26-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-12-2025

ਸ਼ਹੀਦੀ ਸਭਾ ਮੌਕੇ ਪਿੰਡ ਚਨਾਰਥਲ ਕਲਾਂ ਨੇ ਲੰਗਰ ਲਗਾਇਆ

ਅਜੀਤ ਡੈਸਕ 27-12-2025
ਫ਼ਤਹਿਗੜ੍ਹ ਸਾਹਿਬ, 26 ਦਸੰਬਰ (ਬਲਜਿੰਦਰ ਸਿੰਘ)-ਛੋਟੇ ਸਾਹਿਬਜ਼ਾਦਿਆਂ ਅਤੇ ਮਾਤਾ ਗੁਜਰੀ ਜੀ ਦੀ ਲਾਸਾਨੀ ਸ਼ਹਾਦਤ ਨੂੰ ਸਮਰਪਿਤ ਸ਼ਹੀਦੀ ਸਭਾ ਮੌਕੇ ਪਿੰਡ ਚਨਾਰਥਲ ਕਲਾਂ ਵਲੋਂ ਸ਼ਰਧਾ ਨਾਲ ਲੰਗਰ ਲਗਾਇਆ ਗਿਆ | ਇਸ ਮੌਕੇ ਪਿੰਡ ਦੇ ਨੌਜਵਾਨਾਂ ਨੇ ਵੱਧ-ਚੜ੍ਹ ਕੇ ਸੇਵਾ ਨਿਭਾਉਂਦਿਆਂ ਸੰਗਤਾਂ ਦੀ ਨਿਸ਼ਕਾਮ ਭਾਵਨਾ ਨਾਲ ਸੇਵਾ ਕੀਤੀ | ਪਿੰਡ ਵਾਸੀਆਂ ਨੇ ਕਿਹਾ ਕਿ ਸਾਹਿਬਜ਼ਾਦਿਆਂ ਦੀ ਸ਼ਹਾਦਤ ਸਾਨੂੰ ਸੱਚ, ਧਰਮ ਅਤੇ ਇਨਸਾਫ਼ ਦੇ ਰਾਹ 'ਤੇ ਤੁਰਨ ਦੀ ਪੇ੍ਰਰਨਾ ਦਿੰਦੀ ਹੈ | ਲੰਗਰ ਸੇਵਾ ਵਿਚ ਜਸਵਿੰਦਰ ਸਿੰਘ ਜੱਸਾ, ਦਵਿੰਦਰ ਸਿੰਘ ਬਿੰਦਰਾ, ਠੇਕੇਦਾਰ ਸਵਰਨਦੀਪ ਸਿੰਘ, ਪਰਮਵੀਰ ਸਿੰਘ ਟਿਵਾਣਾ, ਰਮਨਦੀਪ ਸਿੰਘ ਰੰਮੀ, ਮਨਪ੍ਰੀਤ ਸਿੰਘ, ਸਰਬਜੀਤ ਸਿੰਘ, ਅਮਰਿੰਦਰ ਸਿੰਘ, ਸੁਰਿੰਦਰ ਸਿੰਘ, ਅਮਰੀਕ ਸਿੰਘ, ਭਗਵੰਤ ਸਿੰਘ, ਹਰਦੇਵ ਸਿੰਘ, ਸ਼ਰਨਪ੍ਰੀਤ ਸਿੰਘ, ਸਤਨਾਮ ਸਿੰਘ, ਸੋਨੀ ਟਿਵਾਣਾ, ਜਸਵੀਰ ਸਿੰਘ ਸਮੇਤ ਹੋਰ ਪਿੰਡ ਵਾਸੀ ਹਾਜ਼ਰ ਸਨ |
ਪਿਛਲੀ ਖ਼ਬਰ ਸ਼ਹੀਦੀ ਸਭਾ ਦੌਰਾਨ ਸਿੱਖ ਮਿਸ਼ਨਰੀ ਕਾਲਜ ਲੁਧਿਆਣਾ ਨੇ ਪੁਸਤਕਾਂ ਦੀ ਪ੍ਰਦਰਸ਼ਨੀ ਲਗਾਈ ਅਗਲੀ ਖ਼ਬਰ ਸ਼ਹੀਦੀ ਸਭਾ 'ਚ ਆਉਣ ਵਾਲੀਆਂ ਸੰਗਤਾਂ ਲਈ ਪ੍ਰਸ਼ਾਸਨ ਵਲੋਂ ਕੀਤੇ ਪ੍ਰਬੰਧ ਸ਼ਲਾਘਾਯੋਗ- ਸਮਾਜ ਸੇਵੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।