05-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-12-2025

ਹਲਕਾ ਅਮਲੋਹ ਦੇ ਪਿੰਡ ਲਾਡਪੁਰ (ਸ) 'ਚ ਕਾਂਗਰਸ ਤੇ 'ਆਪ' ਨੂੰ ਝਟਕਾ

ਅਜੀਤ ਡੈਸਕ 07-12-2025
ਅਮਲੋਹ, 6 ਦਸੰਬਰ (ਹਰਪ੍ਰੀਤ ਸਿੰਘ ਗਿੱਲ)-ਹਲਕਾ ਅਮਲੋਹ ਅੰਦਰ ਅੱਜ ਉਸ ਸਮੇਂ ਕਾਂਗਰਸ ਪਾਰਟੀ ਤੇ ਆਮ ਆਦਮੀ ਪਾਰਟੀ ਨੂੰ ਵੱਡਾ ਝਟਕਾ ਲੱਗਾ, ਜਦੋਂ ਟਕਸਾਲੀ ਕਾਂਗਰਸੀ ਆਗੂ ਪਿੰਡ ਲਾਡਪੁਰ (ਸ) ਦੇ ਲੰਮਾ ਸਮਾਂ ਸਰਪੰਚ ਰਹੇ ਅਮਰਜੀਤ ਸਿੰਘ ਕਈ ਪਰਿਵਾਰਾਂ ਸਮੇਤ ਸ਼੍ਰੋਮਣੀ ਅਕਾਲੀ ਦਲ ਦੇ ਕੋਰ ਕਮੇਟੀ ਮੈਂਬਰ ਗੁਰਪ੍ਰੀਤ ਸਿੰਘ ਰਾਜੂ ਖੰਨਾ ਦੀ ਅਗਵਾਈ ਵਿਚ ਅਕਾਲੀ ਦਲ ਵਿਚ ਸ਼ਾਮਿਲ ਹੋਏ | ਰਾਜੂ ਖੰਨਾ ਨੇ ਕਿਹਾ ਕਿ ਅੱਜ ਸ਼੍ਰੋਮਣੀ ਅਕਾਲੀ ਦਲ ਦੇ ਕੀਤੇ ਕੰਮਾਂ ਨੂੰ ਮੁੱਖ ਰੱਖਦੇ ਹੋਏ ਪੰਜਾਬ ਦੇ ਲੋਕ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਵਿਚ ਅਕਾਲੀ ਦਲ ਨਾਲ ਜੁੜ ਰਹੇ ਹਨ | ਜਿਸ ਲਈ 2027 ਪਾਰਟੀ ਲਈ ਕਾਰਗਰ ਸਿੱਧ ਹੋਵੇਗਾ | ਉਨ੍ਹਾਂ ਕਿਹਾ ਕਿ ਪਾਰਟੀ ਨਾਲ ਅੱਜ ਵਿਸ਼ੇਸ਼ ਤੌਰ 'ਤੇ ਜੁੜੇ ਟਕਸਾਲੀ ਕਾਂਗਰਸੀ ਆਗੂ ਸਾਬਕਾ ਸਰਪੰਚ ਅਮਰਜੀਤ ਸਿੰਘ ਲਾਡਪੁਰ, ਯੂਥ ਆਗੂ ਬੇਅੰਤ ਸਿੰਘ ਅਤੇ ਕਈ ਹੋਰ ਪਰਿਵਾਰਾਂ ਵਲੋਂ ਸ਼੍ਰੋਮਣੀ ਅਕਾਲੀ ਦਲ ਵਿਚ ਸ਼ਮੂਲੀਅਤ ਕਰਨ 'ਤੇ ਉਨ੍ਹਾਂ ਦਾ ਸਵਾਗਤ ਹੈ | ਉਨ੍ਹਾਂ ਕਿਹਾ ਕਿ ਇਸ ਪਿੰਡ ਦੇ ਜੋ ਨੌਜਵਾਨ ਗੁੰਮਰਾਹ ਹੋ ਕੇ 'ਆਪ' ਨਾਲ ਜੁੜੇ ਸਨ ਅਤੇ ਹੁਣ 'ਆਪ' ਦਾ ਪੱਲਾ ਛੱਡ ਅਕਾਲੀ ਦਲ ਵਿਚ ਸ਼ਾਮਿਲ ਹੋਏ ਹਨ, ਉਨ੍ਹਾਂ ਦਾ ਸਵਾਗਤ ਹੈ, ਕਿਉਂਕਿ ਉਨ੍ਹਾਂ ਨੇ ਪਾਰਟੀ ਦੀ ਮਜ਼ਬੂਤੀ ਲਈ ਸ਼੍ਰੋਮਣੀ ਅਕਾਲੀ ਦਲ ਨੂੰ ਆਪਣਾ ਸਮਰਥਨ ਦਿੱਤਾ ਹੈ | ਉਨ੍ਹਾਂ ਵੱਡੀ ਗਿਣਤੀ 'ਚ ਜੁੜੇ ਪਰਿਵਾਰਾਂ ਤੇ ਨੌਜਵਾਨਾਂ ਨੂੰ ਭਰੋਸਾ ਦਿਵਾਇਆ ਕਿ ਉਨ੍ਹਾਂ ਨੂੰ ਸ਼੍ਰੋਮਣੀ ਅਕਾਲੀ ਦਲ ਵਿਚ ਬਣਦਾ ਮਾਣ ਸਤਿਕਾਰ ਦਿੱਤਾ ਜਾਵੇਗਾ | ਇਸ ਮੌਕੇ ਸੀਨੀਅਰ ਅਕਾਲੀ ਆਗੂ ਰਣਜੀਤ ਸਿੰਘ ਘੋਲਾ ਰੁੜਕੀ, ਸ਼ਰਧਾ ਸਿੰਘ ਛੰਨਾ, ਯੂਥ ਆਗੂ ਕੰਵਲਜੀਤ ਸਿੰਘ ਗਿੱਲ, ਕੁਲਦੀਪ ਸਿੰਘ ਮਛਰਾਈ, ਜ਼ਿਲ੍ਹਾ ਪ੍ਰੀਸ਼ਦ ਉਮੀਦਵਾਰ ਹਰਸ਼ਦੀਪ ਸਿੰਘ ਕੰਜਾਰੀ, ਹਰਿੰਦਰ ਸਿੰਘ ਦੀਵਾ, ਬਲਾਕ ਸੰਮਤੀ ਉਮੀਦਵਾਰ ਕੇਵਲ ਖਾਂ, ਬੇਅੰਤ ਸਿੰਘ ਲਾਡਪੁਰ, ਅਮੋਲਕ ਸਿੰਘ, ਸੁਰਿੰਦਰ ਸਿੰਘ ਸਰਾਂ, ਜਰਨੈਲ ਸਿੰਘ ਮਾਜਰੀ, ਡਿਪਟੀ ਧਾਲੀਵਾਲ, ਰਾਜਿੰਦਰ ਸਿੰਘ ਰਾਜੀ ਬਲਿੰਗ ਆਦਿ ਮੌਜੂਦ ਰਹੇ | ਉੱਥੇ ਅੱਜ ਜਿਨ੍ਹਾਂ ਕਾਂਗਰਸੀ ਤੇ 'ਆਪ' ਨੌਜਵਾਨਾਂ ਨੇ ਸ਼੍ਰੋਮਣੀ ਅਕਾਲੀ ਦਲ ਵਿਚ ਸ਼ਮੂਲੀਅਤ ਕੀਤੀ, ਉਨ੍ਹਾਂ ਵਿਚ ਬੇਅੰਤ ਸਿੰਘ ਲਾਡਪੁਰ, ਬਖਸ਼ੀਸ਼ ਸਿੰਘ, ਮਹਿੰਦਰ ਸਿੰਘ, ਨਾਜ਼ਰ ਸਿੰਘ, ਨਛੱਤਰ ਸਿੰਘ, ਬਲਵਿੰਦਰ ਸਿੰਘ, ਭੋਲਾ ਸਿੰਘ, ਅਮਰੀਕ ਸਿੰਘ, ਗੁਰਮੇਲ ਸਿੰਘ, ਚਮਕੌਰ ਸਿੰਘ, ਪੰਡਿਤ ਸ਼ਿੰਦਰਪਾਲ, ਕੁਲਦੀਪ ਸਿੰਘ ਘੁੰਮਣ, ਅਵਤਾਰ ਸਿੰਘ ਘੁੰਮਣ, ਪਰਮਿੰਦਰ ਸਿੰਘ ਸੰਧੂ, ਅੱਛਰ ਸਿੰਘ, ਜਰਨੈਲ ਸਿੰਘ, ਬਾਲਾ ਸਿੰਘ, ਜਰਨੈਲ ਸਿੰਘ, ਪਰਮਿੰਦਰ ਸਿੰਘ, ਕੁਲਵਿੰਦਰ ਸਿੰਘ ਬਿੱਲਾ, ਨਿਰਭੈ ਸਿੰਘ ਬੈਨੀਪਾਲ, ਕੁਲਦੀਪ ਸਿੰਘ, ਛੋਟਾ ਸਿੰਘ, ਸਿਕੰਦਰ ਸਿੰਘ, ਜਗਰਾਜ ਸਿੰਘ ਮਾਂਗਟ, ਸੋਨੀ ਸਿੰਘ, ਹਰਜੋਤ ਸਿੰਘ, ਮਨਜੋਤ ਸਿੰਘ, ਗੁਰਜੋਤ ਸਿੰਘ, ਪੀਤਾ ਲਾਡਪੁਰ, ਉਦੈ ਸਿੰਘ, ਕੁਲਵੰਤ ਸਿੰਘ, ਗੋਗੀ ਸਿੰਘ, ਦਰਸ਼ਨ ਸਿੰਘ, ਤੇਜ਼ੀ ਸਿੰਘ, ਹਰਪ੍ਰੀਤ ਸਿੰਘ, ਮਨਪ੍ਰੀਤ ਸਿੰਘ, ਨਰਿੰਦਰ ਸਿੰਘ, ਕੰਵਲਜੀਤ ਸਿੰਘ, ਜੱਗਾ ਸਿੰਘ ਮਹਿਮੂਦਪੁਰ, ਜਗਤਾਰ ਬਾਬਾ, ਦੀਪਾ ਲਾਡਪੁਰ, ਕਾਕਾ ਲਾਡਪੁਰ ਆਦਿ ਸ਼ਾਮਿਲ ਸਨ |
ਪਿਛਲੀ ਖ਼ਬਰ ਫ਼ਤਹਿਗੜ੍ਹ ਸਾਹਿਬ 'ਚ 'ਇਨ ਟੈਲੀ ਟੋਲਸ' ਸਕੂਲ ਦੀ ਪਹਿਲੀ ਸ਼ਾਖਾ ਦਾ ਉਦਘਾਟਨ ਅਗਲੀ ਖ਼ਬਰ ਚੋਣ ਅਬਜ਼ਰਵਰ ਜਗਜੀਤ ਸਿੰਘ ਨੇ ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ ਚੋਣਾਂ ਸੰਬੰਧੀ ਸੁਰੱਖਿਆ ਪ੍ਰਬੰਧਾਂ ਦਾ ਲਿਆ ਜਾਇਜ਼ਾ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।