21-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-12-2025

ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਨੇ ਨਗਰ ਕੌਂਸਲ ਵਿਖੇ ਜਾਗਰੂਕਤਾ ਕੈਂਪ ਲਗਾਇਆ

ਅਜੀਤ ਡੈਸਕ 06-12-2025
ਮੰਡੀ ਗੋਬਿੰਦਗੜ੍ਹ, 5 ਦਸੰਬਰ (ਰਾਜੇਸ਼ ਸ਼ਰਮਾ)-ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਵਲੋਂ ਨਗਰ ਕੌਂਸਲ ਗੋਬਿੰਦਗੜ੍ਹ ਵਿਖੇ ਸਫ਼ਾਈ ਕਰਮਚਾਰੀਆਂ ਨੂੰ ਕੂੜੇ ਦੀ ਸਾਂਭ ਸੰਭਾਲ ਅਤੇ ਉਸ ਨੂੰ ਨਾ ਸਾੜਨ ਬਾਰੇ ਜਾਣੂ ਕਰਵਾਉਣ ਲਈ ਇਕ ਜਾਗਰੂਕਤਾ ਕੈਂਪ ਦਾ ਆਯੋਜਨ ਕੀਤਾ, ਇਸ ਜਾਗਰੂਕਤਾ ਕੈਂਪ ਵਿਚ ਨਗਰ ਕੌਂਸਲ ਮੰਡੀ ਗੋਬਿੰਦਗੜ੍ਹ ਤੇ ਅਮਲੋਹ ਦੇ ਸਫ਼ਾਈ ਮੁਲਾਜ਼ਮਾਂ ਤੋਂ ਇਲਾਵਾ ਵਿਭਾਗ ਦੇ ਅਧਿਕਾਰੀਆਂ ਨੇ ਹਿੱਸਾ ਲਿਆ | ਇਸ ਮੌਕੇ ਪਰਮਜੀਤ ਸਿੰਘ ਨੇ ਸਫ਼ਾਈ ਕਰਮਚਾਰੀਆਂ ਨੂੰ ਕੂੜਾ ਸਾੜਨ 'ਤੇ ਉਨ੍ਹਾਂ ਦੀ ਸਿਹਤ ਤੇ ਆਮ ਲੋਕਾਂ ਦੀ ਸਿਹਤ 'ਤੇ ਪੈਂਦੇ ਮਾੜੇ ਪ੍ਰਭਾਵਾਂ ਬਾਰੇ ਜਾਣੂ ਕਰਵਾਇਆ ਅਤੇ ਦੱਸਿਆ ਕਿ ਕੂੜਾ ਸਾੜਨ ਨਾਲ ਜ਼ਹਿਰੀਲੀਆਂ ਗੈਸਾਂ ਨਿਕਲਦੀਆਂ ਹਨ, ਜੋ ਹਵਾ ਵਿਚ ਰਲ ਕੇ ਸਾਡੇ ਸਾਹ ਰਾਹੀਂ ਸਾਡੇ ਸਰੀਰ ਵਿਚ ਦਾਖ਼ਲ ਹੋ ਜਾਂਦੀਆਂ ਹਨ, ਜਿਸ ਨਾਲ ਸਾਨੂੰ ਗੰਭੀਰ ਬਿਮਾਰੀਆਂ ਹੋਣ ਦਾ ਖ਼ਤਰਾ ਬਣਾ ਜਾਂਦਾ ਹੈ | ਉਨ੍ਹਾਂ ਸਫ਼ਾਈ ਕਰਮਚਾਰੀਆਂ ਨੂੰ ਅਪੀਲ ਕੀਤੀ ਕਿ ਕੂੜਾ ਨਾ ਸਾੜਿਆ ਜਾਵੇ | ਇਸ ਕੈਂਪ ਵਿਚ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਦੇ ਐਕਸ਼ੀਅਨ ਅਫ਼ਸਰ ਮੋਹਿਤ ਸਿੰਗਲਾ ਨੇ ਕੂੜਾ ਨਾ ਸਾੜਨ, ਇਸ ਦੇ ਜੁਰਮਾਨੇ ਅਤੇ ਹੋਰ ਸਰਕਾਰੀ ਹਦਾਇਤਾਂ ਬਾਰੇ ਵੀ ਜਾਣਕਾਰੀ ਦਿੱਤੀ | ਇਸ ਮੌਕੇ ਐੱਸ. ਡੀ. ਓ. ਮਲਕੀਤ ਸਿੰਘ, ਵਿਨੋਦ ਸਿੰਗਲਾ, ਗੁਰਸ਼ਗਨ ਕੌਰ ਤੋਂ ਇਲਾਵਾ ਨਗਰ ਕੌਂਸਲ ਦੇ ਸੈਨੇਟਰੀ ਇੰਸਪੈਕਟਰ ਸੰਯੋਗਤਾ, ਸੈਨੇਟਰੀ ਇੰਸਪੈਕਟਰ ਹੁਸਨ ਲਾਲ, ਸੀ.ਅੱੈਫ. ਹਰਪ੍ਰੀਤ ਸਿੰਘ, ਸੀ.ਪੀ. ਸੰਦੀਪ ਸਿੰਘ ਸਮੇਤ ਕੌਂਸਲ ਦੇ ਹੋਰ ਅਧਿਕਾਰੀ ਤੇ ਕਰਮਚਾਰੀ ਵੀ ਮੌਜੂਦ ਸਨ |
ਪਿਛਲੀ ਖ਼ਬਰ ਸ਼ਹੀਦੀ ਸਭਾ ਮੌਕੇ ਲੰਗਰ ਲਗਾਉਣ ਵਾਲੀਆਂ ਸੰਸਥਾਵਾਂ ਨੂੰ 12 ਨੂੰ ਜਗ੍ਹਾ ਅਲਾਟ ਕੀਤੀਆਂ ਜਾਣਗੀਆਂ- ਜਥੇਦਾਰ ਰਿਆ, ਮਕਾਰ... ਅਗਲੀ ਖ਼ਬਰ ਐਲੂਮਨੀ ਪੋਸਕੋ ਐਕਟ ਦੇ ਸਬੰਧ 'ਚ ਗਰਭਪਾਤ ਕਾਨੂੰਨਾਂ 'ਤੇ ਚਰਚਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।