20-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-06-2025

ਸਹਾਰੀ ਦਾ ਨੌਜਵਾਨ ਜਗਰਾਜ ਸਿੰਘ ਨਹਿਰ ਵਿਚ ਨਹਾਉਂਦੇ ਸਮੇਂ ਲਾਪਤਾ

ਅਜੀਤ ਡੈਸਕ 02-06-2025
ਵਡਾਲਾ ਬਾਂਗਰ, 1 ਜੂਨ (ਭੁੰਬਲੀ)-ਇਸ ਇਲਾਕੇ ਦੇ ਪਿੰਡ ਸਹਾਰੀ ਦਾ ਇਕ ਨੌਜਵਾਨ ਜਗਰਾਜ ਸਿੰਘ ਪੁੱਤਰ ਜਗਜੀਤ ਸਿੰਘ, ਜੋ +1 ਦਾ ਵਿਦਿਆਰਥੀ ਸੀ, ਬੀਤੇ ਕੱਲ੍ਹ ਅੱਪਰਬਾਰੀ ਦੁਆਬ ਨਹਿਰ ਦੇ ਪੁਲ ਕਲੇਰ ਕਲਾਂ ਨੇੜੇ ਦੁਪਹਿਰ ਸਮੇਂ ਨਹਾਉਂਦੇ ਸਮੇਂ ਪਾਣੀ ਦੇ ਤੇਜ਼ ਵਹਾਅ ਵਿਚ ਰੁੜਨ ਕਾਰਨ ਲਾਪਤਾ ਹੈ | ਇਸ ਸਬੰਧੀ ਉਸ ਦੇ ਪਿਤਾ ਜਗਜੀਤ ਸਿੰਘ ਨੇ ਦੱਸਿਆ ਕਿ ਉਹ ਕੁਝ ਲੜਕਿਆਂ ਨਾਲ ਨਹਿਰ ਦੁਆਬ ਵਿਚ ਪੁਲ ਕਲੇਰ ਕਲਾਂ ਨੇੜੇ ਨਹਾਅ ਰਿਹਾ ਸੀ ਤਾਂ ਪਾਣੀ ਦੇ ਤੇਜ਼ ਵਹਾਅ ਕਾਰਨ ਪਾਣੀ ਵਿਚ ਡੁੱਬ ਗਿਆ ਹੈ | ਪਰਿਵਾਰ ਅਤੇ ਪ੍ਰਸ਼ਾਸਨ ਉਸ ਦੀ ਭਾਲ ਲਈ ਕਈ ਪ੍ਰਕਾਰ ਦੇ ਯਤਨ ਕਰ ਰਿਹਾ ਹੈ ਪ੍ਰੰਤੂ ਖ਼ਬਰ ਲਿਖੇ ਜਾਣ ਤੱਕ ਉਸ ਦਾ ਕੋਈ ਥਹੁ-ਪਤਾ ਨਹੀਂ ਲੱਗਾ | ਪਰਿਵਾਰ ਨੌਜਵਾਨ ਦੇ ਲਾਪਤਾ ਹੋਣ ਕਰ ਕੇ ਡੂੰਘੇ ਸਦਮੇ ਵਿਚੋਂ ਗੁਜਰ ਰਿਹਾ ਹੈ | ਇਲਾਕਾ ਨਿਵਾਸੀਆਂ ਤੇ ਪੀੜਤ ਪਰਿਵਾਰ ਦੀ ਪ੍ਰਸ਼ਾਸਨ ਦੇ ਉੱਚ ਅਧਿਕਾਰੀਆਂ ਤੋਂ ਮੰਗ ਹੈ ਕਿ ਨੌਜਵਾਨ ਦੇ ਲੱਭਣ ਵਿਚ ਉਨ੍ਹਾਂ ਦੀ ਵੱਧ ਤੋਂ ਵੱਧ ਮਦਦ ਕੀਤੀ ਜਾਵੇ | ਜਗਰਾਜ ਸਿੰਘ ਦੇ ਪਰਿਵਾਰਕ ਮੈਂਬਰਾਂ ਵਲੋਂ ਕੱਲ੍ਹ ਪ੍ਰਸ਼ਾਸਨ ਖ਼ਿਲਾਫ਼ ਪੁਲ ਕਲੇਰ ਕਲਾਂ ਵਿਖੇ ਧਰਨਾ ਲਾ ਕੇ ਚੱਕਾ ਜਾਮ ਵੀ ਕੀਤਾ ਗਿਆ ਸੀ |
ਪਿਛਲੀ ਖ਼ਬਰ ਥਾਣਾ ਰੰਗੜ ਨੰਗਲ ਦੇ ਐੱਸ. ਐੱਚ. ਓ. ਰਜਵੰਤ ਕੌਰ ਨੇ ਪੰਚਾਂ-ਸਰਪੰਚਾਂ ਨਾਲ ਕੀਤੀ ਮੁਲਾਕਾਤ ਅਗਲੀ ਖ਼ਬਰ ਮੋਟਰਸਾਈਕਲ ਤੇ ਸਕੂਟੀ ਦੀ ਟੱਕਰ ਵਿਚ 2 ਬੱਚਿਆਂ ਸਮੇਤ 6 ਜ਼ਖ਼ਮੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।