22-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-07-2025

ਕਿਸਾਨੀ ਮਸਲਿਆਂ ਨੂੰ ਲੈ ਕੇ ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੀ ਮੀਟਿੰਗ

ਅਜੀਤ ਡੈਸਕ 16-07-2025
ਧਾਰੀਵਾਲ, 15 ਜਲਾਈ (ਸਵਰਨ ਸਿੰਘ)-ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੀ ਮੀਟਿੰਗ ਗੁਰਦੁਆਰਾ ਸ੍ਰੀ ਬੁਰਜ ਸਾਹਿਬ ਵਿਖੇ ਜ਼ਿਲ੍ਹਾ ਪ੍ਰਧਾਨ ਮਾਸਟਰ ਗੁਰਨਾਮ ਸਿੰਘ ਸੰਘਰ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿਚ ਹਰਮਿੰਦਰ ਸਿੰਘ ਖੈਹਿਰਾ ਮੀਤ ਪ੍ਰਧਾਨ ਪੰਜਾਬ ਨੇ ਵਿਸ਼ੇਸ਼ ਤੌਰ 'ਤੇ ਸ਼ਿਰਕਤ ਕੀਤੀ, ਜਿਸ ਵਿਚ ਬੁਲਾਰਿਆਂ ਨੇ ਕੇਂਦਰ ਅਤੇ ਪੰਜਾਬ ਸਰਕਾਰ ਨੂੰ ਕਿਸਾਨੀ ਨੂੰ ਬਚਾਉਣ ਦੀ ਅਪੀਲ ਕੀਤੀ | ਉਨ੍ਹਾਂ ਕਿਹਾ ਕਿ 60 ਫੀਸਦੀ ਕਿਸਾਨ ਡੇਅਰੀ ਫਾਰਮਿੰਗ ਨਾਲ ਜੁੜੇ ਹੋਏ ਹਨ, ਪਰ ਮਾਰਕਿਟ ਅੰਦਰ ਵਿਕ ਰਹੇ ਨਕਲੀ ਦੁੱਧ ਵੱਡੀ ਚਿੰਤਾਂ ਦਾ ਵਿਸ਼ਾ ਹੈ ਅਤੇ ਸਰਕਾਰ ਨੂੰ ਨਕਲੀ ਦੁੱਧ ਬਨਾਉਣ ਵਾਲਿਆਂ ਨੂੰ ਨਕੇਲ ਪਾਉਣੀ ਚਾਹੀਦੀ ਹੈ | ਦੂਜੇ ਪਾਸ ਬੁਲਾਰਿਆਂ ਨੇ ਕਿਹਾ ਕਿ ਡੀ.ਏ.ਪੀ. ਖਾਦ ਦੀ ਕਮੀ ਤੇ ਨਕਲੀ ਖਾਦ ਵੀ ਇਕ ਵੱਡੀ ਪ੍ਰਸਾਨੀ ਹੈ, ਜਿਸ ਲਈ ਸਰਕਾਰ ਨੂੰ ਸੰਜੀਦਗੀ ਨਾਲ ਠੋਸ ਤੇ ਪੁਖਤਾ ਪ੍ਰਬੰਧ ਕਰਨੇ ਚਾਹੀਦੇ ਹਨ | ਮਟਿੰਗ ਵਿਚ ਜ਼ਿਲ੍ਹਾ ਸੈਕਟਰੀ ਅਮਰੀਕ ਸਿੰਘ ਮੀਕੇ, ਜ਼ਿਲ੍ਹਾ ਮੀਤ ਪ੍ਰਧਾਨ ਹਰਭਜਨ ਸਿੰਘ, ਜ਼ਿਲ੍ਹਾ ਖਜਾਨਚੀ ਕਰਨੈਲ ਸਿੰਘ, ਜਸਵਿੰਦਰ ਸਿੰਘ, ਸਲਾਹਕਾਰ ਸਤਬੀਰ ਸਿੰਘ, ਰਣਧੀਰ ਸਿੰਘ, ਅਮਰੀਕ ਸਿੰਘ, ਜੋਗਿੰਦਰ ਸਿੰਘ, ਸਤਨਾਮ ਸਿੰਘ, ਹਰਭਜਨ ਸਿੰਘ, ਸੰਤੋਖ ਸਿੰਘ ਮੀਕੇ, ਰਾਜਬੀਰ ਸਿੰਘ, ਦਰਸ਼ਨ ਸਿੰਘ, ਕੁਲਵੰਤ ਸਿੰਘ ਆਦਿ ਵੀ ਹਾਜ਼ਰ ਸਨ |
ਪਿਛਲੀ ਖ਼ਬਰ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬਹਾਦਰਪੁਰ ਰਜੋਆ ਵਿਚ ਸ਼ੁੱਧ ਵਾਤਾਵਰਨ ਲਈ ਬੱਚਿਆਂ ਨੂੰ ਬੂਟੇ ਵੰਡੇ ਅਗਲੀ ਖ਼ਬਰ ਨੈਸ਼ਨਲ ਖਿਡਾਰੀ ਰਮਨਦੀਪ ਸਿੰਘ ਰੰਧਾਵਾ ਬੂਲੇਵਾਲ ਦੀ ਭਾਰਤੀ ਰੇਲਵੇ ਵਿਚ ਚੋਣ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।