ਫ਼ਤਹਿਗੜ੍ਹ ਸਾਹਿਬ, 9 ਦਸੰਬਰ (ਬਲਜਿੰਦਰ ਸਿੰਘ)-ਸਾਬਕਾ ਵਿਧਾਇਕ ਕੁਲਜੀਤ ਸਿੰਘ ਨਾਗਰਾ ਦੀ ਧਰਮ ਪਤਨੀ ਮਨਦੀਪ ਕੌਰ ਨਾਗਰਾ ਨੇ ਜ਼ਿਲ੍ਹਾ ਪ੍ਰੀਸ਼ਦ ਜ਼ੋਨ ਖੇੜਾ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਗੁਰਵਰਿੰਦਰ ਸਿੰਘ ਭਗੜਾਣਾ ਤੇ ਬਲਾਕ ਸੰਮਤੀ ਦੇ ਉਮੀਦਵਾਰਾਂ ਦੇ ਹੱਕ ਵਿਚ ਵੱਖ-ਵੱਖ ਪਿੰਡਾਂ ਵਿਚ ਚੋਣ ਮੀਟਿੰਗਾਂ ਨੂੰ ਸੰਬੋਧਨ ਕੀਤਾ | ਇਸ ਮੌਕੇ ਉਨ੍ਹਾਂ ਨੇ ਘਰ-ਘਰ ਜਾ ਕੇ ਲੋਕਾਂ ਨਾਲ ਮੁਲਾਕਾਤ ਕੀਤੀ, ਉਨ੍ਹਾਂ ਦੀਆਂ ਸਮੱਸਿਆਵਾਂ ਸੁਣੀਆਂ ਅਤੇ ਕਾਂਗਰਸ ਪਾਰਟੀ ਦੇ ਵਿਕਾਸਮੂਲਕ ਅਜੰਡੇ ਬਾਰੇ ਜਾਣਕਾਰੀ ਦਿੱਤੀ | ਬੀਬੀ ਨਾਗਰਾ ਨੇ ਕਿਹਾ ਕਿ 'ਆਪ' ਦੀ ਪੰਜਾਬ ਸਰਕਾਰ ਨੇ ਲੋਕਾਂ ਨਾਲ ਕੀਤੇ ਵੱਡੇ-ਵੱਡੇ ਵਾਅਦੇ ਪੂਰੇ ਨਹੀਂ ਕੀਤੇ, ਚੋਣਾਂ ਤੋਂ ਪਹਿਲਾਂ ਦਿਖਾਏ ਸੁਪਨੇ ਸਿਰਫ਼ ਜੁਮਲੇ ਸਾਬਤ ਹੋਏ ਹਨ | ਸਰਕਾਰ ਸਿਰਫ਼ ਸੋਸ਼ਲ ਮੀਡੀਆ ਤੇ ਇਸ਼ਤਿਹਾਰਾਂ 'ਚ ਚਮਕਣ ਵਿਚ ਲੱਗੀ ਹੋਈ ਹੈ, ਜਦੋਂਕਿ ਜਨਤਾ ਬੁਨਿਆਦੀ ਸਹੂਲਤਾਂ ਤੋਂ ਵਾਂਝੀ ਹੈ | ਉਨ੍ਹਾਂ ਲੋਕਾਂ ਨੂੰ ਹੋਕਾ ਦਿੱਤਾ ਇਨ੍ਹਾਂ ਚੋਣਾਂ 'ਚ ਨਾਕਾਮ ਅਤੇ ਝੂਠੀ ਸਰਕਾਰ ਨੂੰ ਸਬਕ ਸਿਖਾਇਆ ਜਾਵੇ | ਬੀਬਾ ਨਾਗਰਾ ਨੇ ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ ਚੋਣਾਂ ਵਿਚ ਕਾਂਗਰਸ ਦੇ ਉਮੀਦਵਾਰਾਂ ਦੇ ਹੱਕ ਵਿਚ ਫ਼ੈਸਲਾ ਦੇਣ ਦੀ ਲੋਕਾਂ ਨੂੰ ਅਪੀਲ ਵੀ ਕੀਤੀ | ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਨੇ ਹਮੇਸ਼ਾ ਲੋਕਾਂ ਦੀ ਭਲਾਈ ਅਤੇ ਪੰਜਾਬ ਦੇ ਸਮੁੱਚੇ ਵਿਕਾਸ ਨੂੰ ਆਪਣੀ ਪਹਿਲ ਦਿੱਤੀ ਹੈ | ਇਸ ਲਈ ਕਾਂਗਰਸ ਪਾਰਟੀ ਦੇ ਉਮੀਦਵਾਰ ਵੋਟ ਦੇ ਸਹੀ ਹੱਕਦਾਰ ਹਨ | ਇਸ ਮੌਕੇ ਜ਼ਿਲ੍ਹਾ ਪ੍ਰੀਸ਼ਦ ਜੋਨ ਖੇੜਾ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਗੁਰਬਰਿੰਦਰ ਸਿੰਘ ਭਗੜਾਣਾ, ਸਾਬਕਾ ਸਰਪੰਚ ਰਣਜੀਤ ਸਿੰਘ, ਗੁਰਿੰਦਰ ਸਿੰਘ ਪੰਚ, ਪਰਮਿੰਦਰ ਸਿੰਘ, ਜਸਵੀਰ ਕੌਰ, ਮਾਸਟਰ ਰਵਿੰਦਰ ਸਿੰਘ ਹਰੀਪੁਰ, ਦਲਜੀਤ ਕੌਰ, ਜਸਵਿੰਦਰ ਸਿੰਘ ਸੈਣੀ, ਪਰਮਿੰਦਰ ਸਿੰਘ, ਸਿਮਰਜੋਤ ਸਿੰਘ, ਜਸਵੰਤ ਸਿੰਘ ਫ਼ੌਜੀ, ਜਗਮੀਤ ਸਿੰਘ, ਮਨੋਹਰ ਸਿੰਘ, ਸੁਰਿੰਦਰ ਸਿੰਘ, ਕੁਲਦੀਪ ਸਿੰਘ, ਸੁਰਿੰਦਰ ਸਿੰਘ, ਯੁਵਰਾਜ ਸਿੰਘ ਵੀ ਹਾਜ਼ਰ ਸਨ |