22-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-07-2025

ਆਮ ਆਦਮੀ ਪਾਰਟੀ ਦੇ ਵਰਕਰਾਂ ਨੇ ਅੰਮੋਨੰਗਲ 'ਚ ਕੀਤੀ ਮੀਟਿੰਗ

ਅਜੀਤ ਡੈਸਕ 16-07-2025
ਅੱਚਲ ਸਾਹਿਬ, 15 ਜੁਲਾਈ (ਗੁਰਚਰਨ ਸਿੰਘ)-ਆਮ ਆਦਮੀ ਪਾਰਟੀ ਵਰਕਰਾਂ ਵਲੋਂ ਸਰਪੰਚ ਸੰਤੋਖ ਸਿੰਘ ਅੰਮੋਨੰਗਲ ਦੇ ਗ੍ਰਹਿ ਵਿਖੇ ਮੀਟਿੰਗ ਕੀਤੀ ਗਈ, ਜਿਸ ਵਿਚ ਬਲਾਕ ਪ੍ਰਧਾਨ ਰਵਿੰਦਰ ਸਿੰਘ ਜੱਜ ਸਮੇਤ ਪਿੰਡ ਦੇ ਪਾਰਟੀ ਵਰਕਰ ਸ਼ਾਮਿਲ ਹੋਏ | ਇਸ ਮੌਕੇ 'ਆਪ' ਆਗੂ ਅਤੇ ਸਰਪੰਚ ਸੰਤੋਖ ਸਿੰਘ ਨੇ ਕਿਹਾ ਕਿ ਵਿਧਾਇਕ ਐਡਵੋਕੇਟ ਅਮਰਪਾਲ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਹੇਠ ਪਾਰਟੀ ਵਰਕਰਾਂ ਨਾਲ ਮੀਟਿੰਗ ਕਰ ਕੇ ਉਨ੍ਹਾਂ ਦੇ ਸੂਝਾਅ ਲਏ ਗਏ ਅਤੇ ਸਰਕਾਰ ਵਲੋਂ ਸੂਬੇ ਵਿਚ ਸ਼ੁਰੂ ਕੀਤੀਆਂ ਗਈਆਂ ਸਕੀਮਾਂ ਬਾਰੇ ਵਿਸਥਾਰ ਸਹਿਤ ਜਾਣਕਾਰੀ ਦਿੱਤੀ ਗਈ | ਬਲਾਕ ਪ੍ਰਧਾਨ ਰਵਿੰਦਰ ਸਿੰਘ ਜੱਜ ਨੇ ਕਿਹਾ ਕਿ ਸਰਕਾਰ ਵਲੋਂ ਸੂਬੇ ਵਿਚ ਨਸ਼ਿਆਂ ਵਿਰੋਧ ਵਿੱਢੀ ਗਈ ਮੁਹਿੰਮ ਨੂੰ ਸਫ਼ਲ ਬਣਾਉਣ ਲਈ ਅਤੇ ਨਸ਼ਿਆਂ ਦੇ ਖ਼ਾਤਮੇ ਲਈ ਹਰੇਕ ਵਿਅਕਤੀ ਨੂੰ ਸਾਥ ਦੇਣ ਦੀ ਲੋੜ ਹੈ | ਇਸ ਮੌਕੇ ਸਰਪੰਚ ਸੰਤੋਖ ਸਿੰਘ ਅੰਮੋਨੰਗਲ ਦੀ ਅਗਵਾਈ ਹੇਠ ਪਿੰਡ ਵਿਚ ਕਮੇਟੀ ਦਾ ਗਠਨ ਵੀ ਕੀਤਾ ਗਿਆ | ਇਸ ਮੌਕੇ ਅਵਤਾਰ ਸਿੰਘ, ਸੁਰਿੰਦਰਪਾਲ ਸਿੰਘ, ਠੇਕੇਦਾਰ ਕੁਲਵੰਤ ਸਿੰਘ, ਮੰਗਲ ਸਿੰਘ, ਹਰਜੀਤ ਸਿੰਘ, ਕਸ਼ਮੀਰ ਸਿੰਘ, ਅਮਰ ਸਿੰਘ, ਸਕੱਤਰ ਸਿੰਘ, ਕੁਲਦੀਪ ਸਿੰਘ, ਜਗਦੀਪ ਸਿੰਘ ਜੱਗੁ, ਮੰਗਲ ਸਿੰਘ, ਗਗਨਦੀਪ ਸਿੰਘ, ਜਗਤਾਰ ਸਿੰਘ, ਪਰਮਜੀਤ ਸਿੰਘ, ਸਰਦੂਲ ਸਿੰਘ, ਸਤਨਾਮ ਸਿੰਘ ਆਦਿ ਹਾਜ਼ਰ ਸਨ | ਸਰਪੰਚ ਸੰਤੋਖ ਸਿੰਘ ਨੇ ਪਹੁੰਚੇ ਵਰਕਰਾਂ ਦਾ ਧੰਨਵਾਦ ਕੀਤਾ |
ਪਿਛਲੀ ਖ਼ਬਰ ਸਾਬਕਾ ਮੰਤਰੀ ਲੰਗਾਹ ਦੇ ਜ਼ਿਲ੍ਹਾ ਪ੍ਰਧਾਨ ਬਣਨ ਨਾਲ ਵਰਕਰਾਂ ਦੇ ਹੌਸਲੇ ਹੋਏ ਬੁਲੰਦ-ਬੱਲੀ ਸ਼ਿਕਾਰ ਅਗਲੀ ਖ਼ਬਰ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬਹਾਦਰਪੁਰ ਰਜੋਆ ਵਿਚ ਸ਼ੁੱਧ ਵਾਤਾਵਰਨ ਲਈ ਬੱਚਿਆਂ ਨੂੰ ਬੂਟੇ ਵੰਡੇ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।