12-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-12-2025

ਮੁਫ਼ਤ ਆਯੁਰਵੈਦਿਕ ਮੈਡੀਕਲ ਕੈਂਪ ਲਗਾਇਆ

ਅਜੀਤ ਡੈਸਕ 26-12-2025
ਫ਼ਤਹਿਗੜ੍ਹ ਸਾਹਿਬ, 25 ਦਸੰਬਰ (ਰਾਜਿੰਦਰ ਸਿੰਘ)-ਸਾਕਾ ਸਰਹਿੰਦ ਦੇ ਮਹਾਨ ਸ਼ਹੀਦਾਂ ਦੀ ਕੁਰਬਾਨੀ ਨੂੰ ਸਮਰਪਿਤ ਦ ਹਿਊਮਨ ਰਾਈਟਸ ਐਂਡ ਐਂਟੀ ਕਰਪਸ਼ਨ ਫ਼ਰੰਟ ਪੰਜਾਬ ਵਲੋਂ ਸਾਲਾਨਾ ਤਿੰਨ ਦਿਨਾਂ 8ਵਾਂ ਮੁਫ਼ਤ ਆਯੁਰਵੈਦਿਕ ਮੈਡੀਕਲ ਕੈਂਪ ਸਰਹਿੰਦ ਮੰਡੀ ਵਿਖੇ ਲਗਾਇਆ ਗਿਆ | ਕੈਂਪ ਦਾ ਉਦਘਾਟਨ ਮੁੱਖ ਮਹਿਮਾਨ ਸੰਦੀਪ ਗੋਗਨਾ ਓਨਰ ਨਿੱਟਵੇਅਰਸ ਲੁਧਿਆਣਾ ਨੇ ਕੀਤਾ | ਇਸ ਮੌਕੇ ਉਨ੍ਹਾਂ ਕਿਹਾ ਕਿ ਫ਼ਰੰਟ ਵਲੋਂ ਫ੍ਰੀ ਦਵਾਈਆਂ ਦਾ ਲਗਾ ਕੇ ਸ਼ਹੀਦਾਂ ਨੂੰ ਸ਼ਰਧਾਂਜਲੀ ਦੇਣੀ ਬਹੁਤ ਹੀ ਸ਼ਲਾਘਾਯੋਗ ਕਾਰਜ ਹੈ | ਇਸ ਡਾਕਟਰਾਂ 'ਚ ਡਾ.ਜੇ.ਐੱਸ. ਬਾਜਵਾ, ਵੈਦ ਧਰਮ ਸਿੰਘ, ਡਾ. ਕੁਲਦੀਪ ਸਿੰਘ ਅਤੇ ਸੂਬਾ ਜਨਰਲ ਸਕੱਤਰ ਗੁਰਸੇਵਕ ਸਿੰਘ ਜਮੀਤਗੜ੍ਹ, ਇੰਸਪੈਕਟਰ ਜਗਬੀਰ ਸਿੰਘ, ਕੈਸ਼ੀਅਰ ਹੰਸ ਰਾਜ ਤਲਾਣੀਆਂ, ਕੈਪ. ਹਰਭਜਨ ਸਿੰਘ ਚੀਮਾ, ਕੈਪ. ਅਮਰੀਕ ਸਿੰਘ, ਗੁਰਨੈਲ ਭੱਟੀਆਂ, ਵੈਦ ਰਮੇਸ਼ ਸਿੰਘ, ਬਲਜੀਤ ਸਿੰਘ ਤਹਿਸੀਲਦਾਰ ਸੇਵਾ ਮੁਕਤ, ਦਵਿੰਦਰ ਸਿੰਘ, ਗੁਰਸੇਵਕ ਸਿੰਘ ਮਜ਼ਾਤ ਤੇ ਮਾਸਟਰ ਪਰਮਜੀਤ ਸਿੰਘ ਆਦਿ ਹਾਜ਼ਰ ਸਨ |
ਪਿਛਲੀ ਖ਼ਬਰ ਪਾਈਨ ਗਰੋਵ ਪਬਲਿਕ ਸਕੂਲ ਨੇ ਸ਼ਹੀਦਾਂ ਦੀ ਯਾਦ 'ਚ ਲੰਗਰ ਲਗਾਇਆ ਅਗਲੀ ਖ਼ਬਰ ਬਰਸਾਨਾ, ਵਰਿੰਦਾਵਨ ਤੇ ਮਥੁਰਾ ਦੇ ਦਰਸ਼ਨਾਂ ਲਈ ਤਿੰਨ ਬੱਸਾਂ ਰਵਾਨਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।