22-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-07-2025

ਗੁਰਦਾਸਪੁਰ 'ਚ ਪੂਰੇ ਉਤਸ਼ਾਹ ਨਾਲ ਮਨਾਇਆ ਜਾਵੇਗਾ ਜਸ਼ਨ-ਏ-ਅਜ਼ਾਦੀ

ਅਜੀਤ ਡੈਸਕ 16-07-2025
ਗੁਰਦਾਸਪੁਰ, 15 ਜੁਲਾਈ (ਅਸ਼ੋਕ ਸ਼ਰਮਾ)-ਜ਼ਿਲ੍ਹਾ ਸਦਰ ਮੁਕਾਮ ਗੁਰਦਾਸਪੁਰ ਵਿਖੇ ਕੌਮੀ ਆਜ਼ਾਦੀ ਦਿਹਾੜਾ ਪੂਰੇ ਉਤਸ਼ਾਹ ਨਾਲ ਮਨਾਇਆ ਜਾਵੇਗਾ | ਸ਼ਹੀਦ ਲੈਫ਼ਟੀਨੈਂਟ ਨਵਦੀਪ ਸਿੰਘ (ਅਸ਼ੋਕ ਚੱਕਰ) ਸਟੇਡੀਅਮ ਸਰਕਾਰੀ ਕਾਲਜ ਵਿਖੇ ਮਨਾਏ ਜਾਣ ਵਾਲੇ ਇਸ ਜ਼ਿਲ੍ਹਾ ਪੱਧਰੀ ਆਜ਼ਾਦੀ ਸਮਾਗਮ ਨੂੰ ਕਾਮਯਾਬ ਕਰਨ ਲਈ ਵਧੀਕ ਡਿਪਟੀ ਕਮਿਸ਼ਨਰ (ਜ) ਡਾ: ਹਰਜਿੰਦਰ ਸਿੰਘ ਬੇਦੀ ਵਲੋਂ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਗਈ | ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਵਧੀਕ ਡਿਪਟੀ ਕਮਿਸ਼ਨਰ (ਜ) ਡਾ: ਹਰਜਿੰਦਰ ਸਿੰਘ ਬੇਦੀ ਨੇ ਕਿਹਾ ਕਿ ਗੁਰਦਾਸਪੁਰ ਵਿਖੇ ਜਸ਼ਨ-ਏ-ਅਜ਼ਾਦੀ ਸਮਾਗਮ ਧੂਮ-ਧਾਮ ਨਾਲ ਮਨਾਇਆ ਜਾਵੇਗਾ | ਉਨ੍ਹਾਂ ਕਿਹਾ ਕਿ ਸਮਾਗਮ ਦੌਰਾਨ ਮੁੱਖ ਮਹਿਮਾਨ ਵਲੋਂ ਕੌਮੀ ਝੰਡਾ ਲਹਿਰਾਉਣ ਦੀ ਰਸਮ ਤੋਂ ਬਾਅਦ ਪਰੇਡ ਦਾ ਨਿਰੀਖਣ ਕੀਤਾ ਜਾਵੇਗਾ | ਇਸ ਮੌਕੇ ਵੱਖ ਵੱਖ ਟੀਮਾਂ ਦਾ ਗਠਨ ਕੀਤਾ ਜੋ ਆਜ਼ਾਦੀ ਸਮਾਗਮ ਨੂੰ ਸਫਲਤਾ ਨਾਲ ਨੇਪਰੇ ਚਾੜ੍ਹਨਗੀਆਂ | ਆਜ਼ਾਦੀ ਦਿਹਾੜੇ ਮੌਕੇ ਸੁਤੰਤਰਤਾ ਸੈਨਾਨੀਆਂ ਦੇ ਪਰਿਵਾਰਾਂ, ਵੀਰ ਨਾਰੀਆਂ ਅਤੇ ਵੱਖ-ਵੱਖ ਖੇਤਰਾਂ ਵਿਚ ਨਾਮਣਾ ਖੱਟਣ ਵਾਲੀਆਂ ਸ਼ਖ਼ਸੀਅਤਾਂ ਨੂੰ ਸਨਮਾਨਿਤ ਕੀਤਾ ਜਾਵੇਗਾ | ਉਨ੍ਹਾਂ ਨਗਰ ਕੌਂਸਲ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਆਜ਼ਾਦੀ ਸਮਾਗਮ ਨੂੰ ਮੁੱਖ ਰੱਖਦੇ ਹੋਏ ਸਾਰੇ ਸ਼ਹਿਰ ਦੀ ਸਫ਼ਾਈ ਕੀਤੀ ਜਾਵੇ ਅਤੇ ਕਾਲਜ ਰੋਡ ਨੂੰ ਵਿਸ਼ੇਸ਼ ਤੌਰ 'ਤੇ ਸ਼ਿੰਗਾਰਿਆ ਜਾਵੇ | ਸ਼ਹਿਰ ਦੇ ਚੌਕਾਂ ਦੀ ਸਜਾਵਟ ਕਰਕੇ ਆਜ਼ਾਦੀ ਦਿਵਸ ਵਾਲੇ ਦਿਨ ਦੇਸ਼ ਭਗਤੀ ਦੇ ਗੀਤ ਵਜਾਏ ਜਾਣ | ਮੀਟਿੰਗ ਦੌਰਾਨ ਸਹਾਇਕ ਕਮਿਸ਼ਨਰ (ਜ) ਆਦਿੱਤਯ ਗੁਪਤਾ, ਐੱਸ.ਡੀ.ਐਮ ਮਨਜੀਤ ਸਿੰਘ ਰਾਜਲਾ, ਮੁੱਖ ਖੇਤੀਬਾੜੀ ਅਫ਼ਸਰ ਡਾ: ਅਮਰੀਕ ਸਿੰਘ, ਜ਼ਿਲ੍ਹਾ ਰੋਜ਼ਗਾਰ ਅਫ਼ਸਰ ਪ੍ਰਸ਼ੋਤਮ ਸਿੰਘ, ਸਹਾਇਕ ਸਿਵਲ ਸਰਜਨ ਡਾ; ਪ੍ਰਭਜੋਤ ਕੌਰ ਕਲਸੀ, ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ ਡਾ: ਕਿਰਤਪ੍ਰੀਤ ਕੌਰ, ਐਕਸੀਅਨ ਐੱਸ.ਡੀ.ਓ ਲੋਕ ਨਿਰਮਾਣ ਵਿਭਾਗ ਜਸਪ੍ਰੀਤ ਸਿੰਘ, ਡੀ.ਈ.ਓ (ਅ) ਡਾ: ਅਨਿਲ ਸ਼ਰਮਾ, ਡੀ.ਈ.ਓ (ਸ) ਰਾਜੇਸ਼ ਸ਼ਰਮਾ, ਈ.ਓ ਨਗਰ ਕੌਂਸਲ ਗੁਰਦਾਸਪੁਰ ਭੁਪਿੰਦਰ ਸਿੰਘ, ਜ਼ਿਲ੍ਹਾ ਭੂਮੀ ਰੱਖਿਆ ਅਫ਼ਸਰ ਹਰਚਰਨ ਸਿੰਘ ਕੰਗ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ |
ਪਿਛਲੀ ਖ਼ਬਰ ਟਰੈਫ਼ਿਕ ਨਿਯਮਾਂ ਦੀਆਂ ਧੱਜੀਆਂ ਉਡਾਉਣ ਵਾਲਿਆਂ ਖ਼ਿਲਾਫ਼ ਟਰੈਫ਼ਿਕ ਪੁਲਿਸ ਨੇ ਕੱਸਿਆ ਸ਼ਿਕੰਜਾ ਅਗਲੀ ਖ਼ਬਰ ਆਕਸੀਲੀਅਮ ਇੰਟਰਨੈਸ਼ਨਲ ਸਕੂਲ ਵਿਖੇ ਵਣ ਮਹਾਂਉਤਸਵ ਮਨਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।