11-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-12-2025

ਫ਼ਤਹਿਗੜ੍ਹ ਸਾਹਿਬ ਵਿਖੇ ਪ੍ਰਮੇਸ਼ਰ ਦੁਆਰ ਚੈਰੀਟੇਬਲ ਟਰੱਸਟ ਵਲੋਂ 2 ਰੋਜ਼ਾ ਸ਼ਹੀਦੀ ਸਮਾਗਮ ਅੱਜ ਤੋਂ- ਸੇਖੋਂ

ਅਜੀਤ ਡੈਸਕ 25-12-2025
ਫ਼ਤਹਿਗੜ੍ਹ ਸਾਹਿਬ, 24 ਦਸੰਬਰ (ਬਲਜਿੰਦਰ ਸਿੰਘ)-ਸਰਬੰਸਦਾਨੀ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜ਼ਾਦੇ ਬਾਬਾ ਜ਼ੋਰਾਵਰ ਸਿੰਘ ਜੀ, ਬਾਬਾ ਫ਼ਤਹਿ ਸਿੰਘ ਜੀ ਤੇ ਮਾਤਾ ਗੁਜਰੀ ਜੀ ਦੀ ਲਾਸਾਨੀ ਸ਼ਹਾਦਤ ਨੂੰ ਸਮਰਪਿਤ ਫ਼ਤਹਿਗੜ੍ਹ ਸਾਹਿਬ ਦੀ ਧਰਤੀ 'ਤੇ ਲੱਗਣ ਵਾਲੀ ਸ਼ਹੀਦੀ ਸਭਾ ਦੌਰਾਨ 25 ਅਤੇ 26 ਦਸੰਬਰ ਨੂੰ ਪ੍ਰਮੇਸ਼ਰ ਦੁਆਰ ਚੈਰੀਟੇਬਲ ਟਰੱਸਟ ਵਲੋਂ ਗੁਰਦੁਆਰਾ ਬਾਬਾ ਮੋਤੀ ਰਾਮ ਮਹਿਰਾ ਨੇੜੇ ਬਸੀ ਰੋਡ ਵਿਖੇ 2 ਦਿਨਾਂ ਸ਼ਹੀਦੀ ਸਭਾ ਸਮਾਗਮ ਕਰਵਾਏ ਜਾ ਰਹੇ ਹਨ | ਇਸ ਸਬੰਧੀ ਜਾਣਕਾਰੀ ਦਿੰਦਿਆਂ ਪ੍ਰਬੰਧਕ ਨਰਿੰਦਰ ਸਿੰਘ ਸੇਖੋਂ ਨੇ ਦੱਸਿਆ ਕਿ 25 ਅਤੇ 26 ਦਸੰਬਰ ਨੂੰ ਰਾਤ 7 ਤੋਂ 10 ਵਜੇ ਤੱਕ ਭਾਈ ਰਣਜੀਤ ਸਿੰਘ ਖ਼ਾਲਸਾ ਢੱਡਰੀਆਂ ਵਾਲੇ ਸੰਗਤਾਂ ਨੂੰ ਸਰਹਿੰਦ ਦੀ ਧਰਤੀ ਦਾ ਲਹੂ ਭਿੱਜਾ ਇਤਿਹਾਸ ਅਤੇ ਕੀਰਤਨ ਸਰਵਣ ਕਰਵਾਉਣਗੇ | ਉਨ੍ਹਾਂ ਸੰਗਤਾਂ ਨੂੰ ਇਨ੍ਹਾਂ ਸ਼ਹੀਦੀ ਸਮਾਗਮਾਂ ਵਿਚ ਵੱਧ-ਚੜ੍ਹ ਕੇ ਸ਼ਾਮਿਲ ਹੋਣ ਦੀ ਅਪੀਲ ਵੀ ਕੀਤੀ | ਉਨ੍ਹਾਂ ਕਿਹਾ ਕਿ ਇਨ੍ਹਾਂ ਸਮਾਗਮਾਂ ਦਾ ਮੁੱਖ ਉਦੇਸ਼ ਸਾਡੀ ਨਵੀਂ ਪੀੜ੍ਹੀ ਨੂੰ ਕੌਮ ਦੇ ਮਹਾਨ ਸ਼ਹੀਦਾਂ ਦੀਆਂ ਕੁਰਬਾਨੀਆਂ ਬਾਰੇ ਜਾਣਕਾਰੀ ਦੇਣੀ ਬਹੁਤ ਜ਼ਰੂਰੀ ਹੈ ਤਾਂ ਜੋ ਉਹ ਆਪਣੇ ਵਿਰਸੇ ਨਾਲ ਜੁੜ ਕੇ ਸਮਾਜ ਵਿਚ ਆਪਣਾ ਬਣਦਾ ਯੋਗਦਾਨ ਪਾ ਸਕਣ |
ਪਿਛਲੀ ਖ਼ਬਰ ਗੁਰਦੁਆਰਾ ਸ੍ਰੀ ਜੋਤੀ ਸਰੂਪ ਸਾਹਿਬ ਵਿਖੇ ਅੱਜ ਸ੍ਰੀ ਅਖੰਡ ਪਾਠ ਦੀ ਆਰੰਭਤਾ ਨਾਲ ਸ਼ੁਰੂ ਹੋਵੇਗੀ ਸ਼ਹੀਦੀ ਸਭਾ <br/> ਅਗਲੀ ਖ਼ਬਰ ਸ਼ਹੀਦਾਂ ਨੂੰ ਸਮਰਪਿਤ ਪੈਦਲ ਯਾਤਰਾ 'ਚ ਸ਼ਾਮਿਲ ਹੋਣ ਲਈ ਚੰਨੀ ਬਸੀ ਪਠਾਣਾਂ ਪਹੁੰਚੇ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।