09-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-12-2025

ਬੁੱਢਾ ਦਲ ਦੀ ਅਗਵਾਈ 'ਚ ਨਿਹੰਗ ਸਿੰਘਾਂ ਦਾ ਮਹੱਲਾ ਅੱਜ ਨਿਕਲੇਗਾ-ਮੈਨੇਜਰ ਬੁੱਢਾ ਦਲ

ਅਜੀਤ ਡੈਸਕ 28-12-2025
ਫ਼ਤਹਿਗੜ੍ਹ ਸਾਹਿਬ, 27 ਦਸੰਬਰ (ਬਲਜਿੰਦਰ ਸਿੰਘ)-ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜ਼ਾਦਿਆਂ ਦੀ ਅਦੁੱਤੀ ਤੇ ਲਾਮਿਸਾਲ ਸ਼ਹੀਦੀ ਨੂੰ ਸਮਰਪਿਤ ਨਿਹੰਗ ਸਿੰਘਾਂ ਦੀ ਸਿਰਮੌਰ ਜਥੇਬੰਦੀ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਦੀ ਅਗਵਾਈ 'ਚ ਨਿਹੰਗ ਸਿੰਘਾਂ ਵਲੋਂ ਮਹੱਲਾ 28 ਦਸੰਬਰ ਨੂੰ ਕੱਢਿਆ ਜਾਵੇਗਾ | ਬੁੱਢਾ ਦਲ ਦੇ ਮੈਨੇਜਰ ਪਰਮਜੀਤ ਸਿੰਘ ਬਾਜਵਾ ਨੇ ਦੱਸਿਆ ਕਿ ਗੁਰੂ ਸਾਹਿਬ ਵਲੋਂ ਬਖਸ਼ਿਸ਼ ਇਤਿਹਾਸਿਕ ਨਿਸ਼ਾਨ ਨਗਾਰਿਆਂ ਦੀ ਛਤਰ ਛਾਇਆ ਹੇਠ ਸਿੰਘ ਸਾਹਿਬ ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ 14ਵੇਂ ਮੁਖੀ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਪੰਜਵਾਂ ਤਖ਼ਤ ਚਲਦਾ ਵਹੀਰ ਨਿਹੰਗ ਸਿੰਘਾਂ ਦੀ ਅਗਵਾਈ 'ਚ ਗੁਰਦੁਆਰਾ ਬਿਬਾਨਗੜ੍ਹ ਤੋਂ ਮਹੱਲਾ ਚੜੇ੍ਹਗਾ, ਜਿਸ 'ਚ ਵੱਖ-ਵੱਖ ਨਿਹੰਗ ਸਿੰਘ ਦੇ ਮੁਖੀ ਸਾਹਿਬਾਨ, ਆਪੋ ਆਪਣੇ ਦਲਾਂ ਸਮੇਤ ਸ਼ਮੂਲੀਅਤ ਕਰਨਗੇ |
ਇਸ ਮਹੱਲੇ 'ਚ ਹਾਥੀ, ਊਠ, ਘੋੜੇ ਵਿਸ਼ੇਸ਼ ਖਿੱਚ ਦਾ ਕੇਂਦਰ ਹੋਣਗੇ | ਇਹ ਮਹੱਲਾ ਗੁ. ਬਿਬਾਨਗੜ੍ਹ ਸਾਹਿਬ ਛਾਉਣੀ ਬੁੱਢਾ ਦਲ ਤੋਂ ਆਰੰਭ ਹੋ ਕੇ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ, ਠੰਡਾ ਬੁਰਜ, ਮਾਤਾ ਗੁਜਰੀ ਜੀ ਕਾਲਜ, ਨਿਸ਼ਾਨ ਕਿਲ੍ਹਾ ਥੇਹ ਬਾਬਾ ਬੰਦਾ ਸਿੰਘ ਬਹਾਦਰ, ਗੁਰਦੁਆਰਾ ਪਾਤਿਸ਼ਾਹੀ ਛੇਵੀਂ, ਗੁ. ਸ਼ਹੀਦ ਸਿੰਘਾਂ ਤੇ ਗੁਰਦੁਆਰਾ ਸ੍ਰੀ ਜੋਤੀ ਸਰੂਪ ਸਾਹਿਬ ਵਿਖੇ ਨਤਮਸਤਕ ਹੋਣ ਉਪਰੰਤ ਬਾਬਾ ਬੰਦਾ ਸਿੰਘ ਬਹਾਦਰ ਇੰਜੀਨੀਅਰਿੰਗ ਕਾਲਜ ਦੇ ਖੁੱਲੇ੍ਹ ਮੈਦਾਨ 'ਚ ਖੇਡਿਆ ਜਾਵੇਗਾ |
ਪਿਛਲੀ ਖ਼ਬਰ ਬੰਗਲਾਦੇਸ਼ ਸਰਕਾਰ ਖ਼ਿਲਾਫ਼ ਮੰਡੀ ਗੋਬਿੰਦਗੜ੍ਹ 'ਚ ਵਿਸ਼ਵ ਹਿੰਦੂ ਪ੍ਰੀਸ਼ਦ ਨੇ ਰੋਸ ਮਾਰਚ ਕੱਢ ਕੇ ਪੁਤਲਾ ਫੂਕਿਆ ਅਗਲੀ ਖ਼ਬਰ ਸਾਹਿਬਜ਼ਾਦਿਆਂ ਦੀ ਸ਼ਹਾਦਤ ਨੂੰ ਰਹਿੰਦੀ ਦੁਨੀਆ ਤੱਕ ਯਾਦ ਕੀਤਾ ਜਾਂਦਾ ਰਹੇਗਾ-ਬੜਿੰਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।