09-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-12-2025

ਆਮ ਆਦਮੀ ਪਾਰਟੀ ਦੀ ਲੀਡਰਸ਼ਿਪ ਨੇ ਸਾਹਿਬਜ਼ਾਦਿਆਂ ਦੀ ਯਾਦ 'ਚ ਸਜਾਏ ਨਗਰ ਕੀਰਤਨ 'ਚ ਵਲੰਟੀਅਰਾਂ ਸਮੇਤ ਲਗਵਾਈ ਹਾਜ਼ਰੀ

ਅਜੀਤ ਡੈਸਕ 28-12-2025
ਫ਼ਤਹਿਗੜ੍ਹ ਸਾਹਿਬ, 27 ਦਸੰਬਰ (ਮਨਪ੍ਰੀਤ ਸਿੰਘ)- ਸਰਬੰਸਦਾਨੀ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜ਼ਾਦਿਆਂ ਬਾਬਾ ਜ਼ੋਰਾਵਰ ਸਿੰਘ ਜੀ, ਬਾਬਾ ਫ਼ਤਹਿ ਸਿੰਘ ਜੀ ਤੇ ਮਾਤਾ ਗੁਜਰੀ ਜੀ ਦੀ ਲਾਸਾਨੀ ਕੁਰਬਾਨੀ ਨੂੰ ਸਮਰਪਿਤ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਤੋਂ ਸਜਾਏ ਅਲੌਕਿਕ ਨਗਰ ਕੀਰਤਨ 'ਚ ਹਲਕਾ ਵਿਧਾਇਕ ਲਖਵੀਰ ਸਿੰਘ ਰਾਏ, ਜ਼ਿਲ੍ਹਾ ਯੋਜਨਾ ਬੋਰਡ ਦੇ ਚੇਅਰਮੈਨ ਅਜੈ ਸਿੰਘ ਲਿਬੜਾ, ਬਸੀ ਤੋਂ ਵਿਧਾਇਕ ਰੁਪਿੰਦਰ ਸਿੰਘ ਹੈਪੀ, 'ਆਪ' ਆਗੂ ਕੁਲਵਿੰਦਰ ਸਿੰਘ ਡੇਰਾ ਵਲੋਂ 'ਆਪ' ਵਲੰਟੀਅਰਾਂ ਵਲੋਂ ਵਿਸ਼ੇਸ਼ ਤੌਰ 'ਤੇ ਸ਼ਮੂਲੀਅਤ ਕੀਤੀ ਗਈ | ਇਸ ਮੌਕੇ ਆਗੂਆਂ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਛੋਟੇ ਸਾਹਿਬਜ਼ਾਦਿਆਂ ਤੇ ਮਾਤਾ ਗੁਜਰੀ ਦੀ ਸ਼ਹਾਦਤ ਦੀ ਮਿਸਾਲ ਇਤਿਹਾਸ 'ਚ ਸੁਨਹਿਰੀ ਅੱਖਰਾਂ 'ਚ ਦਰਜ ਹੈ ਤੇ ਇਸ ਦੀ ਮਿਸਾਲ ਦੁਨੀਆ ਦੇ ਕਿਸੇ ਕੋਨੇ 'ਚ ਨਹੀਂ ਮਿਲਦੀ | ਉਨ੍ਹਾਂ ਕਿਹਾ ਕਿ ਨਿੱਕੀਆਂ ਜਿੰਦਾਂ ਵਲੋਂ ਜਬਰ ਜ਼ੁਲਮ ਅੱਗੇ ਨਾ ਝੁਕਣਾ, ਸਿੱਖ ਕੌਮ ਨੂੰ ਅੱਤਿਆਚਾਰ ਖ਼ਿਲਾਫ਼ ਖੜਨਾ ਸਿਖਾਉਂਦਾ ਹੈ, ਜਿਸ ਤੋਂ ਕਿ ਨੌਜਵਾਨ ਪੀੜ੍ਹੀ ਨੂੰ ਸਬਕ ਸਿੱਖਣ ਦੀ ਲੋੜ ਹੈ | ਇਸ ਮੌਕੇ ਉਨ੍ਹਾਂ ਦੁਆਰਾ ਨਗਰ ਕੀਰਤਨ 'ਚ ਸ਼ਾਮਿਲ ਹੋਈਆਂ ਸੰਗਤਾਂ ਤੇ ਸ਼ਰਧਾਲੂਆਂ ਦਾ ਵੀ ਵਿਸ਼ੇਸ਼ ਤੌਰ 'ਤੇ ਧੰਨਵਾਦ ਕੀਤਾ ਜਿਨ੍ਹਾਂ ਦੁਆਰਾ ਸ਼ਾਂਤਮਈ ਢੰਗ ਨਾਲ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਤੇ ਗੁਰਦੁਆਰਾ ਸ੍ਰੀ ਜੋਤੀ ਸਰੂਪ ਸਾਹਿਬ ਵਿਖੇ ਨਤਮਸਤਕ ਹੋ ਸਾਹਿਬਜ਼ਾਦਿਆਂ ਨੂੰ ਸ਼ਰਧਾਂਜਲੀ ਭੇਟ ਕੀਤੀ ਗਈ | ਇਸ ਮੌਕੇ ਹਲਕਾ ਵਿਧਾਇਕ ਦੁਆਰਾ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਤੋਂ ਗੁਰਦੁਆਰਾ ਸ੍ਰੀ ਜੋਤੀ ਸਰੂਪ ਤੱਕ ਪਾਲਕੀ ਸਾਹਿਬ ਦੇ ਅੱਗੇ ਚੱਲ ਅਰਦਾਸ 'ਚ ਵੀ ਸ਼ਮੂਲੀਅਤ ਕੀਤੀ ਗਈ | ਇਸ ਮੌਕੇ ਪਿ੍ਤਪਾਲ ਸਿੰਘ ਜੱਸੀ, ਪ੍ਰਧਾਨ ਗੁਰਵੀਰ ਸਿੰਘ ਜੱਲ੍ਹਾ, ਬਲਾਕ ਸੰਮਤੀ ਮੈਂਬਰ ਸਤਵੀਰ ਸਿੰਘ, ਪ੍ਰਧਾਨ ਰਾਜ਼ੇਸ ਕੁਮਾਰ ਉੱਪਲ, ਰੁਪਿੰਦਰ ਸਿੰਘ ਜੱਲ੍ਹਾ, ਅਸ਼ੀਸ਼ ਅੱਤਰੀ ਤੋਂ ਇਲਾਵਾ ਵੱਡੀ ਗਿਣਤੀ 'ਚ 'ਆਪ' ਵਲੰਟੀਅਰ ਹਾਜ਼ਰ ਸਨ |
ਪਿਛਲੀ ਖ਼ਬਰ ਪ੍ਰਦਰਸ਼ਨੀ ਦੌਰਾਨ ਵਣ ਵਿਭਾਗ ਵਲੋਂ ਸੰਗਤਾਂ ਨੂੰ 'ਬੂਟਾ ਪ੍ਰਸ਼ਾਦ' ਦੀ ਵੰਡ ਅਗਲੀ ਖ਼ਬਰ ਜੀ. ਪੀ. ਐਸ. ਸਕੂਲ 'ਚ ਰਾਸ਼ਟਰੀ ਗਣਿਤ ਦਿਵਸ ਮਨਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।