22-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-07-2025

ਲੋਧੀਨੰਗਲ, ਬੱਬੇਹਾਲੀ ਅਤੇ ਮਾਹਲ ਨੂੰ ਅਹਿਮ ਜ਼ਿੰਮੇਵਾਰੀਆਂ ਮਿਲਣ ਨਾਲ ਪਾਰਟੀ ਮਜ਼ਬੂਤੀ ਨਾਲ ਅੱਗੇ ਵਧੇਗੀ-ਹਰਜੀਤ ਸਿੰਘ ਪਰਮਾਰ

ਅਜੀਤ ਡੈਸਕ 16-07-2025
ਅੱਚਲ ਸਾਹਿਬ, 15 ਜੁਲਾਈ (ਗੁਰਚਰਨ ਸਿੰਘ)-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਸਾਬਕਾ ਸੰਸਦੀ ਸਕੱਤਰ ਗੁਰਬਚਨ ਸਿੰਘ ਬੱਬੇਹਾਲੀ ਨੂੰ ਕੋਰ ਕਮੇਟੀ ਮੈਂਬਰ, ਸਾ. ਵਿਧਾਇਕ ਲਖਬੀਰ ਸਿੰਘ ਲੋਧੀਨੰਗਲ ਨੂੰ ਪਾਰਟੀ ਦਾ ਸੀਨੀਅਰ ਮੀਤ ਪ੍ਰਧਾਨ ਤੇ ਕੋਰ ਕਮੇਟੀ ਮੈਂਬਰ ਅਤੇ ਹਲਕਾ ਕਾਦੀਆਂ ਦੇ ਇੰਚਾਰਜ ਗੁਰਇਕਬਾਲ ਸਿੰਘ ਮਾਹਲ ਨੂੰ ਸ਼੍ਰੋਮਣੀ ਅਕਾਲੀ ਦਲ ਵਰਕਿੰਗ ਕਮੇਟੀ ਮੈਂਬਰ ਬਣਾਏ ਜਾਣ ਨਾਲ ਸ਼੍ਰੋਮਣੀ ਅਕਾਲੀ ਦਲ ਮਜ਼ਬੂਤੀ ਨਾਲ ਅੱਗੇ ਵਧੇਗਾ | ਉਪਰੋਕਤ ਸ਼ਬਦਾਂ ਦਾ ਪ੍ਰਗਟਾਵਾ ਕਰਦਿਆਂ ਸੀਨੀਅਰ ਅਕਾਲੀ ਆਗੂ ਹਰਜੀਤ ਸਿੰਘ ਪਰਮਾਰ ਰੰਗੜ ਨੰਗਲ ਨੇ ਕਿਹਾ ਕਿ ਪੰਜਾਬ ਦੇ ਲੋਕ ਕਾਂਗਰਸ ਅਤੇ ਆਮ ਆਦਮੀ ਪਾਰਟੀ ਤੋਂ ਨਿਰਾਸ਼ ਹੋ ਚੁੱਕੇ ਹਨ ਤੇ ਇਸ ਵੇਲੇ 2027 ਦੀਆਂ ਵਿਧਾਨ ਸਭਾ ਚੋਣਾਂ ਦਾ ਇੰਤਜ਼ਾਰ ਕਰ ਰਹੇ ਹਨ ਅਤੇ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਬਣਾਉਣ ਲਈ ਉਤਾਵਲੇ ਹੋਏ ਪਏ ਹਨ, ਕਿਉਂਕਿ ਸੂਬੇ ਦੇ ਲੋਕਾਂ ਨੂੰ ਚੰਗੀ ਤਰਾਂ ਪਤਾ ਲੱਗ ਚੁੱਕਾ ਹੈ ਕਿ ਪੰਜਾਬ ਦੀ ਭਲਾਈ ਲਈ ਸਿਰਫ਼ ਖੇਤਰੀ ਪਾਰਟੀ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਬਣਾਉਣੀ ਹੀ ਲਾਜ਼ਮੀ ਹੈ | ਉਨ੍ਹਾਂ ਕਿਹਾ ਕਿ ਸੂਬੇ ਦੇ ਲੋਕਾਂ ਨੂੰ ਜਿੰਨੀਆਂ ਵੀ ਸੁੱਖ ਸਹੂਲਤਾਂ ਮਿਲੀਆਂ, ਉਹ ਸਿਰਫ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਸਮੇਂ ਹੀ ਮਿਲੀਆਂ | ਇਸ ਮੌਕੇ ਹਰਜੀਤ ਸਿੰਘ ਪਰਮਾਰ ਨੇ ਸੁਖਬੀਰ ਸਿੰਘ ਬਾਦਲ ਦਾ ਧੰਨਵਾਦ ਕੀਤਾ ਅਤੇ ਲਖਬੀਰ ਸਿੰਘ ਲੋਧੀਨੰਗਲ, ਗੁਰਬਚਨ ਸਿੰਘ ਬੱਬੇਹਾਲੀ ਅਤੇ ਗੁਰਇਕਬਾਲ ਸਿੰਘ ਮਾਹਲ ਨੂੰ ਪਾਰਟੀ ਵਲੋਂ ਵੱਡੀਆਂ ਜ਼ਿੰਮੇਵਾਰੀਆਂ ਦਿੱਤੇ ਜਾਣ 'ਤੇ ਵਧਾਈ ਦਿੱਤੀ |
ਪਿਛਲੀ ਖ਼ਬਰ ਕਿਸਾਨੀ ਮਸਲਿਆਂ ਨੂੰ ਲੈ ਕੇ ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੀ ਮੀਟਿੰਗ ਅਗਲੀ ਖ਼ਬਰ 'ਆਪ' ਆਗੂ ਨਵੀਸ਼ ਨੰਦਾ ਛੱਬੀ­ ਮਾਧਵ ਬੇਦੀ ਅਤੇ ਸਾਥੀਆਂ ਵਲੋਂ ਐੱਸ.ਐੱਚ.ਓ. ਪ੍ਰਭਜੋਤ ਸਿੰਘ ਦਾ ਸਵਾਗਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।