05-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-12-2025

ਬਲਾਕ ਸੰਮਤੀ ਤੇ ਜ਼ਿਲ੍ਹਾ ਪ੍ਰੀਸ਼ਦ ਚੋਣਾਂ ਸੰਬੰਧੀ ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਦੀ ਮੀਟਿੰਗ

ਅਜੀਤ ਡੈਸਕ 07-12-2025
ਫ਼ਤਹਿਗੜ੍ਹ ਸਾਹਿਬ, 6 ਦਸੰਬਰ (ਬਲਜਿੰਦਰ ਸਿੰਘ)-ਅਗਾਮੀ 14 ਦਸੰਬਰ ਨੂੰ ਹੋਣ ਵਾਲੀਆਂ ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ ਚੋਣਾਂ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਦੀ ਵਿਸ਼ੇਸ਼ ਮੀਟਿੰਗ ਫ਼ਤਹਿਗੜ੍ਹ ਸਾਹਿਬ ਵਿਖੇ ਹੋਈ | ਜਿਸ ਵਿਚ ਜ਼ਿਲ੍ਹਾ ਪੱਧਰ ਤੋਂ ਲੈ ਕੇ ਬੂਥ ਪੱਧਰ ਤੱਕ ਦੇ ਮੁੱਖ ਆਗੂਆਂ ਤੇ ਵਰਕਰਾਂ ਨੇ ਵੱਡੀ ਗਿਣਤੀ ਵਿਚ ਹਿੱਸਾ ਲਿਆ | ਮੀਟਿੰਗ ਦੀ ਅਗਵਾਈ ਵਰਕਿੰਗ ਕਮੇਟੀ ਮੈਂਬਰ ਰਣਵੀਰ ਸਿੰਘ ਪੂਨੀਆ, ਸੀਨੀਅਰ ਆਗੂ ਅਮਰਿੰਦਰ ਸਿੰਘ ਲਿਬੜਾ, ਜ਼ਿਲ੍ਹਾ ਪ੍ਰਧਾਨ ਮਨਦੀਪ ਸਿੰਘ ਤਰਖਾਣ ਮਾਜਰਾ ਅਤੇ ਸੰਗਠਨ ਦੇ ਪ੍ਰਮੁੱਖ ਆਗੂ ਮਾਸਟਰ ਚਰਨਜੀਤ ਸਿੰਘ ਖਾਲਸਪੁਰ ਨੇ ਕੀਤੀ | ਬੈਠਕ ਦੌਰਾਨ ਆਗੂਆਂ ਨੇ ਚੋਣਾਂ ਲਈ ਰਣਨੀਤੀ ਤੇ ਵਿਸਥਾਰ ਨਾਲ ਚਰਚਾ ਕੀਤੀ ਤੇ ਪਾਰਟੀ ਦੇ ਵੱਖ-ਵੱਖ ਸੈਕਟਰਾਂ ਵਿਚ ਵਰਕਰਾਂ ਦੀਆਂ ਡਿਊਟੀਆਂ ਲਗਾਈਆਂ ਗਈਆਂ | ਬੂਥ ਮੈਨੇਜਮੈਂਟ, ਵੋਟਿੰਗ ਦਿਨ ਸਮੱਗਰੀ ਦੀ ਵੰਡ, ਸੰਪਰਕ ਮੁਹਿੰਮ, ਘਰ-ਘਰ ਪਹੁੰਚ ਪ੍ਰੋਗਰਾਮ ਤੇ ਸੋਸ਼ਲ ਮੀਡੀਆ ਟੀਮਾਂ ਦੀ ਜ਼ਿੰਮੇਵਾਰੀ ਵੀ ਨਿਰਧਾਰਿਤ ਕੀਤੀ ਗਈ | ਆਗੂਆਂ ਨੇ ਕਿਹਾ ਕਿ ਪਿੰਡਾਂ ਵਿਚ ਲੋਕਾਂ ਦਾ ਵੱਡਾ ਸਮਰਥਨ ਪਾਰਟੀ ਨਾਲ ਜੁੜ ਰਿਹਾ ਹੈ ਅਤੇ ਮੌਜੂਦਾ ਹਾਲਾਤਾਂ ਨੂੰ ਵੇਖਦਿਆਂ ਇਹ ਸਪੱਸ਼ਟ ਹੈ ਕਿ ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਤੇ ਵਾਰਿਸ ਪੰਜਾਬ ਜਥੇਬੰਦੀ ਦੇ ਸਾਂਝੇ ਉਮੀਦਵਾਰ ਵੱਡੇ ਬਹੁਮਤ ਨਾਲ ਜਿੱਤ ਦਰਜ ਕਰਨਗੇ | ਪੂਨੀਆ ਨੇ ਕਿਹਾ ਕਿ ਪਾਰਟੀ ਵਲੋਂ ਭਵਿੱਖ ਵਿਚ ਵੀ ਵਿਕਾਸਮੁੱਖੀ ਯੋਜਨਾਵਾਂ ਬਣਾਈਆਂ ਜਾਣਗੀਆਂ | ਲਿਬੜਾ ਨੇ ਕਿਹਾ ਕਿ ਲੋਕ ਪਾਰਟੀ ਦੀ ਨੀਤੀਆਂ ਤੋਂ ਸੰਤੁਸ਼ਟ ਹਨ ਅਤੇ ਸਾਂਝੇ ਉਮੀਦਵਾਰਾਂ ਨੂੰ ਮਜ਼ਬੂਤ ਸਮਰਥਨ ਮਿਲ ਰਿਹਾ ਹੈ | ਜ਼ਿਲ੍ਹਾ ਪ੍ਰਧਾਨ ਮਨਦੀਪ ਸਿੰਘ ਤਰਖਾਣ ਮਾਜਰਾ ਨੇ ਦਾਅਵਾ ਕੀਤਾ ਕਿ ਇਨ੍ਹਾਂ ਚੋਣਾਂ ਵਿਚ ਪਾਰਟੀ ਰਿਕਾਰਡ ਤੋੜ ਮਾਰਜਨ ਨਾਲ ਜਿੱਤ ਹਾਸਲ ਕਰੇਗੀ | ਮੀਟਿੰਗ ਦੇ ਅੰਤ ਵਿਚ ਮਾਸਟਰ ਚਰਨਜੀਤ ਸਿੰਘ ਖਾਲਸਪੁਰ ਨੇ ਵਰਕਰਾਂ ਅਤੇ ਆਗੂਆਂ ਦਾ ਧੰਨਵਾਦ ਕੀਤਾ ਅਤੇ ਅਪੀਲ ਕੀਤੀ ਕਿ ਹਰ ਵਰਕਰ ਆਪਣੀ ਜ਼ਿੰਮੇਵਾਰੀ ਨੂੰ ਇਮਾਨਦਾਰੀ ਨਾਲ ਨਿਭਾਏ ਤਾਂ ਜੋ ਚੋਣਾਂ ਵਿਚ ਸ਼ਾਨਦਾਰ ਜਿੱਤ ਯਕੀਨੀ ਹੋ ਸਕੇ | ਆਗੂਆਂ ਨੇ ਵੋਟਰਾਂ ਨੂੰ ਜਸਪਾਲ ਸਿੰਘ ਦਾਦੂਮਾਜਰਾ ਨੂੰ ਵੱਧ ਤੋਂ ਵੱਧ ਵੋਟਾਂ ਪਾ ਕੇ ਜਿਤਾਉਣ ਦੀ ਅਪੀਲ ਵੀ ਕੀਤੀ | ਇਸ ਮੌਕੇ 'ਤੇ ਦਰਬਾਰਾ ਸਿੰਘ ਰੰਧਾਵਾ, ਗੁਰਦੇਵ ਸਿੰਘ ਹੈਪੀ ਵਿਰਕ, ਹਰਮੇਲ ਸਿੰਘ, ਸੁਰਿੰਦਰ ਸਿੰਘ ਸੁਹਾਗਹੇੜੀ, ਲਖਬੀਰ ਸਿੰਘ ਰੁਪਾਲਹੇੜੀ, ਅਜੀਤ ਸਿੰਘ ਸਰਹਿੰਦ, ਸੁਰਜੀਤ ਸਿੰਘ ਚਨਾਰਥਲ, ਜਰਨੈਲ ਸਿੰਘ ਨਬੀਪੁਰ, ਬਚਿੱਤਰ ਸਿੰਘ ਪੰਜੋਲਾ, ਵਿਕਰਮਜੀਤ ਸਿੰਘ ਨਾਗਰਾ, ਗੁਰਧਰਮ ਸਿੰਘ ਦਾਦੂ ਮਾਜਰਾ, ਜਸਵੀਰ ਸਿੰਘ ਵੀ ਸ਼ਾਮਿਲ ਸਨ |
ਪਿਛਲੀ ਖ਼ਬਰ ਪਿੰਡਾਂ ਦੇ ਵਿਕਾਸ ਲਈ ਕਾਂਗਰਸ ਦੇ ਉਮੀਦਵਾਰਾਂ ਨੂੰ ਵੱਡੇ ਬਹੁਮਤ ਨਾਲ ਜਿੱਤ ਦਿਵਾਈ ਜਾਵੇ- ਚੁੰਨ੍ਹੀ ਅਗਲੀ ਖ਼ਬਰ ਕਾਗਜ਼ਾਂ ਦੀ ਪੜਤਾਲ ਮਗਰੋਂ ਜ਼ਿਲ੍ਹਾ ਪ੍ਰੀਸ਼ਦ ਦੇ 10 ਜ਼ੋਨਾਂ ਲਈ 64 ਉਮੀਦਵਾਰ ਚੋਣ ਮੈਦਾਨ ਵਿਚ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।