05-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-12-2025

ਡਿਵਾਈਨ ਲਾਈਟ ਸਕੂਲ ਦੇ ਵਿਦਿਆਰਥੀ ਗੁਰਦੁਆਰਾ ਸ੍ਰੀ ਜੋਤੀ ਸਰੂਪ ਸਾਹਿਬ ਵਿਖੇ ਹੋਏ ਨਤਮਸਤਕ

ਡਿਵਾਈਨ ਲਾਈਟ ਇੰਟਰਨੈਸ਼ਨਲ ਸਕੂਲ ਦੇ ਵਿਦਿਆਰਥੀ ਗੁਰਦੁਆਰਾ ਸ੍ਰੀ ਜੋਤੀ ਸਰੂਪ ਸਾਹਿਬ ਵਿਖੇ ਨਤਮਸਤਕ ਹੋਣ ਮਗਰੋਂ ਯਾਦਗਾਰੀ ਤਸਵੀਰ ਕਰਵਾਉਂਦੇ ਹੋਏ | ਤਸਵੀਰ: ਕਰਨ <br/> 08-12-2025
ਫ਼ਤਹਿਗੜ੍ਹ ਸਾਹਿਬ, 7 ਦਸੰਬਰ (ਬਲਜਿੰਦਰ ਸਿੰਘ)-ਡਿਵਾਈਨ ਲਾਈਟ ਇੰਟਰਨੈਸ਼ਨਲ ਸਕੂਲ ਵਲੋਂ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜ਼ਾਦਿਆਂ ਬਾਬਾ ਜੋਰਾਵਰ ਸਿੰਘ ਜੀ, ਬਾਬਾ ਫ਼ਤਹਿ ਸਿੰਘ ਜੀ ਅਤੇ ਮਾਤਾ ਗੁਜਰੀ ਜੀ ਦੀ ਅਦੁੱਤੀ ਸ਼ਹਾਦਤ ਦੀ ਯਾਦ ਵਿਚ ਫ਼ਤਹਿਗੜ੍ਹ ਸਾਹਿਬ ਦੀ ਧਰਤੀ 'ਤੇ ਭਰਨ ਵਾਲੀ ਸ਼ਹੀਦੀ ਸਭਾ ਤੋਂ ਪਹਿਲਾਂ ਵਿਦਿਆਰਥੀਆਂ ਨੂੰ ਗੁਰਦੁਆਰਾ ਸ੍ਰੀ ਜੋਤੀ ਸਰੂਪ ਸਾਹਿਬ ਦੇ ਦਰਸ਼ਨ ਦੀਦਾਰੇ ਕਰਵਾ ਕੇ ਉੱਥੋਂ ਦੇ ਇਤਿਹਾਸ ਬਾਰੇ ਜਾਣੂ ਕਰਵਾਇਆ ਗਿਆ | ਇਸ ਦੌਰੇ ਦਾ ਉਦੇਸ਼ ਵਿਦਿਆਰਥੀਆਂ ਅੰਦਰ ਸਾਹਿਬਜ਼ਾਦਿਆਂ ਪ੍ਰਤੀ ਸਤਿਕਾਰ ਅਤੇ ਸ਼ਰਧਾ ਦੀਆਂ ਕਦਰਾਂ-ਕੀਮਤਾਂ ਪੈਦਾ ਕਰਨ ਦੇ ਨਾਲ-ਨਾਲ ਉਨ੍ਹਾਂ ਨੂੰ ਧਰਮ ਵਿਚ ਪ੍ਰਪੱਕ ਹੋਣ ਦੀ ਜਾਚ ਸਿਖਾਉਣਾ ਸੀ | ਇਸ ਮੌਕੇ ਸਕੂਲ ਦੇ ਪਿ੍ੰਸੀਪਲ ਡਾ. ਬਬੀਤਾ ਚੋਪੜਾ ਨੇ ਕਿਹਾ ਕਿ ਇਸ ਤਰ੍ਹਾਂ ਦੇ ਦੌਰਿਆਂ ਨਾਲ ਵਿਦਿਆਰਥੀਆਂ ਅੰਦਰ ਇਤਿਹਾਸ ਦੀ ਜਾਣਕਾਰੀ ਦੇ ਨਾਲ-ਨਾਲ ਧਾਰਮਿਕਤਾ ਦੀ ਭਾਵਨਾ ਵੀ ਵਧਦੀ ਹੈ | ਉਨ੍ਹਾਂ ਕਿਹਾ ਕਿ ਇਸ ਪਵਿੱਤਰ ਅਸਥਾਨ ਦੀ ਯਾਤਰਾ ਕਰਕੇ ਵਿਦਿਆਰਥੀਆਂ ਨੂੰ ਸਿੱਖ ਇਤਿਹਾਸ ਤੇ ਸੱਭਿਆਚਾਰਕ ਪ੍ਰੰਪਰਾਵਾਂ ਬਾਰੇ ਜਾਣਨ ਦਾ ਮੌਕਾ ਮਿਲਿਆ ਹੈ | ਇਸ ਮੌਕੇ ਵਿਦਿਆਰਥੀਆਂ ਨੇ ਬੜੇ ਹੀ ਸਤਿਕਾਰ ਨਾਲ ਮੂਲ ਮੰਤਰ ਦਾ ਜਾਪ ਕਰਕੇ ਕੌਮ ਦੇ ਮਹਾਨ ਸ਼ਹੀਦਾਂ ਦੀ ਕੁਰਬਾਨੀ ਨੂੰ ਸਿਜਦਾ ਕੀਤਾ |
ਪਿਛਲੀ ਖ਼ਬਰ ਗੁਰੂ ਨਾਨਕ ਪਬਲਿਕ ਸਕੂਲ ਖੰਟ-ਮਾਨਪੁਰ ਵਿਖੇ ਸਾਲਾਨਾ ਖੇਡਾਂ ਕਰਵਾਈਆਂ ਅਗਲੀ ਖ਼ਬਰ ਸਵ. ਹਰਭਜਨ ਸਿੰਘ ਨੂੰ ਵੱਖ-ਵੱਖ ਸ਼ਖ਼ਸੀਅਤਾਂ ਵਲੋਂ ਸ਼ਰਧਾਂਜਲੀਆਂ ਭੇਟ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।