09-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-12-2025

ਪੋਸ਼ਣ ਅਭਿਆਨ, ਸਖੀ ਵਨ ਸਟਾਪ ਸੈਂਟਰ ਤੇ ਹੋਰ ਯੋਜਨਾਵਾਂ ਬਾਰੇ ਜਾਣਕਾਰੀ ਦੇਣ ਲਈ ਲਗਾਈ ਪ੍ਰਦਰਸ਼ਨੀ ਨੂੰ ਮਿਲਿਆ ਭਰਵਾਂ ਹੁੰਗਾਰਾ

ਅਜੀਤ ਡੈਸਕ 28-12-2025
ਫ਼ਤਹਿਗੜ੍ਹ ਸਾਹਿਬ, 27 ਦਸੰਬਰ (ਮਨਪ੍ਰੀਤ ਸਿੰਘ)-ਰਾਜ ਸਰਕਾਰ ਵਲੋਂ ਚਲਾਈਆਂ ਜਾ ਰਹੀਆਂ ਸਕੀਮਾਂ ਬਾਰੇ ਲੋਕਾਂ ਨੂੰ ਜਾਣੂ ਕਰਨ ਲਈ ਡੀ. ਸੀ. ਕੰਪਲੈਕਸ ਵਿਖੇ ਪ੍ਰਦਰਸ਼ਨੀ ਦਾ ਆਯੋਜਨ ਕੀਤਾ | ਇਨ੍ਹਾਂ ਸਕੀਮਾਂ ਵਿਚ ਪੋਸ਼ਣ ਅਭਿਆਨ, ਪ੍ਰਧਾਨ ਮੰਤਰੀ ਮਾਤਰ ਵੰਦਨਾ ਯੋਜਨਾ, ਸਖੀ ਵਨ ਸਟਾਪ ਸੈਂਟਰ ਤੇ ਜ਼ਿਲ੍ਹਾ ਬਾਲ ਸੁਰੱਖਿਆ ਯੂਨਿਟ ਸ਼ਾਮਿਲ ਸਨ ਅਤੇ ਹਰੇਕ ਬਾਰੇ ਸੰਗਤਾਂ ਨੂੰ ਜਾਣਕਾਰੀ ਦਿੱਤੀ ਗਈ | ਇਸ ਮੌਕੇ ਸਟਾਲ 'ਤੇ ਆਏ ਲੋਕਾਂ ਨੂੰ ਸਮਝਾਇਆ ਗਿਆ ਕਿ ਪੋਸ਼ਣ ਅਭਿਆਨ ਦਾ ਮਕਸਦ ਬੱਚਿਆਂ ਤੇ ਗਰਭਵਤੀ ਔਰਤਾਂ ਦੀ ਪੋਸ਼ਣ ਸਥਿਤੀ ਨੂੰ ਸੁਧਾਰਨਾ ਹੈ | ਇਸ ਸਕੀਮ ਨਾਲ ਪੋਸ਼ਣ ਸੰਬੰਧੀ ਸਮੱਸਿਆਵਾਂ ਜਿਵੇਂ ਕਿ ਖ਼ੁਰਾਕ ਦੀ ਘਾਟ ਦੂਰ ਕਰਨ, ਅਨੀਮੀਆ ਆਦਿ ਨੂੰ ਘਟਾਉਣ ਲਈ ਖ਼ੁਰਾਕ ਸਮੱਗਰੀ, ਜਾਣਕਾਰੀ ਅਤੇ ਸਹਾਇਤਾ ਪ੍ਰਦਾਨ ਕੀਤੀ ਜਾਂਦੀ ਹੈ | ਸੰਗਤਾਂ ਨੂੰ ਜ਼ਿਲ੍ਹਾ ਬਾਲ ਸੁਰੱਖਿਆ ਯੂਨਿਟ ਬਾਰੇ ਵੀ ਜਾਣਕਾਰੀ ਦਿੱਤੀ ਗਈ ਕਿ ਇਹ ਇਕਾਈ ਬੱਚਿਆਂ ਦੀ ਸੁਰੱਖਿਆ ਤੇ ਅਧਿਕਾਰਾਂ ਦੀ ਰੱਖਿਆ ਲਈ ਕੰਮ ਕਰਦੀ ਹੈ | ਇਹ ਉਨ੍ਹਾਂ ਬੱਚਿਆਂ ਦੀ ਪਹਿਚਾਣ ਅਤੇ ਸਹਾਇਤਾ 'ਚ ਮਦਦ ਕਰਦੀ ਹੈ ਜੋ ਸੰਘਰਸ਼ ਜਾਂ ਮੁਸ਼ਕਿਲ ਹਾਲਾਤਾਂ 'ਚ ਹਨ ਅਤੇ ਉਨ੍ਹਾਂ ਲਈ ਸੇਵਾਵਾਂ ਦਾ ਪ੍ਰਬੰਧ ਕਰਦੀ ਹੈ |
ਪਿਛਲੀ ਖ਼ਬਰ ਸ਼ਹੀਦੀ ਸਭਾ ਨੂੰ ਸਮਰਪਿਤ ਨਗਰ ਕੀਰਤਨ ਮੌਕੇ ਮਾਤਾ ਗੁਜਰੀ ਕਾਲਜ ਦਾ ਸਟਾਫ਼ ਤੇ ਵਿਦਿਆਰਥੀ ਹੋਏ ਨਤਮਸਤਕ ਅਗਲੀ ਖ਼ਬਰ ਬੰਗਲਾਦੇਸ਼ ਸਰਕਾਰ ਖ਼ਿਲਾਫ਼ ਮੰਡੀ ਗੋਬਿੰਦਗੜ੍ਹ 'ਚ ਵਿਸ਼ਵ ਹਿੰਦੂ ਪ੍ਰੀਸ਼ਦ ਨੇ ਰੋਸ ਮਾਰਚ ਕੱਢ ਕੇ ਪੁਤਲਾ ਫੂਕਿਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।