04-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-12-2025

ਸਿਹਤ ਵਿਭਾਗ ਨੇ ਹਰ ਸ਼ੁੱਕਰਵਾਰ ਡੇਂਗੂ 'ਤੇ ਵਾਰ ਮੁਹਿੰਮ ਤਹਿਤ ਸਕੂਲਾਂ 'ਚ ਕੀਤੀ ਚੈਕਿੰਗ

ਅਜੀਤ ਡੈਸਕ 07-12-2025
ਫ਼ਤਹਿਗੜ੍ਹ ਸਾਹਿਬ, 6 ਦਸੰਬਰ (ਮਨਪ੍ਰੀਤ ਸਿੰਘ)- ਸਿਵਲ ਸਰਜਨ ਫ਼ਤਹਿਗੜ੍ਹ ਸਾਹਿਬ ਡਾ. ਅਰਵਿੰਦ ਪਾਲ ਸਿੰਘ ਦੀ ਅਗਵਾਈ ਹੇਠ ਹਰ ਸ਼ੱੁਕਰਵਾਰ ਡੇਂਗੂ 'ਤੇ ਵਾਰ ਮੁਹਿੰਮ ਤਹਿਤ ਸਿਹਤ ਵਿਭਾਗ ਦੀਆਂ ਟੀਮਾਂ ਵਲੋਂ ਜ਼ਿਲੇ੍ਹ ਅੰਦਰ ਪੈਂਦੇ ਪ੍ਰਾਈਵੇਟ ਅਤੇ ਸਰਕਾਰੀ ਸਕੂਲਾਂ ਵਿਚ ਡੇਂਗੂ ਵਿਰੋਧੀ ਗਤੀਵਿਧੀਆਂ ਕੀਤੀਆਂ ਗਈਆਂ | ਲਾਰਵਾ ਮਿਲਣ 'ਤੇ ਉਸ ਨੂੰ ਮੌਕੇ 'ਤੇ ਨਸ਼ਟ ਕਰਵਾਇਆ ਗਿਆ ਅਤੇ ਚਲਾਨ ਕੀਤੇ ਗਏ | ਜ਼ਿਲ੍ਹੇ ਦੇ ਸਮੂਹ ਪ੍ਰੋਗਰਾਮ ਅਫ਼ਸਰਾਂ ਤੇ ਸਮੂਹ ਸੀਨੀਅਰ ਮੈਡੀਕਲ ਅਫ਼ਸਰਾਂ ਵਲੋਂ ਆਪੋ ਆਪਣੇ ਖੇਤਰਾਂ ਵਿਚ ਡੇਂਗੂ ਵਿਰੋਧੀ ਗਤੀਵਿਧੀਆਂ ਕੀਤੀਆਂ ਗਈਆਂ | ਜਾਣਕਾਰੀ ਦਿੰਦਿਆਂ ਸਿਵਲ ਸਰਜਨ ਡਾ. ਅਰਵਿੰਦ ਪਾਲ ਸਿੰਘ ਨੇ ਦੱਸਿਆ ਡੇਂਗੂ ਦਾ ਮੱਛਰ ਖੜੇ੍ਹ ਸਾਫ਼ ਪਾਣੀ ਵਿਚ ਪੈਦਾ ਹੁੰਦਾ ਹੈ ਅਤੇ ਇਹ ਮਨੁੱਖ ਨੂੰ ਦਿਨ ਵੇਲੇ ਕੱਟਦਾ ਹੈ | ਇਸ ਲਈ ਪਾਣੀ ਨੂੰ ਖੜ੍ਹਾ ਨਾ ਹੋਣ ਦਿੱਤਾ ਜਾਵੇ | ਉਨ੍ਹਾਂ ਦੱਸਿਆ ਕਿ ਬੁਖ਼ਾਰ ਹੋਣ ਦੀ ਸੂਰਤ ਵਿਚ ਤੁਰੰਤ ਨੇੜੇ ਦੇ ਸਰਕਾਰੀ ਸਿਹਤ ਕੇਂਦਰ ਵਿਚ ਜਾ ਕੇ ਆਪਣਾ ਇਲਾਜ ਕਰਵਾਇਆ ਜਾਵੇ, ਕਿਉਂਕਿ ਸਰਕਾਰ ਵਲੋਂ ਡੇਂਗੂ ਦਾ ਟੈਸਟ ਤੇ ਇਲਾਜ ਅਤੇ ਹੋਰ ਸਿਹਤ ਸਹੂਲਤਾਂ ਮੁਫ਼ਤ ਪ੍ਰਦਾਨ ਕੀਤੀਆਂ ਜਾ ਰਹੀਆਂ ਹਨ | ਇਸ ਮੌਕੇ 'ਤੇ ਸਹਾਇਕ ਸਿਵਲ ਸਰਜਨ ਡਾ. ਕੰਵਲਦੀਪ ਸਿੰਘ, ਸੀਨੀਅਰ ਮੈਡੀਕਲ ਅਫ਼ਸਰ ਡਾ. ਜਸਪ੍ਰੀਤ ਸਿੰਘ ਬੇਦੀ, ਜ਼ਿਲ੍ਹਾ ਐਪੀਡਿਮੋਲੋਜਿਸਟ ਡਾ. ਪ੍ਰਭਜੋਤ ਕੌਰ, ਡਾ. ਸੰਪਨ ਅਤਰੀ, ਡਾ. ਸਚਿਨ, ਡਾ. ਯੋਗਿਤਾ, ਡਾ. ਇਵਨਪ੍ਰੀਤ, ਅਮਨਪ੍ਰੀਤ ਸਿੰਘ, ਏ.ਐਮ.ਓ. ਬਲਦੇਵ ਸਿੰਘ, ਜਗਜੀਤ ਸਿੰਘ, ਕੁਲਵਿੰਦਰ ਕੌਰ, ਸਿਹਤ ਕਰਮਚਾਰੀ ਜਗਰੂਪ ਸਿੰਘ, ਤੇਜਿੰਦਰ ਸਿੰਘ, ਮਨਜਿੰਦਰ ਸਿੰਘ, ਇੰਸੈਕਟ ਕੁਲੈਕਰ ਮਨਦੀਪ ਕੌਰ, ਬ੍ਰੀਡ ਚੈੱਕਰ, ਨਗਰ ਪਾਲਿਕਾ ਤੋਂ ਮਨੀਸ਼ ਕੁਮਾਰ ਅਤੇ ਨਰਸਿੰਗ ਵਿਦਿਆਰਥੀ ਹਾਜ਼ਰ ਸਨ |
ਪਿਛਲੀ ਖ਼ਬਰ ਜ਼ਿਲ੍ਹਾ ਪੁਲਿਸ ਨੇ ਚੋਰੀ ਜਾਂ ਗੁਆਚੇ ਮੋਬਾਈਲ ਫ਼ੋਨ ਬਰਾਮਦ ਕਰਕੇ ਸੰਬੰਧਿਤ ਮਾਲਕਾਂ ਦੇ ਕੀਤੇ ਹਵਾਲੇ ਅਗਲੀ ਖ਼ਬਰ ਸੜਕ ਹਾਦਸੇ 'ਚ ਮੋਟਰਸਾਈਕਲ ਚਾਲਕ ਜ਼ਖ਼ਮੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।