22-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-07-2025

ਪੰਜਾਬ ਪੁਲਿਸ ਪੈਨਸ਼ਨਰਜ਼ ਵੈੱਲਫੇਅਰ ਐਸੋਸੀਏਸ਼ਨ ਵਲੋਂ ਮੀਟਿੰਗ

ਅਜੀਤ ਡੈਸਕ 16-07-2025
ਪਠਾਨਕੋਟ, 15 ਜੁਲਾਈ (ਸੰਧੂ)-ਅੱਜ ਪੰਜਾਬ ਪੁਲਿਸ ਪੈਨਸ਼ਨਰਜ਼ ਵੈੱਲਫੇਅਰ ਐਸੋਸੀਏਸ਼ਨ ਦੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਗੁਰਦਿਆਲ ਸਿੰਘ ਸੈਣੀ, ਸੇਵਾ ਮੁਕਤ ਡੀ.ਐੱਸ.ਪੀ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ਵਿਚ ਸੇਵਾ ਮੁਕਤ ਕਰਮਚਾਰੀਆਂ ਦੇ ਸਰਕਾਰੀ ਅਤੇ ਗੈਰ-ਸਰਕਾਰੀ ਕੰਮਾਂ ਬਾਰੇ ਵਿਚਾਰ-ਵਟਾਂਦਰਾ ਕੀਤਾ ਗਿਆ ਅਤੇ ਸਬੰਧਿਤ ਵਿਭਾਗਾਂ ਤੋਂ ਸੇਵਾ ਮੁਕਤ ਕਰਮਚਾਰੀਆਂ ਦੇ ਮਸਲੇ ਟੈਲੀਫ਼ੋਨ ਰਾਹੀਂ ਹੱਲ ਕਰਵਾਏ ਗਏ | ਜ਼ਿਲ੍ਹਾ ਪ੍ਰਧਾਨ ਗੁਰਦਿਆਲ ਸਿੰਘ ਸੈਣੀ ਨੇ ਕਿਹਾ ਕਿ ਸੂਬਾ ਸਰਕਾਰ ਸੇਵਾ ਮੁਕਤ ਕਰਮਚਾਰੀਆਂ ਦੀਆਂ ਮੰਗਾਂ ਵੱਲ ਧਿਆਨ ਨਹੀਂ ਦੇ ਰਹੀ ਹੈ | ਇਸ ਮੌਕੇ ਦੁਨੀਆ ਨੂੰ ਅਲਵਿਦਾ ਕਹਿਣ ਵਾਲੇ ਐਸੋਸਿਸ਼ਨ ਦੇ ਮੈਂਬਰ ਸਵ: ਏ.ਐਸ.ਆਈ ਰਣਜੀਤ ਸਿੰਘ, ਏ.ਐਸ.ਆਈ ਅਸ਼ਵਨੀ ਕੁਮਾਰ, ਹੈੱਡ ਕਾਂਸਟੇਬਲ ਕੇਦਾਰਨਾਥ ਦੇ ਪਰਿਵਾਰਾਂ ਨੂੰ 10-10 ਹਜ਼ਾਰ ਰੁਪਏ ਰਾਹਤ ਰਾਸ਼ੀ ਵਜੋਂ ਭੇਟ ਕੀਤੇ | ਜ਼ਿਲ੍ਹਾ ਪ੍ਰਧਾਨ ਗੁਰਦਿਆਲ ਸਿੰਘ ਸੈਣੀ ਨੇ ਸੂਬਾ ਸਰਕਾਰ ਤੋਂ ਮੰਗ ਕੀਤੀ ਕਿ ਸੇਵਾ ਮੁਕਤ ਕਰਮਚਾਰੀਆਂ ਦੀਆਂ ਮੰਗਾਂ ਨੂੰ ਪਹਿਲ ਦੇ ਆਧਾਰ 'ਤੇ ਪੂਰਾ ਕੀਤਾ ਜਾਵੇ | ਇਸ ਮੌਕੇ ਸੂਬਾ ਮੈਂਬਰ ਸੁਰੇਂਦਰ ਕੁਮਾਰ, ਵਿਜੇ ਕੁਮਾਰ ਸੀਨੀਅਰ ਮੀਤ ਪ੍ਰਧਾਨ, ਕਿਸ਼ੋਰੀ ਲਾਲ, ਤੁਲਸੀ ਰਾਮ, ਜਨਕ ਰਾਜ, ਓਮ ਪ੍ਰਕਾਸ਼, ਸੁਰੇਂਦਰ ਕੁਮਾਰ, ਸ਼ਸ਼ੀ ਪਾਲ, ਹਰਦੀਪ ਸਿੰਘ, ਸਤੀਸ਼ ਕੁਮਾਰ, ਮਦਨ ਲਾਲ, ਉਪਦੇਸ਼ ਕੁਮਾਰ, ਤਰਸੇਮ ਲਾਲ, ਸਵਰੂਪ ਸਿੰਘ, ਦੇਸਰਾਜ,ਪ੍ਰਕਾਸ਼ ਆਦਿ ਹਾਜ਼ਰ ਸਨ |
ਪਿਛਲੀ ਖ਼ਬਰ ਮਹਿਲਾ ਉੱਥਾਣ ਮੰਡਲ ਵਲੋਂ ਨੋਟ-ਬੁਕ ਵੰਡ ਮੁਹਿੰਮ ਦਾ ਸ਼ੱੁਭ ਆਰੰਭ ਅਗਲੀ ਖ਼ਬਰ ਐਵਲੋਨ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਵਿਖੇ ਲਗਾਏ ਬੂਟੇ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।