11-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-12-2025

ਡੀ. ਸੀ. ਵਲੋਂ ਸਫ਼ਾਈ ਅਭਿਆਨ 'ਚ ਸ਼ਾਮਿਲ ਵਲੰਟੀਅਰਾਂ ਨੂੰ ਵਿਸ਼ੇਸ਼ ਜੈਕਟਾਂ ਤੇ ਹੋਰ ਸਫ਼ਾਈ ਸਮੱਗਰੀ ਦੀ ਵੰਡ

ਅਜੀਤ ਡੈਸਕ 25-12-2025
ਫ਼ਤਹਿਗੜ੍ਹ ਸਾਹਿਬ, 24 ਦਸੰਬਰ (ਬਲਜਿੰਦਰ ਸਿੰਘ)-ਸ਼ਹੀਦੀ ਸਭਾ ਦੌਰਾਨ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਸਫ਼ਾਈ ਲਈ ਵਿਸ਼ੇਸ਼ ਮੁਹਿੰਮ ਚਲਾਈ ਜਾ ਰਹੀ ਹੈ, ਜਿਸ ਵਿਚ ਨਾ ਕੇਵਲ ਨਗਰ ਕੌਂਸਲਾਂ ਦੇ ਸਫ਼ਾਈ ਸੇਵਕ ਦਿਨ ਰਾਤ ਮਿਹਨਤ ਕਰ ਰਹੇ ਹਨ ਬਲਕਿ ਵੱਡੀ ਗਿਣਤੀ ਵਿਚ ਵਲੰਟੀਅਰ ਖ਼ੁਦ ਪ੍ਰਸ਼ਾਸਨ ਨਾਲ ਰਾਬਤਾ ਕਾਇਮ ਕਰ ਰਹੇ ਹਨ ਅਤੇ ਸਾਨੂੰ ਆਪਣੇ ਇਨ੍ਹਾਂ ਸਮਾਜ ਸੇਵੀ ਸੰਗਠਨਾਂ ਅਤੇ ਵਲੰਟੀਅਰਾਂ 'ਤੇ ਮਾਣ ਹੈ | ਇਹ ਪ੍ਰਗਟਾਵਾ ਡਿਪਟੀ ਕਮਿਸ਼ਨਰ ਡਾ. ਸੋਨਾ ਥਿੰਦ ਨੇ ਇਨ੍ਹਾਂ ਵਲੰਟੀਅਰਾਂ ਨੂੰ ਵਿਸ਼ੇਸ਼ ਤੌਰ 'ਤੇ ਤਿਆਰ ਕੀਤੀਆਂ ਜੈਕਟਾਂ, ਦਸਤਾਨੇ, ਕੂੜਾ ਇਕੱਤਰ ਕਰਨ ਲਈ ਬੈਗ ਪ੍ਰਦਾਨ ਕਰਦਿਆਂ ਕੀਤਾ | ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਲੋਂ ਇਹ ਵਿਸ਼ੇਸ਼ ਤੌਰ 'ਤੇ ਦਿਸ਼ਾ ਨਿਰਦੇਸ਼ ਦਿੱਤੇ ਗਏ ਹਨ ਕਿ ਸ਼ਹੀਦੀ ਸਭਾ ਦੌਰਾਨ ਸਾਫ਼ ਸਫ਼ਾਈ ਦਾ ਪੂਰਾ ਧਿਆਨ ਰੱਖਿਆ ਜਾਵੇ | ਡਿਪਟੀ ਕਮਿਸ਼ਨਰ ਡਾ. ਸੋਨਾ ਥਿੰਦ ਨੇ ਕਿਹਾ ਕਿ ਆਪਣੇ ਆਲ਼ੇ ਦੁਆਲੇ ਨੂੰ ਸਾਫ਼ ਰੱਖਣਾ ਹਰੇਕ ਨਾਗਰਿਕ ਦਾ ਨੈਤਿਕ ਫ਼ਰਜ਼ ਬਣਦਾ ਹੈ | ਉਨ੍ਹਾਂ ਕਿਹਾ ਕਿ ਸ਼ਹੀਦਾਂ ਦੀ ਇਸ ਪਵਿੱਤਰ ਧਰਤੀ ਮੌਕੇ ਆਪਾਂ ਸਾਰਿਆਂ ਨੂੰ ਇਹ ਪ੍ਰਣ ਕਰਨਾ ਚਾਹੀਦਾ ਹੈ ਕਿ ਆਲ਼ੇ ਦੁਆਲੇ ਨੂੰ ਸਵੱਛ ਰੱਖਿਆ ਜਾਵੇਗਾ | ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਸ਼ਹੀਦੀ ਸਭਾ ਦੇ ਤਿੰਨ ਕਿੱਲੋਮੀਟਰ ਦੇ ਦਾਇਰੇ ਵਿਚ ਜਿੱਥੇ ਨਗਰ ਕੌਂਸਲ ਸਰਹਿੰਦ ਦੀ ਤਰਫ਼ੋਂ 200 ਡਸਟਬੀਨ ਸਥਾਪਿਤ ਕੀਤੇ ਗਏ ਹਨ, ਉੱਥੇ ਹੀ ਵੱਖ-ਵੱਖ ਵੈਨਾਂ ਰਾਹੀਂ ਗਿੱਲਾ ਅਤੇ ਸੁੱਕਾ ਕੂੜਾ ਵੱਖ-ਵੱਖ ਇਕੱਤਰ ਕੀਤਾ ਜਾ ਰਿਹਾ ਹੈ | ਉਨ੍ਹਾਂ ਨੇ ਦੱਸਿਆ ਕਿ ਇਸ ਤੋਂ ਇਲਾਵਾ 20 ਵੱਡੇ ਡਸਟਬੀਨ ਵੀ ਲਗਾਏ ਗਏ ਹਨ ਅਤੇ ਸਫ਼ਾਈ ਸੇਵਕ ਦਿਨ ਰਾਤ ਆਪਣੀ ਜ਼ਿੰਮੇਵਾਰੀ ਤਨਦੇਹੀ ਨਾਲ ਨਿਭਾ ਰਹੇ ਹਨ | ਡਿਪਟੀ ਕਮਿਸ਼ਨਰ ਡਾ. ਸੋਨਾ ਥਿੰਦ ਨੇ ਲੰਗਰ ਕਮੇਟੀਆਂ ਦੇ ਪ੍ਰਬੰਧਕਾਂ ਨੂੰ ਅਪੀਲ ਕੀਤੀ ਕਿ ਉਹ ਸੰਗਤਾਂ ਵਿਚ ਲੰਗਰ ਵਰਤਾਉਣ ਤੋਂ ਬਾਅਦ ਵਰਤੇ ਜਾਣ ਵਾਲੇ ਸਮਾਨ ਨੂੰ ਇੱਧਰ ਉੱਧਰ ਸੁੱਟਣ ਦੀ ਥਾਂ 'ਤੇ ਕੇਵਲ ਡਸਟਬੀਨ ਵਿਚ ਪਾਉਣ ਜਿੱਥੋਂ ਕਿ ਨਗਰ ਕੌਂਸਲ ਦੀਆਂ ਟੀਮਾਂ ਖ਼ੁਦ ਇਕੱਤਰ ਕਰ ਲੈਣਗੀਆਂ | ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਪੂਜਾ ਸਿਆਲ ਗਰੇਵਾਲ, ਐਸ.ਡੀ.ਐਮ. ਅਮਲੋਹ ਚੇਤਨ ਬੰਗੜ, ਮੁੱਖ ਮੰਤਰੀ ਫ਼ੀਲਡ ਅਫ਼ਸਰ ਸ਼ੰਕਰ ਸ਼ਰਮਾ ਸਮੇਤ ਹੋਰ ਅਧਿਕਾਰੀ ਵੀ ਹਾਜ਼ਰ ਸਨ |
ਪਿਛਲੀ ਖ਼ਬਰ ਕੈਬਨਿਟ ਮੰਤਰੀ ਡਾ. ਬਲਬੀਰ ਸਿੰਘ ਨੇ ਸੰਗਤ ਦੀ ਸਹੂਲਤ ਲਈ ਮੁਫ਼ਤ ਈ-ਰਿਕਸ਼ਾ ਸੇਵਾ ਕੀਤੀ ਆਰੰਭ ਅਗਲੀ ਖ਼ਬਰ ਸੜਕ ਦੀ ਮੁਰੰਮਤ ਵੇਲੇ ਲੁੱਕ ਪਾਉਣ ਦੀ ਬਜਾਏ ਕੇਰੀ ਪਾ ਕੇ ਸਾਰਿਆ ਬੁੱਤਾ- ਪੰਜੋਲੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।