21-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-12-2025

ਸ਼ਹੀਦੀ ਸਭਾ ਮੌਕੇ ਲੰਗਰ ਲਗਾਉਣ ਵਾਲੀਆਂ ਸੰਸਥਾਵਾਂ ਨੂੰ 12 ਨੂੰ ਜਗ੍ਹਾ ਅਲਾਟ ਕੀਤੀਆਂ ਜਾਣਗੀਆਂ- ਜਥੇਦਾਰ ਰਿਆ, ਮਕਾਰੋਂਪੁਰ

ਅਜੀਤ ਡੈਸਕ 06-12-2025
ਫ਼ਤਹਿਗੜ੍ਹ ਸਾਹਿਬ, 5 ਦਸੰਬਰ (ਬਲਜਿੰਦਰ ਸਿੰਘ)-ਸਰਬੰਸਦਾਨੀ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜ਼ਾਦੇ ਬਾਬਾ ਜ਼ੋਰਾਵਰ ਸਿੰਘ ਜੀ, ਬਾਬਾ ਫ਼ਤਹਿ ਸਿੰਘ ਜੀ ਅਤੇ ਮਾਤਾ ਗੁਜਰੀ ਜੀ ਦੀ ਲਾਸਾਨੀ ਸ਼ਹਾਦਤ ਦੀ ਯਾਦ ਵਿਚ ਫ਼ਤਹਿਗੜ੍ਹ ਸਾਹਿਬ ਦੀ ਧਰਤੀ 'ਤੇ 25 ਤੋਂ 27 ਦਸੰਬਰ ਤੱਕ ਲੱਗਣ ਵਾਲੀ ਸ਼ਹੀਦੀ ਸਿੰਘ ਸਭਾ ਮੌਕੇ ਵੱਖ-ਵੱਖ ਪਕਵਾਨਾਂ ਦੇ ਲੰਗਰ ਲਗਾਉਣ ਵਾਲੀਆਂ ਸੰਸਥਾਵਾਂ ਤੇ ਲੰਗਰ ਕਮੇਟੀਆਂ ਨੂੰ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਦੇ ਪ੍ਰਬੰਧਕੀ ਬਲਾਕ ਵਿਖੇ 12 ਦਸੰਬਰ ਨੂੰ ਰੱਖੀ ਮੀਟਿੰਗ ਦੌਰਾਨ ਲੰਗਰਾਂ ਲਈ ਜਗ੍ਹਾ ਅਲਾਟ ਕੀਤੀਆਂ ਜਾਣਗੀਆਂ | ਇਸ ਗੱਲ ਦਾ ਪ੍ਰਗਟਾਵਾ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਦੇ ਪ੍ਰਬੰਧਕੀ ਬਲਾਕ ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਜੂਨੀਅਰ ਮੀਤ ਪ੍ਰਧਾਨ ਤੇ ਮੈਂਬਰ ਜਥੇਦਾਰ ਅਵਤਾਰ ਸਿੰਘ ਰਿਆ ਤੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਜਥੇਦਾਰ ਮਨਮੋਹਨ ਸਿੰਘ ਮਕਾਰੋਂਪੁਰ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ | ਉਨ੍ਹਾਂ ਕਿਹਾ ਕਿ ਸ਼ਹੀਦੀ ਸਿੰਘ ਸਭਾ ਦੌਰਾਨ ਲੱਖਾਂ ਦੀ ਗਿਣਤੀ ਵਿਚ ਸੰਗਤਾਂ ਫ਼ਤਹਿਗੜ੍ਹ ਸਾਹਿਬ ਦੀ ਧਰਤੀ 'ਤੇ ਪਹੁੰਚ ਕੇ ਮਹਾਨ ਸ਼ਹੀਦਾਂ ਨੂੰ ਸ਼ਰਧਾ ਤੇ ਸਤਿਕਾਰ ਭੇਟ ਕਰਨਗੀਆਂ ਤੇ ਉਨ੍ਹਾਂ ਦੀ ਆਮਦ ਦੇ ਮੱਦੇਨਜ਼ਰ ਇਸ ਵਾਰ ਵੀ ਸੈਂਕੜੇ ਸੰਸਥਾਵਾਂ ਤੇ ਲੰਗਰ ਕਮੇਟੀਆਂ ਵਲੋਂ ਵੱਖ-ਵੱਖ ਪਕਵਾਨਾਂ ਦੇ ਲੰਗਰ ਲਗਾਏ ਜਾ ਰਹੇ ਹਨ | ਉਨ੍ਹਾਂ ਲੰਗਰ ਕਮੇਟੀਆਂ ਨੂੰ ਅਪੀਲ ਕੀਤੀ ਕਿ ਇਨ੍ਹਾਂ ਸ਼ਹੀਦੀ ਪੰਦ੍ਹਰਵਾੜੇ ਦੌਰਾਨ ਕੇਵਲ ਸਾਦੇ ਪ੍ਰਸ਼ਾਦੇ ਦੇ ਲੰਗਰ ਲਗਾਏ ਜਾਣ, ਲੰਗਰਾਂ, ਟਰੈਕਟਰਾਂ ਤੇ ਹੋਰ ਵਾਹਨਾਂ 'ਤੇ ਉੱਚੀ ਆਵਾਜ਼ ਵਿਚ ਸਾੳਾੂਡ ਸਪੀਕਰਾਂ ਦੀ ਵਰਤੋਂ ਨਾ ਕੀਤੀ ਜਾਵੇ | ਸ਼ਹੀਦੀ ਦਿਹਾੜਿਆਂ ਦੌਰਾਨ ਖ਼ੁਸ਼ੀ ਦੇ ਸਮਾਗਮ ਨਾ ਕੀਤੇ ਜਾਣ | ਲੰਗਰਾਂ ਵਿਚ ਪਲਾਸਟਿਕ (ਡਿਸਪੋਜ਼ਲ) ਦੀ ਵਰਤੋਂ ਨਾ ਕੀਤੀ ਜਾਵੇ | ਇਸ ਮੌਕੇ ਗੁਰਦੀਪ ਸਿੰਘ ਨੌਲੱਖਾ, ਜਸਵੰਤ ਸਿੰਘ ਮੰਡੋਫਲ ਤੇ ਸੁਖਵਿੰਦਰ ਸਿੰਘ ਘਮੰਡਗੜ੍ਹ ਆਦਿ ਹਾਜ਼ਰ ਸਨ |
ਪਿਛਲੀ ਖ਼ਬਰ ਡਾ. ਸਿਕੰਦਰ ਸਿੰਘ ਦੇ ਅਕਾਲ ਚਲਾਣੇ 'ਤੇ ਡਾ. ਅਮਰ ਸਿੰਘ ਨੇ ਪਰਿਵਾਰ ਨਾਲ ਕੀਤਾ ਦੁੱਖ ਸਾਂਝਾ ਅਗਲੀ ਖ਼ਬਰ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਨੇ ਨਗਰ ਕੌਂਸਲ ਵਿਖੇ ਜਾਗਰੂਕਤਾ ਕੈਂਪ ਲਗਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।