04-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-12-2025

ਝੂਠੇ ਵਾਅਦਿਆਂ ਤੋਂ ਖ਼ਫ਼ਾ ਲੋਕ ਅਕਾਲੀ ਦਲ ਨਾਲ ਜੁੜ ਰਹੇ ਹਨ- ਰਾਜੂ ਖੰਨਾ

ਅਜੀਤ ਡੈਸਕ 08-12-2025
ਅਮਲੋਹ, 7 ਦਸੰਬਰ (ਅੰਮਿ੍ਤ ਸਿੰਘ ਸ਼ੇਰਗਿੱਲ)-ਸ਼੍ਰੋਮਣੀ ਅਕਾਲੀ ਦਲ ਦੇ ਕੋਰ ਕਮੇਟੀ ਮੈਂਬਰ ਗੁਰਪ੍ਰੀਤ ਸਿੰਘ ਰਾਜੂ ਖੰਨਾ ਨੇ ਅਮਲੋਹ ਦੇ ਪਿੰਡ ਉੱਚੀ ਰੁੜਕੀ ਵਿਖੇ ਵਰਕਰਾਂ ਨਾਲ ਮੀਟਿੰਗ ਦੌਰਾਨ ਦਾਅਵਾ ਕੀਤਾ ਕਿ ਆਗਾਮੀ ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ ਚੋਣਾਂ ਵਿਚ ਪੰਜਾਬ ਦੇ ਲੋਕ 'ਆਪ' ਸਰਕਾਰ ਦੇ ਝੂਠੇ ਵਾਅਦਿਆਂ ਦਾ ਭਾਂਡਾ ਭੰਨਣਗੇ |
ਰਾਜੂ ਖੰਨਾ ਨੇ ਕਿਹਾ ਕਿ ਝੂਠ ਦੇ ਸਹਾਰੇ ਬਣੀ ਇਸ ਸਰਕਾਰ ਨੇ ਲੋਕਾਂ ਅਤੇ ਮੁਲਾਜ਼ਮਾਂ ਨਾਲ ਕੀਤੇ ਇੱਕ ਵੀ ਵਾਅਦੇ ਨੂੰ ਪੂਰਾ ਨਹੀਂ ਕੀਤਾ, ਜਿਸ ਕਾਰਨ ਹਰ ਵਰਗ ਦੁਖੀ ਹੈ ਅਤੇ ਇਸ ਪਾਰਟੀ ਨੂੰ ਸਬਕ ਸਿਖਾਉਣ ਲਈ ਪੂਰੀ ਤਰ੍ਹਾਂ ਦਿ੍ੜ੍ਹ ਹੈ | ਉਨ੍ਹਾਂ ਭਰੋਸਾ ਪ੍ਰਗਟਾਇਆ ਕਿ 2027 ਵਿਚ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਬਣੇਗੀ ਅਤੇ ਇਸ ਲਈ ਉਨ੍ਹਾਂ ਹਲਕਾ ਅਮਲੋਹ ਦੇ ਵਰਕਰਾਂ ਨੂੰ ਅਪੀਲ ਕੀਤੀ ਕਿ ਉਹ ਚੋਣਾਂ ਵਿਚ ਸਾਫ਼-ਸੁਥਰੇ ਅਕਸ ਵਾਲੇ ਉਮੀਦਵਾਰਾਂ ਨੂੰ ਜਿਤਾ ਕੇ ਵਿਕਾਸ ਦੇ ਰਾਹ ਖੋਲ੍ਹਣ | ਇਸ ਮੌਕੇ ਉਨ੍ਹਾਂ ਯੂਥ ਆਗੂ ਦਿਲਮਨਪ੍ਰੀਤ ਸਿੰਘ ਰੁੜਕੀ ਦਾ ਸਨਮਾਨ ਵੀ ਕੀਤਾ |
ਪਿਛਲੀ ਖ਼ਬਰ ਬਾਬਾ ਫ਼ਤਹਿ ਸਿੰਘ ਯੁਵਕ ਸਪੋਰਟਸ ਕਲੱਬ ਢੋਲਾਂ ਨੇ ਪਿੰਡ ਪੱਧਰੀ ਖੇਡਾਂ ਕਰਵਾਈਆਂ ਅਗਲੀ ਖ਼ਬਰ ਸੀਨੀਅਰ ਸਿਟੀਜ਼ਨ (ਸੇਵਾ ਮੁਕਤ) ਵੈੱਲਫੇਅਰ ਐਸੋਸੀਏਸ਼ਨ ਦੀ ਮੀਟਿੰਗ ਹੋਈ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।