ਹਰਚੋਵਾਲ, 15 ਜੁਲਾਈ (ਢਿੱਲੋਂ, ਭਾਮ)-ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਬਹਾਦਰਪੁਰ ਰਜੋਆ ਵਿਖੇ ਪਿ੍ੰਸੀਪਲ ਕਮ ਬਲਾਕ ਨੋਡਲ ਅਫ਼ਸਰ ਰਾਮ ਲਾਲ ਅਤੇ ਯੁਵਕ ਸੇਵਾਵਾਂ ਕਲੱਬ ਬਸਰਾਏ ਦੇ ਸਰਪ੍ਰਸਤ ਦਿਲਬਾਗ ਸਿੰਘ ਬਸਰਾਵਾਂ ਨੇ ਬੱਚਿਆਂ ਨੂੰ 200 ਬੂਟੇ ਵੰਡੇ ਗਏ | ਪਿ੍ੰਸੀਪਲ ਰਾਮ ਲਾਲ ਵਲੋਂ ਵਿਦਿਆਰਥੀਆਂ ਨੂੰ ਸਾਫ਼-ਸੁਥਰੇ ਵਾਤਾਵਰਨ ਲਈ ਬੂਟੇ ਲਗਾਉਣ ਅਤੇ ਉਨ੍ਹਾਂ ਦੀ ਸਾਂਭ-ਸੰਭਾਲ ਦੀ ਲੋੜ 'ਤੇ ਜ਼ੋਰ ਦਿੱਤਾ | ਉਨ੍ਹਾਂ ਦੱਸਿਆ ਕਿ ਸ਼ੁੱਧ ਆਕਸੀਜਨ ਅਤੇ ਹਰੇ-ਭਰੇ ਵਾਤਾਵਰਨ ਲਈ ਬੂਟੇ ਲਗਾਉਣੇ ਅਤੇ ਪਾਲਣੇ ਬਹੁਤ ਜ਼ਰੂਰੀ ਹਨ | ਦਿਲਬਾਗ ਸਿੰਘ ਬਸਰਾਵਾਂ ਨੇ ਵਿਦਿਆਰਥੀ ਨੂੰ ਕਿਹਾ ਕਿ ਆਪਣੇ ਜਨਮ ਦਿਨ 'ਤੇ ਘੱਟੋ-ਘੱਟ ਇਕ ਬੂਟਾ ਲਗਾ ਕੇ ਉਸ ਦੀ ਸਾਂਭ-ਸੰਭਾਲ ਕਰਨੀ ਚਾਹੀਦੀ ਹੈ | ਵਿਦਿਆਰਥੀਆਂ ਨੂੰ ਆਪਣੇ ਘਰਾਂ ਅਤੇ ਸਾਂਝੇ ਥਾਵਾਂ 'ਤੇ ਬੂਟੇ ਲਗਾਉਣ ਲਈ ਪ੍ਰੇਰਤ ਕੀਤਾ | ਇਸ ਮੌਕੇ ਮਨਿੰਦਰਪਾਲ ਸਿੰਘ, ਅਮਰਿੰਦਰ ਸਿੰਘ, ਕਲਭੂਸ਼ਨ ਸਲਹੋਤਰਾ, ਬਚਿੱਤਰ ਸਿੰਘ, ਮਨਿੰਦਰਜੀਤ ਸਿੰਘ, ਪ੍ਰਗਟ ਸਿੰਘ, ਗੁਰਪ੍ਰੀਤ ਸਿੰਘ, ਜਸਬੀਰ ਸਿੰਘ, ਮੈਡਮ ਅਮਨਦੀਪ ਕੌਰ, ਲਖਬੀਰ ਕੌਰ, ਮੋਨਿਕਾ ਅਤੇ ਸੁਨੀਤਾ ਸਮੇਤ ਸਕੂਲ ਦਾ ਸਮੁੱਚਾ ਸਟਾਫ਼ ਹਾਜ਼ਰ ਸੀ |