29-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-12-2025

ਹਲਕਾ ਅਮਲੋਹ ਦੇ ਲੋਕ 'ਆਪ' ਦੇ ਉਮੀਦਵਾਰਾਂ ਨੂੰ ਜਿਤਾਉਣ ਲਈ ਉਤਾਵਲੇ- ਬੜਿੰਗ

ਅਜੀਤ ਡੈਸਕ 10-12-2025
ਅਮਲੋਹ, 9 ਦਸੰਬਰ (ਕੇਵਲ ਸਿੰਘ)-ਹਲਕਾ ਅਮਲੋਹ ਦੇ ਵਿਧਾਇਕ ਗੁਰਿੰਦਰ ਸਿੰਘ ਗੈਰੀ ਬੜਿੰਗ ਨੇ ਪਿੰਡ ਕੋਟਲੀ ਵਿਖੇ ਇਕ ਵੱਡੀ ਚੋਣ ਮੀਟਿੰਗ ਨੂੰ ਸੰਬੋਧਨ ਕੀਤਾ, ਜਿਸ ਵਿਚ ਜ਼ਿਲ੍ਹਾ ਪ੍ਰੀਸ਼ਦ ਉਮੀਦਵਾਰ ਸ਼ਿੰਗਾਰਾ ਸਿੰਘ ਸਲਾਣਾ ਅਤੇ ਬਲਾਕ ਸੰਮਤੀ ਉਮੀਦਵਾਰ ਹਰਜੀਤ ਕੌਰ ਦੇ ਹੱਕ ਵਿਚ ਸਮਰਥਨ ਮੰਗਿਆ ਗਿਆ | ਇਹ ਮੀਟਿੰਗ ਪਿੰਡ ਦੇ ਸਰਪੰਚ ਹਰਪ੍ਰੀਤ ਸਿੰਘ ਦੀ ਅਗਵਾਈ ਵਿਚ ਕੀਤੀ ਗਈ, ਜਿਸ ਵਿਚ ਪਿੰਡ ਵਾਸੀਆਂ ਨੇ ਭਾਰੀ ਗਿਣਤੀ ਵਿਚ ਹਾਜ਼ਰੀ ਭਰੀ ਅਤੇ ਆਮ ਆਦਮੀ ਪਾਰਟੀ ਪ੍ਰਤੀ ਆਪਣੇ ਪੂਰੇ ਸਹਿਯੋਗ ਦਾ ਭਰੋਸਾ ਦਿੱਤਾ ਗਿਆ | ਮੀਟਿੰਗ ਨੂੰ ਸੰਬੋਧਨ ਕਰਦੇ ਹੋਏ ਵਿਧਾਇਕ ਬੜਿੰਗ ਨੇ ਕਿਹਾ ਕਿ ਹਲਕਾ ਅਮਲੋਹ ਦੇ ਲੋਕ 'ਆਪ' ਦੇ ਉਮੀਦਵਾਰਾਂ ਦੇ ਹੱਕ ਵਿਚ ਬੇਹੱਦ ਉਤਸ਼ਾਹਿਤ ਹਨ ਅਤੇ ਚੋਣਾਂ ਵਿਚ ਭਾਰੀ ਬਹੁਮਤ ਨਾਲ ਜਿੱਤ ਦਰਜ਼ ਕਰਵਾਉਣ ਲਈ ਤਿਆਰ ਹਨ | ਉਨ੍ਹਾਂ ਨੇ ਕਿਹਾ ਕਿ 'ਆਪ' ਦੀ ਸਰਕਾਰ ਵਲੋਂ ਹਲਕੇ ਵਿਚ ਕਰਵਾਏ ਗਏ ਵਿਕਾਸ ਕੰਮ ਅਤੇ ਲੋਕਾਂ ਨੂੰ ਦਿੱਤੀਆਂ ਗਈਆਂ ਵੱਖ-ਵੱਖ ਸਹੂਲਤਾਂ ਨੇ ਪਿੰਡ ਵਾਸੀਆਂ ਦਾ ਭਰੋਸਾ ਹੋਰ ਮਜ਼ਬੂਤ ਕੀਤਾ ਹੈ | ਇਸੇ ਕਾਰਨ ਲੋਕ ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਚੋਣਾਂ ਵਿਚ 'ਆਪ' ਦੇ ਉਮੀਦਵਾਰਾਂ ਨੂੰ ਜਿਤਾਉਣ ਲਈ ਉਤਾਵਲੇ ਹਨ | ਇਸ ਮੌਕੇ ਪਿੰਡ ਦੇ ਸਰਪੰਚ ਹਰਪ੍ਰੀਤ ਸਿੰਘ ਨੇ ਵਿਧਾਇਕ ਗੈਰੀ ਬੜਿੰਗ ਨੂੰ ਭਰੋਸਾ ਦਿਵਾਇਆ ਕਿ ਪਿੰਡ ਕੋਟਲੀ ਤੋਂ 'ਆਪ' ਨੂੰ ਰਿਕਾਰਡ ਵੋਟਾਂ ਨਾਲ ਜਿਤਾਇਆ ਜਾਵੇਗਾ | ਇਸ ਮੌਕੇ ਸੀਨੀਅਰ ਆਗੂ ਪ੍ਰਤਾਪ ਬੈਣੀ, ਐਡਵੋਕੇਟ ਕਮਲਪ੍ਰੀਤ ਸਿੰਘ ਮਾਨ, ਸਰਪੰਚ ਪ੍ਰਦੀਪ ਸਿੰਘ ਕੰਜਾਰੀ, ਸਰਪੰਚ ਜਗਦੀਪ ਸਿੰਘ ਜਿੰਮੀ ਲਾਡਪੁਰ, ਅਮਨਦੀਪ ਸਿੰਘ ਧਰਮਗੜ੍ਹ, ਤਰਸੇਮ ਸਿੰਘ ਕੋਟਲੀ, ਪਾਰਟੀ ਆਗੂ, ਵਰਕਰ ਅਤੇ ਪਿੰਡ ਵਾਸੀ ਵੱਡੀ ਗਿਣਤੀ ਵਿਚ ਮੌਜੂਦ ਸਨ |
ਪਿਛਲੀ ਖ਼ਬਰ ਸਿੱਖਿਆ, ਸਿਹਤ ਤੇ ਰੁਜ਼ਗਾਰ ਦੇ ਖੇਤਰ 'ਚ 'ਮਾਨ ਸਰਕਾਰ' ਦੇ ਵੱਡੇ ਕਾਰਜ- ਬੜਿੰਗ ਅਗਲੀ ਖ਼ਬਰ ਮਨਦੀਪ ਕੌਰ ਨਾਗਰਾ ਨੇ ਗੁਰਬਰਿੰਦਰ ਸਿੰਘ ਭਗੜਾਣਾ ਦੇ ਹੱਕ 'ਚ ਕੀਤਾ ਚੋਣ ਪ੍ਰਚਾਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।