ਕੋਟਲੀ ਸੂਰਤ ਮੱਲ੍ਹੀ, 15 ਜੁਲਾਈ (ਕੁਲਦੀਪ ਸਿੰਘ ਨਾਗਰਾ)-ਸ਼ੋ੍ਰਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਸਾਬਕਾ ਮੰਤਰੀ ਸੁੱਚਾ ਸਿੰਘ ਲੰਗਾਹ ਨੂੰ ਜ਼ਿਲ੍ਹਾ ਜਥੇਦਾਰ ਬਣਾਉਣ ਨਾਲ ਅਕਾਲੀ ਵਰਕਰਾਂ ਦੇ ਹੌਸਲੇ ਬੁਲੰਦ ਹੋਏ ਹਨ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਨੌਜਵਾਨ ਆਗੂ ਸੁਖਵਿੰਦਰ ਸਿੰਘ ਬੱਲੀ ਸ਼ਿਕਾਰ ਨੇ ਕੀਤਾ | ਉਨ੍ਹਾਂ ਕਿਹਾ ਕਿ ਸ਼ੋ੍ਰਮਣੀ ਅਕਾਲੀ ਦਲ ਨੂੰ ਮਜ਼ਬੂਤ ਕਰਨ ਤੇ ਅਕਾਲੀ ਵਰਕਰਾਂ 'ਚ ਨਵੀਂ ਜਾਨ ਫੂਕਣ ਲਈ ਸਾਬਕਾ ਮੰਤਰੀ ਸ: ਲੰਗਾਹ ਸਖ਼ਤ ਮਿਹਨਤ ਕਰ ਰਹੇ ਹਨ | ਉਨ੍ਹਾਂ ਕਿਹਾ ਕਿ ਸਾਬਕਾ ਮੰਤਰੀ ਲੰਗਾਹ ਨੇ ਅਕਾਲੀ ਵਰਕਰਾਂ ਦੇ ਦਿਲਾਂ 'ਚ ਆਪਣੀ ਵਿਲੱਖਣ ਜਗ੍ਹਾ ਬਣਾ ਲਈ ਹੈ, ਜਿਸ ਕਰ ਕੇ ਵਰਕਰ ਹਮੇਸ਼ਾ ਉਨ੍ਹਾਂ ਨਾਲ ਡੱਟ ਕੇ ਖੜਦੇ ਹਨ | ਉਨ੍ਹਾਂ ਕਿਹਾ ਕਿ ਜਥੇਦਾਰ ਲੰਗਾਹ ਦੇ ਜ਼ਿਲ੍ਹਾ ਪ੍ਰਧਾਨ ਬਣਨ ਨਾਲ ਸ਼ੋ੍ਰਮਣੀ ਅਕਾਲੀ ਦਲ ਵਰਕਰ ਬੜੇ ਉਤਸ਼ਾਹਿਤ ਹਨ ਤੇ ਅਕਾਲੀ ਵਰਕਰਾਂ ਨੇ ਸ਼ੋ੍ਰਮਣੀ ਅਕਾਲੀ ਦਲ ਦੀ ਮਜ਼ਬੂਤੀ ਲਈ ਕਮਰਕੱਸੇ ਕਰ ਲਏ ਹਨ ਤੇ ਆਉਣ ਵਾਲੇ ਦਿਨਾਂ 'ਚ ਸ਼ੋ੍ਰਮਣੀ ਅਕਾਲੀ ਦਲ ਮੁੜ ਪਹਿਲਾਂ ਵਾਲੀ ਸਥਿਤੀ 'ਚ ਆਉਣ ਦੀ ਸੰਭਾਵਨਾ ਬਣ ਗਈ ਹੈ | ਇਸ ਮੌਕੇ ਉਨ੍ਹਾਂ ਨਾਲ ਸੀਨੀਅਰ ਅਕਾਲੀ ਵਰਕਰ ਹਾਜ਼ਰ ਸਨ |