12-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-12-2025

ਜੀ. ਪੀ. ਸੀ. 'ਚ ਸਾਹਿਬਜ਼ਾਦਿਆਂ ਦੀ ਲਾਸਾਨੀ ਕੁਰਬਾਨੀ ਨੂੰ ਸਮਰਪਿਤ ਵਿਸ਼ੇਸ਼ ਪ੍ਰੋਗਰਾਮ ਕਰਵਾਇਆ

ਅਜੀਤ ਡੈਸਕ 25-12-2025
ਮੰਡੀ ਗੋਬਿੰਦਗੜ੍ਹ, 24 ਦਸੰਬਰ (ਇਕਬਾਲਦੀਪ ਸੰਧੂ)-ਗੋਬਿੰਦਗੜ੍ਹ ਪਬਲਿਕ ਸਕੂਲ ਵਿਚ ਸ਼ਹੀਦਾਂ ਦੀ ਅਮਰ ਸ਼ਹਾਦਤ ਨੂੰ ਨਮਨ ਕਰਦਿਆਂ ਇਕ ਵਿਸ਼ੇਸ਼ ਪ੍ਰੋਗਰਾਮ ਕਰਵਾਇਆ ਗਿਆ | ਇਸ ਮੌਕੇ ਸਭ ਤੋਂ ਪਹਿਲਾਂ ਸ਼ਰਧਾ ਨਾਲ ਸ਼ਬਦ ਗਾਇਣ ਕੀਤਾ ਗਿਆ | ਸਭਾ ਦੌਰਾਨ ਚਮਕੌਰ ਦੀ ਗੜ੍ਹੀ ਅਤੇ ਸਰਹਿੰਦ ਦੇ ਇਤਿਹਾਸ ਬਾਰੇ ਵਿਦਿਆਰਥੀਆਂ ਨੂੰ ਦੱਸਿਆ ਗਿਆ | ਇਸ ਮੌਕੇ ਵਿਦਿਆਰਥੀਆਂ ਵਲੋਂ ਸਾਹਿਬਜ਼ਾਦਿਆਂ ਵਾਂਗ ਸੱਚ, ਸਿਧਾਂਤਾਂ ਅਤੇ ਹਿੰਮਤ ਦੇ ਰਸਤੇ 'ਤੇ ਅਡਿੱਗ ਰਹਿਣ ਲਈ ਸਹੁੰ ਚੁੱਕੀ ਗਈ | ਸ਼ਹੀਦਾਂ ਦੀ ਲਾਸਾਨੀ ਕੁਰਬਾਨੀ ਨੂੰ ਸਿੱਜਦਾ ਕਰਦਿਆਂ ਭਾਵਪੂਰਨ ਕਵਿਤਾਵਾਂ ਵੀ ਪੇਸ਼ ਕੀਤੀਆਂ ਗਈਆਂ | ਇਸ ਵਿਸ਼ੇਸ਼ ਸਮਾਗਮ ਵਿਚ ਭਾਰਤੀ ਵਿਕਾਸ ਪ੍ਰੀਸ਼ਦ ਦੇ ਮੈਂਬਰ ਸਾਹਿਬਾਨ ਨੇ ਵਿਸ਼ੇਸ਼ ਤੌਰ 'ਤੇ ਸ਼ਿਰਕਤ ਕਰਕੇ ਸ਼ਹੀਦਾਂ ਦੀ ਮਹਾਨ ਕੁਰਬਾਨੀ ਅੱਗੇ ਸ਼ਰਧਾ ਸਹਿਤ ਨਮਨ ਕੀਤਾ | ਸਕੂਲ ਪਿ੍ੰਸੀਪਲ ਡਾ. ਨੀਰੂ ਅਰੋੜਾ ਨੇ ਕਿਹਾ ਕਿ ਸਾਹਿਬਜ਼ਾਦਿਆਂ ਦੀ ਕੁਰਬਾਨੀ ਮਨੁੱਖਤਾ, ਧਰਮ ਅਤੇ ਅਡਿੱਗ ਇਰਾਦਿਆਂ ਦੀ ਸਭ ਤੋਂ ਉੱਚੀ ਮਿਸਾਲ ਹੈ | ਉਨ੍ਹਾਂ ਨੇ ਕਿਹਾ ਕਿ ਵਿਦਿਆਰਥੀਆਂ ਨੂੰ ਚਾਹੀਦਾ ਹੈ ਕਿ ਉਹ ਸਾਹਿਬਜ਼ਾਦਿਆਂ ਦੇ ਦਰਸਾਏ ਰਾਹ 'ਤੇ ਚੱਲ ਕੇ ਸੱਚਾਈ, ਸੇਵਾ ਅਤੇ ਸਮਰਪਣ ਨੂੰ ਆਪਣੀ ਜ਼ਿੰਦਗੀ ਦਾ ਮੂਲ ਮੰਤਵ ਬਣਾਉਣ |
ਪਿਛਲੀ ਖ਼ਬਰ ਪੀ. ਆਈ. ਐੱਮ. ਟੀ. ਨੇ ਸ਼ਹੀਦੀ ਜੋੜ ਮੇਲੇ ਮੌਕੇ ਲੰਗਰ ਲਗਾਇਆ ਅਗਲੀ ਖ਼ਬਰ ਜ਼ਿਲ੍ਹਾ ਮੈਜਿਸਟਰੇਟ ਵਲੋਂ ਪਾਬੰਦੀ ਹੁਕਮ ਜਾਰੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।