12-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-12-2025

ਜ਼ਿਲ੍ਹਾ ਮੈਜਿਸਟਰੇਟ ਵਲੋਂ ਪਾਬੰਦੀ ਹੁਕਮ ਜਾਰੀ

ਅਜੀਤ ਡੈਸਕ 25-12-2025
ਫ਼ਤਹਿਗੜ੍ਹ ਸਾਹਿਬ, 24 ਦਸੰਬਰ (ਬਲਜਿੰਦਰ ਸਿੰਘ)-ਜ਼ਿਲ੍ਹਾ ਮੈਜਿਸਟਰੇਟ ਫ਼ਤਹਿਗੜ੍ਹ ਸਾਹਿਬ ਡਾ. ਸੋਨਾ ਥਿੰਦ ਨੇ ਪੰਜਾਬ ਆਬਕਾਰੀ ਐਕਟ 1914 ਦੀ ਧਾਰਾ 54 ਅਧੀਨ ਮਿਲੇ ਅਧਿਕਾਰਾਂ ਦੀ ਵਰਤੋਂ ਕਰਦਿਆਂ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ, ਗੁਰਦੁਆਰਾ ਸ੍ਰੀ ਜੋਤੀ ਸਰੂਪ ਸਾਹਿਬ ਦੀ ਹਦੂਦ ਦੇ ਤਿੰਨ ਕਿੱਲੋਮੀਟਰ ਦੇ ਏਰੀਏ ਅੰਦਰ ਅਤੇ ਤਿੰਨ ਕਿੱਲੋਮੀਟਰ ਦੇ ਏਰੀਏ ਤੋਂ ਇਲਾਵਾ ਅਨਾਜ ਮੰਡੀ ਸਰਹਿੰਦ, ਸਾਨੀਪੁਰ ਚੌਂਕ, ਜੀ.ਟੀ. ਰੋਡ ਬਾੜਾ, ਚਾਵਲਾ ਚੌਂਕ, ਸਰਹਿੰਦ ਰੇਲਵੇ ਰੋਡ, ਸਰਹਿੰਦ ਰੇਲਵੇ ਰੋਡ ਹਮਾਯੰੂਪੁਰ, ਭੱਟੀ ਰੋਡ ਸਰਹਿੰਦ, ਖਾਨਪੁਰ ਦੇ ਸ਼ਰਾਬ ਦੇ ਠੇਕੇ ਤੇ ਅਹਾਤੇ 'ਤੇ ਸ਼ਰਾਬ ਦੀ ਵਿਕਰੀ, ਹੋਟਲਾਂ ਆਦਿ ਜਿੱਥੇ ਕਾਨੂੰਨੀ ਤੌਰ 'ਤੇ ਸ਼ਰਾਬ ਦੀ ਵਰਤੋਂ ਦੀ ਇਜਾਜ਼ਤ ਹੈ, ਵਿਚ ਸ਼ਰਾਬ ਦੀ ਵਰਤੋਂ ਕਰਨ, ਸ਼ਰਾਬ ਦੀ ਵਰਤੋਂ ਕਰਕੇ ਸ਼ਹੀਦੀ ਸਭਾ ਦੇ ਏਰੀਏ ਅੰਦਰ ਦਾਖਲ ਹੋਣ 'ਤੇ 25 ਦਸੰਬਰ ਤੋਂ 27 ਦਸੰਬਰ ਨੂੰ ਰਾਤ 12 ਵਜੇ ਤੱਕ ਪੂਰਨ ਤੌਰ 'ਤੇ ਪਾਬੰਦੀ ਦੇ ਹੁਕਮ ਜਾਰੀ ਕੀਤੇ ਹਨ | ਹੁਕਮਾਂ ਵਿਚ ਲਿਖਿਆ ਗਿਆ ਹੈ ਕਿ ਸ਼ਹੀਦੀ ਸਭਾ ਫ਼ਤਹਿਗੜ੍ਹ ਸਾਹਿਬ 2025 ਮਿਤੀ 25 ਦਸੰਬਰ ਤੋਂ 27 ਦਸੰਬਰ ਤੱਕ ਮਨਾਈ ਜਾ ਰਹੀ ਹੈ, ਜਿਸ ਵਿਚ ਦੇਸ਼ ਵਿਦੇਸ਼ ਤੋਂ ਲੱਖਾਂ ਦੀ ਤਾਦਾਦ ਵਿਚ ਸ਼ਰਧਾਲੂ ਸ਼ਿਰਕਤ ਕਰਦੇ ਹਨ |
ਪਿਛਲੀ ਖ਼ਬਰ ਜੀ. ਪੀ. ਸੀ. 'ਚ ਸਾਹਿਬਜ਼ਾਦਿਆਂ ਦੀ ਲਾਸਾਨੀ ਕੁਰਬਾਨੀ ਨੂੰ ਸਮਰਪਿਤ ਵਿਸ਼ੇਸ਼ ਪ੍ਰੋਗਰਾਮ ਕਰਵਾਇਆ ਅਗਲੀ ਖ਼ਬਰ ਰਾਣਵਾਂ ਸਕੂਲ ਵਿਖੇ ਸਾਹਿਬਜ਼ਾਦਿਆਂ ਦੀ ਯਾਦ 'ਚ ਸਮਾਗਮ ਕਰਵਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।