22-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-07-2025

ਸੰਤ ਫਰਾਂਸਿਸ ਕਾਨਵੈਂਟ ਸਕੂਲ ਕੋਟਲੀ ਸੂਰਤ ਮੱਲ੍ਹੀ 'ਚ ਵਿਦਿਆਰਥੀਆਂ ਤੇ ਅਧਿਆਪਕਾਂ ਨੇ ਲਗਾਏ ਬੂਟੇ

ਅਜੀਤ ਡੈਸਕ 16-07-2025
ਕੋਟਲੀ ਸੂਰਤ ਮੱਲ੍ਹੀ, 15 ਜੁਲਾਈ (ਕੁਲਦੀਪ ਸਿੰਘ ਨਾਗਰਾ)-ਸੰਤ ਫਰਾਂਸਿਸ ਕਾਨਵੈਂਟ ਸਕੂਲ ਕੋਟਲੀ ਸੂਰਤ ਮੱਲ੍ਹੀ 'ਚ ਅੱਜ ਸਕੂਲ ਦੇ ਡਾਇਰੈਕਟਰ ਫਾਦਰ ਜੈਕਬ ਜੌਨ ਦੀ ਰਹਿਨੁਮਾਈ ਹੇਠ ਵਿਦਿਆਰਥੀਆਂ ਤੇ ਅਧਿਆਪਕਾਂ ਵਲੋਂ ਸਕੂਲ 'ਚ ਬੂਟੇ ਲਗਾਏ ਗਏ | ਇਸ ਸਬੰਧੀ ਪਿ੍ੰਸੀਪਲ ਸਿਸਟਰ ਅਲੀਨਾ ਨੇ ਦੱਸਿਆ ਕਿ ਅੱਜ ਸਕੂਲ 'ਚ ਗਰੀਨ ਡੇਅ ਮਨਾਇਆ ਗਿਆ ਹੈ ਤੇ ਆਪਣਾ ਆਲਾ-ਦੁਆਲਾ ਹਰਿਆ-ਭਰਿਆ ਬਣਾਉਣ ਲਈ ਬੂਟੇ ਲਗਾਏ ਗਏ ਹਨ | ਉਨ੍ਹਾਂ ਦੱਸਿਆ ਕਿ ਇਸ ਸਬੰਧੀ ਹੋਏ ਵਿਸ਼ੇਸ਼ ਸਮਾਗਮ ਦੌਰਾਨ ਬੱਚਿਆਂ ਨੂੰ ਵਾਤਾਵਰਨ ਨੂੰ ਦੂਸ਼ਿਤ ਹੋਣ ਤੋਂ ਬਚਾਉਣ, ਸਾਫ਼ ਤੇ ਸ਼ੁੱਧ ਰੱਖਣ ਲਈ ਵੱਧ ਤੋਂ ਵੱਧ ਬੂਟੇ ਲਗਾਉਣ ਲਈ ਪ੍ਰੇਰਿਆ ਗਿਆ ਹੈ | ਉਨ੍ਹਾਂ ਕਿਹਾ ਕਿ ਰੁੱਖ ਤੇ ਮਨੁੱਖ ਦਾ ਗੂੜਾ ਰਿਸ਼ਤਾ ਹੈ, ਸੁਖਾਲੇ ਜੀਵਨ ਲਈ ਰੁੱਖਾਂ ਦੀ ਬਹੁਤ ਮਹੱਤਤਾ ਹੈ | ਉਨ੍ਹਾਂ ਦੱਸਿਆ ਕਿ ਜਿਥੇ ਸਕੂਲ ਕੰਪਲੈਕਸ 'ਚ ਬੂਟੇ ਲਗਾਏ ਗਏ, ਉਥੇ ਗਮਲਿਆਂ 'ਚ ਸੋਹਣੇ ਫੁੱਲ ਵੀ ਲਗਾਏ ਗਏ ਹਨ | ਇਸ ਮੌਕੇ ਉਪ ਪਿ੍ੰਸੀਪਲ ਸਿਸਟਰ ਪ੍ਰਭਾ, ਸਕੱਤਰ ਅਧਿਆਪਕ ਕੁਲਦੀਪ ਸਿੰਘ, ਮਨਦੀਪ ਕੌਰ, ਅਧਿਆਪਕ ਲਵਦੀਪ ਸਿੰਘ, ਸਤਨਾਮ ਕੌਰ ਤੇ ਸੰਦੀਪ ਭੱਟੀ ਸਮੇਤ ਸਕੂਲ ਸਟਾਫ਼ ਤੇ ਬੱਚੇ ਹਾਜ਼ਰ ਸਨ |
ਪਿਛਲੀ ਖ਼ਬਰ ਕੋਟਲੀ ਸੂਰਤ ਮੱਲ੍ਹੀ 'ਚ ਬਹੁਮੰਤਵੀ ਖੇਤੀਬਾੜੀ ਸਹਿਕਾਰੀ ਸਭਾਵਾਂ ਦੇ ਸਕੱਤਰਾਂ ਦੀ ਮੀਟਿੰਗ ਅਗਲੀ ਖ਼ਬਰ ਸਾਬਕਾ ਮੰਤਰੀ ਲੰਗਾਹ ਦੇ ਜ਼ਿਲ੍ਹਾ ਪ੍ਰਧਾਨ ਬਣਨ ਨਾਲ ਵਰਕਰਾਂ ਦੇ ਹੌਸਲੇ ਹੋਏ ਬੁਲੰਦ-ਬੱਲੀ ਸ਼ਿਕਾਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।