29-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-06-2025

ਤੇਜ਼ ਰਫ਼ਤਾਰ ਕਾਰ 'ਚ ਵੱਜਿਆ ਮੋਟਰਸਾਈਕਲ-ਮੋਟਰਸਾਈਕਲ ਸਵਾਰ ਦੀ ਮੌਤ-ਪਿੱਛੇ ਬੈਠੀ ਔਰਤ ਅਤੇ ਬੱਚੀ ਜ਼ਖ਼ਮੀ

ਹਾਦਸੇ ਦੌਰਾਨ ਨੁਕਸਾਨੇ ਗਏ ਵਾਹਨ ਅਤੇ ਜਾਣਕਾਰੀ ਦਿੰਦਾ ਹੋਇਆ ਅਤੇ (ਇਨਸੈੱਟ 'ਚ) ਮਿ੍ਤਕ ਦਾ ਪਰਿਵਾਰਿਕ ਮੈਂਬਰ | ਤਸਵੀਰਾਂ: ਵਿਸ਼ਾਲ ਮੁੰਨਾ <br/> 03-06-2025
ਜੌੜਾ ਛੱਤਰਾਂ, 2 ਜੂਨ (ਪਰਮਜੀਤ ਸਿੰਘ ਘੁੰਮਣ)-ਅੱਜ ਕਲਾਨੌਰ ਰੋਡ ਸਥਿਤ ਪਿੰਡ ਸਲੇਮਪੁਰ ਅੱਡੇ 'ਤੇ ਕਾਰ ਅਤੇ ਮੋਟਰਸਾਈਕਲ ਦੇ ਦਰਮਿਆਨ ਹੋਏ ਹਾਦਸੇ 'ਚ ਇਕ ਵਿਅਕਤੀ ਦੀ ਮੌਤ ਹੋ ਗਈ ਜਦਕਿ ਇਕ ਔਰਤ ਅਤੇ ਬੱਚੀ ਗੰਭੀਰ ਜ਼ਖ਼ਮੀ ਹੋ ਗਈਆਂ | ਦੱਸਿਆ ਜਾ ਰਿਹਾ ਹੈ ਕਿ ਇਕ ਤੇਜ਼ ਰਫ਼ਤਾਰ ਕਾਰ ਗੁਰਦਾਸਪੁਰ ਵਾਲੇ ਪਾਸਿਓਾ ਜਾ ਰਹੀ ਸੀ ਜਦਕਿ ਮੋਟਰਸਾਈਕਲ ਸਵਾਰ ਸੋਨੰੂ ਪੁੱਤਰ ਚਿਮਨ ਸਿੰਘ ਵਾਸੀ ਮਜਰਾਲਾ ਥਾਣਾ ਡੇਰਾ ਬਾਬਾ ਨਾਨਕ ਆਪਣੀ ਪਤਨੀ ਅਤੇ ਬੇਟੀ ਨਾਲ ਗੁਰਦਾਸਪੁਰ ਆ ਰਿਹਾ ਸੀ ਕਿ ਜਦੋਂ ਗੁਰਦਾਸਪੁਰ ਨੇੜੇ ਪਿੰਡ ਸਲੇਮਪੁਰ ਅੱਡੇ 'ਤੇ ਪਹੁੰਚੇ ਤਾਂ ਤੇਜ਼ ਰਫ਼ਤਾਰ ਕਾਰ ਸਿੱਧੀ ਉਸ ਵਿਚ ਆ ਟਕਰਾਈ | ਦੁਰਘਟਨਾ ਇੰਨ੍ਹੀ ਭਿਆਨਕ ਸੀ ਕਿ ਕਾਰ ਵੀ ਪਲਟ ਗਈ ਅਤੇ ਮੋਟਰਸਾਈਕਲ ਦੇ ਟੋਟੇ-ਟੋਟੇ ਹੋ ਗਏ | ਹਾਦਸੇ 'ਚ ਮੋਟਰਸਾਈਕਲ ਸਵਾਰ ਸੋਨੰੂ ਦੀ ਮੌਤ ਹੋ ਗਈ ਜਦਕਿ ਉਸ ਦੀ ਪਤਨੀ ਅਤੇ ਬੇਟੀ ਗੰਭੀਰ ਜ਼ਖਮੀ ਹੋ ਗਏ, ਜਿਨ੍ਹਾਂ ਨੂੰ ਸੜਕ ਸੁਰੱਖਿਆ ਫੋਰਸ ਵਲੋਂ ਐਂਬੂਲੈਂਸ ਰਾਹੀਂ ਇਕ ਨਿੱਜੀ ਹਸਪਤਾਲ 'ਚ ਪਹੁੰਚਾਇਆ ਗਿਆ ਅਤੇ ਸੋਨੂੰ ਦੀ ਲਾਸ਼ ਨੂੰ ਪੋਸਟਮਾਰਟਮ ਲਈ ਸਿਵਲ ਹਸਪਤਾਲ ਪਹੁੰਚਾ ਦਿੱਤਾ ਗਿਆ ਹੈ | ਦੱਸਿਆ ਜਾ ਰਿਹਾ ਹੈ ਕਿ ਕਾਰ ਪਲਟਣ ਤੋਂ ਬਾਅਦ ਕਾਰ ਸਵਾਰ ਨੂੰ ਕੁਝ ਲੋਕਾਂ ਵਲੋਂ ਕਾਰ 'ਚੋਂ ਬਾਹਰ ਕੱਢਿਆ ਗਿਆ ਪਰ ਉਸ ਦੇ ਮਾਮੂਲੀ ਸੱਟਾਂ ਹੀ ਲੱਗੀਆਂ ਸਨ ਜਦਕਿ ਮੌਕਾ ਦੇਖ ਕੇ ਉਹ ਹਾਦਸੇ ਵਾਲੀ ਥਾਂ ਤੋਂ ਫ਼ਰਾਰ ਹੋ ਗਿਆ | ਥਾਣਾ ਸਦਰ ਗੁਰਦਾਸਪੁਰ ਦੀ ਪੁਲਿਸ ਨੇ ਮੌਕੇ 'ਤੇ ਪਹੁੰਚ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ |
ਪਿਛਲੀ ਖ਼ਬਰ ਸੰਤ ਬਾਬਾ ਹਜ਼ਾਰਾ ਸਿੰਘ ਗਰਲਜ਼ ਕਾਲਜ ਨਿੱਕੇ ਘੁੰਮਣ ਦੇ ਵਿਦਿਆਰਥੀਆਂ ਨੇ ਐੱਨ. ਸੀ. ਸੀ. ਕੈਂਪ 'ਚ ਹਿੱਸਾ ਲਿਆ ਅਗਲੀ ਖ਼ਬਰ ਬੱਚੀ ਨਾਲ ਅਸ਼ਲੀਲ ਹਰਕਤਾਂ ਕਰਨ 'ਤੇ ਦੁਕਾਨਦਾਰ ਦੇ ਖ਼ਿਲਾਫ਼ ਕੇਸ ਦਰਜ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।