21-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-12-2025

ਨਗਰ ਪੰਚਾਇਤ ਖਮਾਣੋਂ ਵਲੋਂ ਦੁਕਾਨਦਾਰਾਂ ਨੂੰ ਦੁਕਾਨਾਂ ਦਾ ਸਾਮਾਨ ਬਾਹਰ ਨਾ ਰੱਖਣ ਦੀ ਕੀਤੀ ਅਪੀਲ <br/>

ਅਜੀਤ ਡੈਸਕ 06-12-2025
ਖਮਾਣੋਂ, 5 ਦਸੰਬਰ (ਜੋਗਿੰਦਰ ਪਾਲ)-ਨਗਰ ਪੰਚਾਇਤ ਖਮਾਣੋਂ ਵਲੋਂ ਰਘੂਵੀਰ ਸਿੰਘ ਸੈਨੇਟਰੀ ਅਫ਼ਸਰ ਦੀ ਅਗਵਾਈ ਵਿਚ ਦੁਕਾਨਾਂ ਦੇ ਬਾਹਰ ਆਪਣਾ ਸਮਾਨ ਰੱਖਣ ਵਾਲੇ ਦੁਕਾਨਦਾਰਾਂ ਦੇ ਚਲਾਨ ਕੱਟੇ ਗਏ | ਇਸ ਮੌਕੇ ਸੈਨੇਟਰੀ ਇੰਚਾਰਜ ਹਰਪ੍ਰੀਤ ਸਿੰਘ ਅਤੇ ਹੋਰ ਸਟਾਫ਼ ਮੈਂਬਰਾਂ ਨੇ ਦੱਸਿਆ ਕਿ ਜਿਨ੍ਹਾਂ ਦੁਕਾਨਦਾਰਾਂ, ਰੇਹੜੀ, ਫੜੀ ਆਦਿ ਵਾਲਿਆਂ ਵਲੋਂ ਆਪਣਾ ਸਮਾਨ ਨੈਸ਼ਨਲ ਹਾਈਵੇ ਦੇ ਨਾਲੇ ਤੇ ਦੁਕਾਨਾਂ ਦੇ ਬਾਹਰ ਰੱਖ ਕੇ ਆਰਜ਼ੀ ਕਬਜ਼ੇ ਕੀਤੇ ਗਏ ਸਨ, ਨਗਰ ਪੰਚਾਇਤ ਵਲੋਂ ਉਨ੍ਹਾਂ ਦੁਕਾਨਦਾਰਾਂ ਦੇ ਚਲਾਨ ਕੱਟੇ ਗਏ ਹਨ | ਉਨ੍ਹਾਂ ਸਮੂਹ ਦੁਕਾਨਦਾਰਾਂ ਨੂੰ ਅਪੀਲ ਕੀਤੀ ਕਿ ਉਹ ਆਪਣਾ ਸਮਾਨ ਆਪਣੀਆਂ ਦੁਕਾਨਾਂ ਦੇ ਬਾਹਰ ਨਾ ਰੱਖਣ ਤਾਂ ਜੋ ਆਵਾਜਾਈ ਵਿਚ ਵਿਘਨ ਨਾ ਪਵੇ ਅਤੇ ਲੋਕਾਂ ਨੂੰ ਕਿਸੇ ਕਿਸਮ ਦੀ ਮੁਸ਼ਕਿਲ ਪੇਸ਼ ਨਾ ਆਵੇ | ਉਨ੍ਹਾਂ ਦੱਸਿਆ ਕਿ ਨਗਰ ਪੰਚਾਇਤ ਵਲੋਂ ਇਹ ਮੁਹਿੰਮ ਲਗਾਤਾਰ ਜਾਰੀ ਰਹੇਗੀ | ਇਸ ਦੇ ਬਾਵਜੂਦ ਵੀ ਕਿਸੇ ਦੁਕਾਨਦਾਰ, ਰੇਹੜੀ, ਫੜੀ ਵਾਲੇ ਦਾ ਸਮਾਨ ਬਾਹਰ ਪਾਇਆ ਗਿਆ ਤਾਂ ਉਸ ਦਾ ਚਲਾਨ ਕੱਟ ਕੇ ਅਦਾਲਤ ਵਿਚ ਪੇਸ਼ ਕੀਤਾ ਜਾਵੇਗਾ | ਇਸ ਮੌਕੇ ਗੁਰਸੇਵਕ ਸਿੰਘ, ਮਨਦੀਪ ਸਿੰਘ ਸੀ.ਐੱਫ, ਨਿਰਮਲ ਸਿੰਘ ਅਤੇ ਸੁਖਚੈਨ ਸਿੰਘ ਆਦਿ ਤੋਂ ਇਲਾਵਾ ਹੋਰ ਸਟਾਫ਼ ਮੈਂਬਰ ਹਾਜ਼ਰ ਸਨ |

ਪਿਛਲੀ ਖ਼ਬਰ ਸਰਪੰਚ ਹਰਵੇਲ ਸਿੰਘ ਮਾਧੋਪੁਰ ਦਾ ਸੀਨੀਅਰ ਮੀਤ ਪ੍ਰਧਾਨ ਬਣਨ 'ਤੇ ਆਗੂਆਂ ਨੇ ਕੀਤਾ ਸਨਮਾਨ ਅਗਲੀ ਖ਼ਬਰ ਡਾ. ਸਿਕੰਦਰ ਸਿੰਘ ਦੇ ਅਕਾਲ ਚਲਾਣੇ 'ਤੇ ਡਾ. ਅਮਰ ਸਿੰਘ ਨੇ ਪਰਿਵਾਰ ਨਾਲ ਕੀਤਾ ਦੁੱਖ ਸਾਂਝਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।