04-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-12-2025

'ਆਪ' ਬਲਾਕ ਸੰਮਤੀ ਤੇ ਜ਼ਿਲ੍ਹਾ ਪ੍ਰੀਸ਼ਦ ਚੋਣਾਂ 'ਚ ਕਰ ਰਹੀ ਹੈ ਧੱਕਾ- ਬਿੱਲੂ

ਅਜੀਤ ਡੈਸਕ 08-12-2025
ਨਾਭਾ, 7 ਦਸੰਬਰ (ਕਰਮਜੀਤ ਸਿੰਘ)-ਸ਼੍ਰੋਮਣੀ ਅਕਾਲੀ ਦਲ ਪੰਜਾਬ ਦੇ ਸੀਨੀਅਰ ਆਗੂ ਤੇ ਮਾਰਕੀਟ ਕਮੇਟੀ ਨਾਭਾ ਦੇ ਸਾਬਕਾ ਚੇਅਰਮੈਨ ਗੁਰਦਿਆਲ ਇੰਦਰ ਸਿੰਘ ਬਿੱਲੂ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਪੰਜਾਬ 'ਚ ਆਮ ਆਦਮੀ ਪਾਰਟੀ ਦੇ ਲੀਡਰਾਂ ਨੇ ਲੋਕਤੰਤਰ ਦਾ ਘਾਣ ਕੀਤਾ ਹੈ | ਪੰਜਾਬ ਦੇ ਲੋਕਾਂ ਨੂੰ 2022 ਦੀਆਂ ਵਿਧਾਨ ਸਭਾ ਚੋਣਾਂ ਮੌਕੇ ਸ਼੍ਰੋਮਣੀ ਅਕਾਲੀ ਦਲ, ਭਾਰਤੀ ਜਨਤਾ ਪਾਰਟੀ ਅਤੇ ਕਾਂਗਰਸ ਪਾਰਟੀ ਦੀਆਂ ਸਰਕਾਰਾਂ ਦੇ ਖ਼ਿਲਾਫ਼ ਝੂਠਾ ਲੋਕ ਲੁਭਾਣਾ ਪ੍ਰਚਾਰ ਕਰਕੇ ਪੰਜਾਬ 'ਚ ਸਰਕਾਰ ਬਣਾਈ, ਪਰ ਆਪਣੇ ਸਾਢੇ ਤਿੰਨ ਸਾਲ ਦੇ ਕਾਰਜ ਕਾਲ ਦੌਰਾਨ ਵਿਧਾਨ ਸਭਾ ਚੋਣਾਂ ਮੌਕੇ ਕੀਤੇ ਵਾਅਦੇ ਪੂਰੇ ਕਰਨ 'ਚ ਬੁਰੀ ਤਰ੍ਹਾਂ ਅਸਫਲ ਰਹੀ ਹੈ | ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕ ਆਮ ਆਦਮੀ ਪਾਰਟੀ ਦੇ ਲੀਡਰਾਂ ਨੂੰ 14 ਦਸੰਬਰ ਨੂੰ ਹੋ ਰਹੀਆਂ ਚੋਣਾਂ 'ਚ ਕਰਾਰੀ ਹਾਰ ਦੇ ਕੇ ਸਬਕ ਸਿਖਾਉਣਗੇ | ਸ਼©੍ਰੋਮਣੀ ਅਕਾਲੀ ਦਲ ਦੇ ਪੰਜਾਬ 'ਚ ਉਮੀਦਵਾਰ ਭਾਰੀ ਬਹੁਮਤ ਨਾਲ ਜਿੱਤ ਪ੍ਰਾਪਤ ਕਰਨਗੇ |
ਪਿਛਲੀ ਖ਼ਬਰ ਸ਼ਹੀਦੀ ਸਭਾ ਨੂੰ ਸਮਰਪਿਤ ਗੁਰਦੁਆਰਾ ਸਿੰਘ ਸਭਾ ਵਿਖੇ ਢਾਡੀ ਦਰਬਾਰ 15 ਨੂੰ - ਦਿਓਲ ਅਗਲੀ ਖ਼ਬਰ ਸ਼੍ਰੋਮਣੀ ਅਕਾਲੀ ਦਲ ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ ਚੋਣਾਂ 'ਚ ਸ਼ਾਨਦਾਰ ਜਿੱਤ ਹਾਸਲ ਕਰੇਗਾ- ਚੱਠਾ, ਲੌਟ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।