ਗੁਰਦਾਸਪੁਰ, 15 ਜੁਲਾਈ (ਅਸ਼ੋਕ ਸ਼ਰਮਾ)-ਸ਼ੋ੍ਰਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਗੁਰਬਚਨ ਸਿੰਘ ਬੱਬੇਹਾਲੀ ਸਾਬਕਾ ਸੰਸਦੀ ਸਕੱਤਰ ਅਤੇ ਕੋਰ ਕਮੇਟੀ ਮੈਂਬਰ ਨੂੰ ਪੰਜਾਬ ਦਾ ਸੀਨੀਅਰ ਮੀਤ ਪ੍ਰਧਾਨ ਬਣਾਉਣ 'ਤੇ ਵਿਧਾਨ ਸਭਾ ਹਲਕਾ ਦੀਨਾਨਗਰ ਦੇ ਸੀਨੀਅਰ ਆਗੂਆਂ ਹਲਕਾ ਇੰਚਾਰਜ ਕਮਲਜੀਤ ਸਿੰਘ ਚਾਵਲਾ, ਨਵਜੋਤ ਸਿੰਘ ਸੋਨੂੰ ਆਈ. ਟੀ ਵਿੰਗ ਦੀਨਾਨਗਰ ਦੇ ਪ੍ਰਧਾਨ, ਸਰਕਲ ਪ੍ਰਧਾਨ ਸਰਬਜੀਤ ਸਿੰਘ ਲਾਲੀਆ ਅਤੇ ਉਨ੍ਹਾਂ ਦੇ ਸਾਥੀਆਂ ਵਲੋਂ ਸ. ਬੱਬੇਹਾਲੀ ਦੇ ਗ੍ਰਹਿ ਵਿਖੇ ਪਹੁੰਚ ਕੇ ਉਨ੍ਹਾਂ ਨੂੰ ਸਨਮਾਨਿਤ ਕੀਤਾ ਗਿਆ | ਇਸ ਮੌਕੇ ਆਗੂਆਂ ਨੇ ਕਿਹਾ ਕਿ ਪੰਜਾਬ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ ਤੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਵਲੋਂ ਗੁਰਬਚਨ ਸਿੰਘ ਬੱਬੇਹਾਲੀ ਦੀਆਂ ਪਾਰਟੀ ਪ੍ਰਤੀ ਸ਼ਾਨਦਾਰ ਸੇਵਾਵਾਂ ਨੂੰ ਮੁੱਖ ਰੱਖਦੇ ਹੋਏ ਉਨ੍ਹਾਂ ਨੂੰ ਇਹ ਜ਼ਿੰਮੇਵਾਰੀ ਸੌਂਪੀ ਗਈ ਹੈ | ਉਨ੍ਹਾਂ ਕਿਹਾ ਕਿ ਹਲਕੇ ਅੰਦਰ ਸ਼ੋ੍ਰਮਣੀ ਅਕਾਲੀ ਦਲ ਨੂੰ ਮਜ਼ਬੂਤ ਕਰਨ ਲਈ ਪਿੰਡ-ਪਿੰਡ ਜਾ ਕੇ ਲੋਕਾਂ ਨੂੰ ਪਾਰਟੀ ਪ੍ਰਤੀ ਲਾਮਬੰਦ ਕੀਤਾ ਜਾਵੇਗਾ, ਜਿਸ ਨਾਲ ਪਾਰਟੀ ਦੀਆਂ ਨੀਤੀਆਂ ਨੰੂ ਲੋਕਾਂ ਤੱਕ ਪੁੱਜਦਾ ਕੀਤਾ ਜਾ ਸਕੇ | ਉਨ੍ਹਾਂ ਸੁਖਬੀਰ ਸਿੰਘ ਬਾਦਲ ਦਾ ਤਹਿ ਦਿਲੋਂ ਧੰਨਵਾਦ ਕਰਦਿਆਂ ਭਰੋਸਾ ਦਿੱਤਾ ਕਿ ਸ਼ੋ੍ਰਮਣੀ ਅਕਾਲੀ ਦਲ ਦੇ ਵਰਕਰ ਹਾਈ ਕਮਾਂਡ ਦੇ ਮੋਢੇ ਨਾਲ ਮੋਢਾ ਲਗਾ ਕੇ ਕੰਮ ਕਰਨਗੇ | ਇਸ ਮੌਕੇ ਹੋਰ ਪਾਰਟੀ ਆਗੂ ਅਤੇ ਵਰਕਰ ਹਾਜ਼ਰ ਸਨ |