12-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-12-2025

ਛੋਟੇ ਸਾਹਿਬਜ਼ਾਦਿਆਂ ਅਤੇ ਮਾਤਾ ਗੁਜਰੀ ਜੀ ਦੀ ਲਾਸਾਨੀ ਸ਼ਹਾਦਤ ਨੂੰ ਸਮਰਪਿਤ ਦੋ ਰੋਜ਼ਾ ਖ਼ੂਨਦਾਨ ਕੈਂਪ ਸ਼ੁਰੂ

ਅਜੀਤ ਡੈਸਕ 26-12-2025
ਫ਼ਤਹਿਗੜ੍ਹ ਸਾਹਿਬ, 25 ਦਸੰਬਰ (ਮਨਪ੍ਰੀਤ ਸਿੰਘ)-ਸਰਬੰਸਦਾਨੀ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜ਼ਾਦਿਆਂ ਬਾਬਾ ਜ਼ੋਰਾਵਰ ਸਿੰਘ, ਬਾਬਾ ਫ਼ਤਹਿ ਸਿੰਘ ਤੇ ਮਾਤਾ ਗੁਜਰੀ ਜੀ ਦੀ ਮਹਾਨ ਸ਼ਹਾਦਤ ਦੀ ਪਵਿੱਤਰ ਯਾਦ 'ਚ ਜ਼ਿਲ੍ਹਾ ਪ੍ਰਸ਼ਾਸਕੀ ਕੰਪਲੈਕਸ ਵਿਖੇ ਦੋ ਰੋਜ਼ਾ ਖ਼ੂਨਦਾਨ ਕੈਂਪ ਸ਼ੁਰੂ ਹੋ ਗਿਆ ਹੈ | ਸਮਾਗਮ ਵਿਚ ਹਲਕਾ ਵਿਧਾਇਕ ਲਖਵੀਰ ਸਿੰਘ ਰਾਏ ਤੇ ਡਿਪਟੀ ਕਮਿਸ਼ਨਰ ਡਾ. ਸੋਨਾ ਥਿੰਦ ਨੇ ਸ਼ਿਰਕਤ ਕਰਦਿਆਂ ਖ਼ੂਨਦਾਨੀਆਂ ਦੀ ਹੌਸਲਾ ਅਫ਼ਜ਼ਾਈ ਕੀਤੀ | ਇਸ ਮੌਕੇ ਵਿਧਾਇਕ ਰਾਏ ਨੇ ਕਿਹਾ ਕਿ ਛੋਟੇ ਸਾਹਿਬਜ਼ਾਦਿਆਂ ਅਤੇ ਮਾਤਾ ਗੁਜਰੀ ਜੀ ਦੀ ਸ਼ਹਾਦਤ ਮਨੁੱਖਤਾ ਦੇ ਇਤਿਹਾਸ ਵਿਚ ਇਕ ਅਨੋਖੀ, ਬੇਮਿਸਾਲ ਅਤੇ ਪ੍ਰੇਰਨਾਦਾਇਕ ਮਿਸਾਲ ਹੈ | ਉਨ੍ਹਾਂ ਨੇ ਕਿਹਾ ਕਿ ਫ਼ਤਹਿਗੜ੍ਹ ਸਾਹਿਬ ਦੀ ਧਰਤੀ ਕੁਰਬਾਨੀਆਂ ਦੀ ਪ੍ਰਤੀਕ ਹੈ ਅਤੇ ਖ਼ੂਨਦਾਨ ਕੈਂਪ ਸਾਡੀ ਆਪਣੀ ਜ਼ਿੰਮੇਵਾਰੀ ਅਤੇ ਸਮਾਜਕ ਸੇਵਾ ਪ੍ਰਤੀ ਵਚਨਬੱਧਤਾ ਨੂੰ ਦਰਸਾਉਂਦਾ ਹੈ | ਉਨ੍ਹਾਂ ਨੇ ਜ਼ਿਲ੍ਹਾ ਵਾਸੀਆਂ ਨੂੰ ਸੱਦਾ ਦਿੱਤਾ ਕਿ ਉਹ ਹੈਲਪਲਾਈਨ ਨੰ.104 'ਤੇ ਆਪਣੇ ਆਪ ਨੂੰ ਖ਼ੂਨਦਾਨੀ ਵਜੋਂ ਰਜਿਸਟਰ ਕਰਵਾ ਕੇ ਮਹਾਂਦਾਨ ਦੀ ਇਸ ਮੁਹਿੰਮ ਦਾ ਹਿੱਸਾ ਬਣਨ | ਉਨ੍ਹਾਂ ਕਿਹਾ ਕਿ ਖ਼ੂਨਦਾਨ ਜੀਵਨ-ਦਾਨ ਹੈ ਤੇ ਇਸ ਪਵਿੱਤਰ ਸਮੇਂ ਦੌਰਾਨ ਵੱਡੀ ਗਿਣਤੀ ਵਿਚ ਲੋਕਾਂ ਵਲੋਂ ਦਿੱਤਾ ਜਾ ਰਿਹਾ ਯੋਗਦਾਨ ਕਾਬਿਲ-ਏ-ਤਾਰੀਫ਼ ਹੈ | ਸਮਾਗਮ ਵਿਚ ਵੱਖ-ਵੱਖ ਸਰਕਾਰੀ ਵਿਭਾਗਾਂ ਦੇ ਅਧਿਕਾਰੀਆਂ, ਸਮਾਜ ਸੇਵੀਆਂ ਅਤੇ ਨੌਜਵਾਨਾਂ ਨੇ ਸ਼ਮੂਲੀਅਤ ਕੀਤੀ | ਕੈਂਪ ਦੌਰਾਨ ਉੱਚ-ਪੱਧਰੀ ਮੈਡੀਕਲ ਟੀਮ ਵਲੋਂ ਸੁਰੱਖਿਆ ਮਿਆਰਾਂ ਦੀ ਪੂਰੀ ਪਾਲਨਾ ਕਰਦੇ ਹੋਏ ਖ਼ੂਨ ਇਕੱਤਰ ਕੀਤਾ ਗਿਆ | ਇਸ ਮੌਕੇ ਸਿਵਲ ਸਰਜਨ ਡਾ. ਅਰਵਿੰਦ ਪਾਲ ਸਿੰਘ, ਸਹਾਇਕ ਸਿਵਲ ਸਰਜਨ ਡਾ. ਕੇਡੀ ਸਿੰਘ, ਸੀਨੀਅਰ ਮੈਡੀਕਲ ਅਫ਼ਸਰ ਡਾ. ਜਸਪ੍ਰੀਤ ਸਿੰਘ ਬੇਦੀ, ਬੀ.ਟੀ.ਓ. ਡਾ. ਪ੍ਰਵੀਨ ਕੌਰ, ਡੀ.ਐੱਮ.ਸੀ. ਡਾ. ਸਰੀਤਾ, ਜ਼ਿਲ੍ਹਾ ਸਮੂਹ ਸਿੱਖਿਆ ਤੇ ਸੂਚਨਾ ਅਫ਼ਸਰ ਬਲਜਿੰਦਰ ਸਿੰਘ, ਜ਼ਿਲ੍ਹਾ ਟੀਕਾਕਰਨ ਅਫ਼ਸਰ ਡਾ. ਰਾਜੇਸ਼ ਕੁਮਾਰ, ਜ਼ਿਲ੍ਹਾ ਪ੍ਰੀਸ਼ਦ ਮੈਂਬਰ ਐਡਵੋਕੇਟ ਅਮਰਿੰਦਰ ਸਿੰਘ ਮੰਡੋਫਲ, ਸਰਪੰਚ ਕੁਲਵਿੰਦਰ ਸਿੰਘ ਡੇਰਾ, ਮੈਂਬਰ ਬਲਾਕ ਸੰਮਤੀ ਸਤਵੀਰ ਸਿੰਘ ਨੰਬਰਦਾਰ, ਸਰਪੰਚ ਜਗਰੂਪ ਸਿੰਘ ਨੰਬਰਦਾਰ, ਮੈਂਬਰ ਬਲਾਕ ਸੰਮਤੀ ਗੁਰਜੀਤ ਸਿੰਘ ਬਿੱਟਾ, ਬਲਾਕ ਪ੍ਰਧਾਨ ਪਿ੍ਤਪਾਲ ਸਿੰਘ ਜੱਸੀ, ਸਰਪੰਚ ਬਲਜਿੰਦਰ ਸਿੰਘ ਕਾਕਾ ਤੇ ਰੁਪਿੰਦਰ ਸਿੰਘ ਜੱਲ੍ਹਾ ਆਦਿ ਹਾਜ਼ਰ ਸਨ |
ਪਿਛਲੀ ਖ਼ਬਰ ਸ਼ਹੀਦੀ ਸਭਾ ਦੌਰਾਨ ਪ੍ਰਸ਼ਾਸਨ ਦੇ ਪ੍ਰਬੰਧਾਂ ਦੀ ਹਰ ਪਾਸੇ ਹੋ ਰਹੀ ਹੈ ਸ਼ਲਾਘਾ- ਸਾਧੂ ਰਾਮ, ਚਨਾਰਥਲ, ਕਾਕਾ ਅਗਲੀ ਖ਼ਬਰ ਬਿੱਟੂ ਨੇ ਸਾਥੀਆਂ ਸਮੇਤ ਪੈਦਲ ਯਾਤਰਾ ਦੌਰਾਨ ਸਾਬਕਾ ਵਿਧਾਇਕ ਲੱਖਾ ਦਾ ਕੀਤਾ ਸਵਾਗਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।