾਲੀਨ ਸਥਿਤੀਆਂ ਨਾਲ ਨਜਿੱਠਣ ਬਾਰੇ ਦਿੱਤੀ ਸਿਖਲਾਈ ਅਗਲੀ ਖ਼ਬਰ ਮਹਾਂਰਿਸ਼ੀ ਮੇਹੀਂ ਵਿੱਦਿਆ ਮੰਦਰ ਸਕੂਲ 'ਚ ਕਾਰਨੀਵਲ-2025 ਕਰਵਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।