29-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-06-2025

ਸੰਤ ਬਾਬਾ ਹਜ਼ਾਰਾ ਸਿੰਘ ਗਰਲਜ਼ ਕਾਲਜ ਨਿੱਕੇ ਘੁੰਮਣ ਦੇ ਵਿਦਿਆਰਥੀਆਂ ਨੇ ਐੱਨ. ਸੀ. ਸੀ. ਕੈਂਪ 'ਚ ਹਿੱਸਾ ਲਿਆ

ਅਜੀਤ ਡੈਸਕ 03-06-2025
ਬਟਾਲਾ, 2 ਜੂਨ (ਸਤਿੰਦਰ ਸਿੰਘ)-9 ਪੰਜਾਬ ਬਟਾਲੀਅਨ ਰਾਮ ਤੀਰਥ ਆਈ. ਟੀ. ਆਈ. ਵਿਖੇ 10 ਦਿਨਾਂ ਐੱਨ. ਸੀ. ਸੀ. ਕੈਂਪ ਲਗਵਾਇਆ ਗਿਆ ਜਿਸ ਵਿਚ ਸੰਤ ਬਾਬਾ ਹਜ਼ਾਰਾ ਸਿੰਘ ਗਰਲਜ਼ ਕਾਲਜ ਨਿੱਕੇ ਘੁੰਮਣ ਦੀਆਂ 16 ਵਿਦਿਆਰਥਣਾਂ ਨੇ ਹਿੱਸਾ ਲਿਆ | ਇਸ ਕੈਂਪ ਵਿਚ ਵਿਦਿਆਰਥਣਾਂ ਨੇ ਵੱਖ-ਵੱਖ ਗਤੀਵਿਧੀਆਂ ਵਿਚ ਹਿੱਸਾ ਲਿਆ ਤੇ ਕਈ ਇਨਾਮ ਪ੍ਰਾਪਤ ਕੀਤੇ | ਕਾਲਜ ਪਿ੍ੰਸੀਪਲ ਨਿਰਮਲ ਪਾਂਧੀ ਨੇ ਦੱਸਿਆ ਕਿ ਕਾਲਜ ਦੀਆਂ 3 ਵਿਦਿਆਰਥਣਾਂ ਨੇ ਗਾਰਡ ਆਫ਼ ਆਨਰ, ਇਕ ਵਿਦਿਆਰਥਣ ਨੇ ਡਿਸਟ੍ਰੀਬਿਊਸ਼ਨ ਅਤੇ ਇਕ ਨੇ ਪੋਸਟਰ ਬਣਾਉਣ ਵਿਚ ਤਮਗੇ ਹਾਸਲ ਕੀਤੇ | ਇਸ ਦੇ ਨਾਲ ਹੀ ਸਾਰੇ ਵਿਦਿਆਰਥੀਆਂ ਨੂੰ ਤਗਮੇ ਵੀ ਦਿੱਤੇ ਗਏ | ਸਰੀਰਕ ਸਿੱਖਿਆ ਵਿਭਾਗ ਦੇ ਇੰਚਾਰਜ ਮੈਡਮ ਕਾਜਲ ਨੂੰ 9 ਪੰਜਾਬ ਬਟਾਲੀਅਨ ਐੱਨ. ਸੀ. ਸੀ. ਵਲੋਂ ਸਰਟੀਫਿਕੇਟ ਤੇ ਟਰਾਫ਼ੀ ਦੇ ਕੇ ਸਨਮਾਨਿਤ ਕੀਤਾ ਗਿਆ |

ਪਿਛਲੀ ਖ਼ਬਰ ਹੈਰੋਇਨ ਦਾ ਸੇਵਨ ਕਰ ਰਹੇ ਅਤੇ ਨਸ਼ੀਲੇ ਪਦਾਰਥਾਂ ਸਮੇਤ 7 ਗਿ੍ਫ਼ਤਾਰ ਅਗਲੀ ਖ਼ਬਰ ਤੇਜ਼ ਰਫ਼ਤਾਰ ਕਾਰ 'ਚ ਵੱਜਿਆ ਮੋਟਰਸਾਈਕਲ-ਮੋਟਰਸਾਈਕਲ ਸਵਾਰ ਦੀ ਮੌਤ-ਪਿੱਛੇ ਬੈਠੀ ਔਰਤ ਅਤੇ ਬੱਚੀ ਜ਼ਖ਼ਮੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।